13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਲਈ ਕੌਂਸਲਿੰਗ, ਓਰੀਐਂਟੇਸ਼ਨ ਪ੍ਰੋਗਰਾਮ

ਤਰਨ ਤਾਰਨ, 13 ਅਗਸਤ (ਹਰਿੰਦਰ ਸਿੰਘ)—ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਬਹਾਦਰਗੜ ਦੀ ਨਾਮਵਰ ਸੰਸਥਾ ਮਹਾਰਾਜਾ ਰਣਜੀਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਰਨ ਤਾਰਨ ਵਿਖੇ ਨੌਵੀਂ ਜਮਾਤ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦਾ ਪ੍ਰਿੰਸੀਪਲ ਕੰਵਲਜੀਤ ਕੌਰ ਨੇ ਕੌਂਸਲਿੰਗ, ਓਰੀਐਂਟੇਸ਼ਨ ਪ੍ਰੋਗਰਾਮ ਕੀਤਾ। ਪ੍ਰਿੰਸੀਪਲ ਕੰਵਲਜੀਤ ਕੌਰ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਵਿਦਿਆਰਥੀਆਂ ਲਈ ਮਾਪਿਆਂ, ਅਧਿਆਪਕਾਂ ਅਤੇ ਸਮਾਜ ਨਾਲ ਤਾਲਮੇਲ ਬਣਾ ਕੇ ਰੱਖਣਾ ਬਹੁਤ ਜਰੂਰੀ ਹੈ ।

Ad Position 21
No active advertisement
ਅਜੀਤ ਡੈਸਕ 14-08-2026
ਤਰਨ ਤਾਰਨ, 13 ਅਗਸਤ (ਹਰਿੰਦਰ ਸਿੰਘ)—ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਬਹਾਦਰਗੜ ਦੀ ਨਾਮਵਰ ਸੰਸਥਾ ਮਹਾਰਾਜਾ ਰਣਜੀਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਰਨ ਤਾਰਨ ਵਿਖੇ ਨੌਵੀਂ ਜਮਾਤ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦਾ ਪ੍ਰਿੰਸੀਪਲ ਕੰਵਲਜੀਤ ਕੌਰ ਨੇ ਕੌਂਸਲਿੰਗ, ਓਰੀਐਂਟੇਸ਼ਨ ਪ੍ਰੋਗਰਾਮ ਕੀਤਾ। ਪ੍ਰਿੰਸੀਪਲ ਕੰਵਲਜੀਤ ਕੌਰ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਵਿਦਿਆਰਥੀਆਂ ਲਈ ਮਾਪਿਆਂ, ਅਧਿਆਪਕਾਂ ਅਤੇ ਸਮਾਜ ਨਾਲ ਤਾਲਮੇਲ ਬਣਾ ਕੇ ਰੱਖਣਾ ਬਹੁਤ ਜਰੂਰੀ ਹੈ । ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਜੀਵਨ ’ਚ ਕੁਝ ਚੰਗਾ ਪਾਉਣ ਵਾਸਤੇ ਮਿਹਨਤ ਕਰਨੀ ਚਾਹੀਦੀ ਹੈ । ਇਸ ਕੌਂਸਲਿੰਗ ’ਚ ਉਨ੍ਹਾਂ ਨੇ ਕਿਹਾ ਕਿ ਸਾਨੂੰ ਆਪਣੇ ਬਜੁਰਗਾਂ ਅਤੇ ਮਾਤਾ-ਪਿਤਾ ਦਾ ਸਤਿਕਾਰ ਕਰਨਾ ਚਾਹੀਦਾ ਹੈ । ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਤੁਹਾਨੂੰ ਆਪਣੇ ਟੀਚਾ ਮਿੱਥ ਲੈਣਾ ਚਾਹੀਦਾ ਹੈ ਅਤੇ ਉਸ ਟੀਚੇ ਨੂੰ ਪ੍ਰਾਪਤ ਕਰਨਾ ਲਈ ਟਾਈਮ ਟੇਬਲ ਬਣਾ ਕੇ ਦਿਨ ਰਾਤ ਮਿਹਨਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਲਾਇਬ੍ਰੇਰੀ ਵਿਚੋਂ ਵੱਧ ਤੋਂ ਵੱਧ ਕਿਤਾਬਾਂ, ਅਖ਼ਬਾਰਾਂ ਅਤੇ ਰਸਾਲੇ ਲੈ ਕੇ ਪੜ੍ਹਨੇ ਚਾਹੀਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਇਹ ਵੀ ਦੱਸਿਆ ਕਿ ਉਨ੍ਹਾਂ ਨੂੰ ਹੁਣ ਤੋਂ ਹੀ ਮੁਕਾਬਲਿਆਂ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਸ਼ੁਰੂ ਕਰ ਦੇਣੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਵਿਖੇ ਆਜ਼ਾਦੀ ਦਿਵਸ ਮਨਾਇਆ ਅਗਲੀ ਖ਼ਬਰ ਨਿਰਮਲ ਸਿੰਘ ਕਾਹਲਵਾ ਗੁਰਦੁਆਰਾ ਬਾਉਲੀ ਸਾਹਿਬ ਦੇ ਮੈਨੇਜਰ ਨਿਯੁਕਤ
Ad Position 24