13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਤਰਨ ਤਾਰਨ ’ਚ ਖੇਤੀਬਾੜੀ ਅਤੇ ਸਹਾਇਕ ਵਿਭਾਗਾਂ ਦੀਆਂ ਸਕੀਮਾਂ ਨੂੰ ਦਰਸਾਉਂਦੀ ਗਾਈਡ ਪਤ੍ਰਿਕਾ ਸੂਬਾ ਅਤੇ ਜ਼ਿਲ੍ਹਾ ਪੱਧਰ ’ਤੇ ਕੀਤੀ ਜਾਰੀ

ਤਰਨ ਤਾਰਨ, 13 ਅਗਸਤ (ਇਕਬਾਲ ਸਿੰਘ ਸੋਢੀ)– ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਖੇਤੀਬਾੜੀ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਫੂਡ ਪੋ੍ਸੈਸਿੰਗ ਮੰਤਰੀ, ਪੰਜਾਬ ਗੁਰਮੀਤ ਸਿੰਘ ਖੁੱਡੀਆਂ ਦੀ ਪੰਜਾਬ ਦੀ ਕਿਸਾਨੀ ਪ੍ਤੀ ਦੂਰਅੰਦੇਸ਼ੀ ਸੋਚ ਹੇਠ ਅਤੇ ਪ੍ਰਬੰਧਕੀ ਸਕੱਤਰ (ਖੇਤੀਬਾੜੀ) ਪੰਜਾਬ ਸਰਕਾਰ ਅਰਸ਼ਦੀਪ ਸਿੰਘ ਥਿੰਦ ਦੀ ਅਗਵਾਈ ਤਹਿਤ ਜ਼ਿਲ੍ਹਾ ਤਰਨ ਤਾਰਨ ਵਿਚ ਖੇਤੀਬਾੜੀ ਅਤੇ ਸਹਾਇਕ ਵਿਭਾਗਾਂ ਵਿਚ ਚੱਲ ਰਹੀਆਂ ਸਮੂਹ ਕਿਸਾਨ ਭਲਾਈ ਸਕੀਮਾਂ ਅਤੇ ਇਨ੍ਹਾਂ ਸਕੀਮਾਂ ਦੇ ਕਿਸਾਨਾਂ ਨੂੰ ਮਿਲਣ ਵਾਲੇ ਲਾਭਾਂ ਦੀ ਵਿਸਥਾਰਿਤ ਜਾਣਕਾਰੀ ਭਰਪੂਰ ਪਤਿ੍ਕਾ ਆਤਮਾ ਸਕੀਮ ਅਧੀਨ ਰਾਜ ਪੱਧਰ ‘ਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਗੁਰਜੀਤ ਸਿੰਘ ਬਰਾੜ ਅਤੇ ਸੰਯੁਕਤ ਡਾਇਰੈਕਟਰ ਖੇਤੀਬਾੜੀ (ਵਿਸਥਾਰ ਅਤੇ ਸਿਖਲਾਈ) ਪੰਜਾਬ ਕਰਨਜੀਤ ਸਿੰਘ ਵੱਲੋਂ ਅਤੇ ਜ਼ਿਲ੍ਹਾ ਪੱਧਰ ‘ਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਵਲੋਂ ਜਾਰੀ ਕੀਤੀ ਗਈ। ਇਸ ਮੌਕੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਖੇਤੀਬਾੜੀ ਵਿਭਾਗ ਸੂਬੇ ਦੇ ਕਿਸਾਨਾਂ ਦੀ ਆਰਥਿਕ ਮਜ਼ਬੂਤੀ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ।

Ad Position 21
No active advertisement
ਤਰਨ ਤਾਰਨ ‘ਚ ਖੇਤੀਬਾੜੀ ਅਤੇ ਸਹਾਇਕ ਵਿਭਾਗਾਂ ਦੀਆਂ ਸਕੀਮਾਂ ਨੂੰ ਦਰਸਾਉਂਦੀ ਗਾਈਡ ਪਤ੍ਰਿਕਾ ਸੂਬਾ ਅਤੇ ਜ਼ਿਲ੍ਹਾ ਪੱਧਰ ’ਤੇ ਜਾਰੀ ਕੀਤੇ ਜਾਣ ਦੇ ਦ੍ਰਿਸ਼। ਤਸਵੀਰ–ਲਵਲੀ 14-08-2026
ਤਰਨ ਤਾਰਨ, 13 ਅਗਸਤ (ਇਕਬਾਲ ਸਿੰਘ ਸੋਢੀ)– ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਖੇਤੀਬਾੜੀ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਫੂਡ ਪੋ੍ਸੈਸਿੰਗ ਮੰਤਰੀ, ਪੰਜਾਬ ਗੁਰਮੀਤ ਸਿੰਘ ਖੁੱਡੀਆਂ ਦੀ ਪੰਜਾਬ ਦੀ ਕਿਸਾਨੀ ਪ੍ਤੀ ਦੂਰਅੰਦੇਸ਼ੀ ਸੋਚ ਹੇਠ ਅਤੇ ਪ੍ਰਬੰਧਕੀ ਸਕੱਤਰ (ਖੇਤੀਬਾੜੀ) ਪੰਜਾਬ ਸਰਕਾਰ ਅਰਸ਼ਦੀਪ ਸਿੰਘ ਥਿੰਦ ਦੀ ਅਗਵਾਈ ਤਹਿਤ ਜ਼ਿਲ੍ਹਾ ਤਰਨ ਤਾਰਨ ਵਿਚ ਖੇਤੀਬਾੜੀ ਅਤੇ ਸਹਾਇਕ ਵਿਭਾਗਾਂ ਵਿਚ ਚੱਲ ਰਹੀਆਂ ਸਮੂਹ ਕਿਸਾਨ ਭਲਾਈ ਸਕੀਮਾਂ ਅਤੇ ਇਨ੍ਹਾਂ ਸਕੀਮਾਂ ਦੇ ਕਿਸਾਨਾਂ ਨੂੰ ਮਿਲਣ ਵਾਲੇ ਲਾਭਾਂ ਦੀ ਵਿਸਥਾਰਿਤ ਜਾਣਕਾਰੀ ਭਰਪੂਰ ਪਤਿ੍ਕਾ ਆਤਮਾ ਸਕੀਮ ਅਧੀਨ ਰਾਜ ਪੱਧਰ ‘ਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਗੁਰਜੀਤ ਸਿੰਘ ਬਰਾੜ ਅਤੇ ਸੰਯੁਕਤ ਡਾਇਰੈਕਟਰ ਖੇਤੀਬਾੜੀ (ਵਿਸਥਾਰ ਅਤੇ ਸਿਖਲਾਈ) ਪੰਜਾਬ ਕਰਨਜੀਤ ਸਿੰਘ ਵੱਲੋਂ ਅਤੇ ਜ਼ਿਲ੍ਹਾ ਪੱਧਰ ‘ਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਵਲੋਂ ਜਾਰੀ ਕੀਤੀ ਗਈ। ਇਸ ਮੌਕੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਖੇਤੀਬਾੜੀ ਵਿਭਾਗ ਸੂਬੇ ਦੇ ਕਿਸਾਨਾਂ ਦੀ ਆਰਥਿਕ ਮਜ਼ਬੂਤੀ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ। ਰਵਾਇਤੀ ਖੇਤੀ ਦੇ ਨਾਲ-ਨਾਲ ਸਹਾਇਕ ਧੰਦਿਆਂ ਅਤੇ ਫ਼ਸਲੀ ਵਿਭਿੰਨਤਾ ਨੂੰ ਅਪਣਾਉਣਾ ਅਜੋਕੇ ਸਮੇਂ ਦੀ ਮੁੱਖ ਲੋੜ ਹੈ। ਜ਼ਿਲ੍ਹਾ ਤਰਨ ਤਾਰਨ ਵਿਚ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਜਾਰੀ ਕੀਤੀ ਜਾ ਰਹੀ ਇਹ ਪੱਤ੍ਰਿਕਾ, ਵਿਭਾਗ ਅਤੇ ਕਿਸਾਨਾਂ ਵਿਚਕਾਰ ਇਕ ਮਜ਼ਬੂਤ ਕੜੀ ਦਾ ਕੰਮ ਕਰੇਗੀ। ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਜ਼ਿਲ੍ਹੇ ਦੇ ਕਿਸਾਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾਂ ਦੀ ਖੁਸ਼ਹਾਲੀ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਮਹਿਸੂਸ ਕਰਦਾ ਹੈ ਕਿ ਕਿਸਾਨਾਂ ਨੂੰ ਭੌਤਿਕੀ ਅਤੇ ਵਿੱਤੀ ਤੌਰ ‘ਤੇ ਮਜ਼ਬੂਤ ਕਰਨ ਲਈ ਕੇਵਲ ਖੇਤੀਬਾੜੀ ‘ਤੇ ਨਿਰਭਰ ਰਹਿਣਾ ਕਾਫ਼ੀ ਨਹੀਂ ਹੈ, ਖੇਤੀਬਾੜੀ ਦੇ ਨਾਲ ਸਹਾਇਕ ਕਿੱਤਿਆਂ ਨੂੰ ਅਪਣਾਉਣਾ ਬਹੁਤ ਜ਼ਰੂਰੀ ਹੈ। ਇਹ ਪਤਿ੍ਕਾ ਜਾਰੀ ਕਰਨ ਮੌਕੇ ਖੇਤੀਬਾੜੀ ਅਫ਼ਸਰ ਗੁਰਿੰਦਰਜੀਤ ਸਿੰਘ, ਮਲਵਿੰਦਰ ਸਿੰਘ, ਭੁਪਿੰਦਰ ਸਿੰਘ, ਅਮਰਦੀਪ ਸਿੰਘ, ਪ੍ਰੋਜੈਕਟ ਡਾਇਰੈਕਟਰ (ਆਤਮਾ) ਵਿਕਰਮ ਸੂਦ ਤੋਂ ਇਲਾਵਾ ਖੇਤੀਬਾੜੀ ਅਤੇ ਆਤਮਾ ਸਟਾਫ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਹਰੀਕੇ ਪੱਤਣ ਵਿਖੇ ਸਾਵਣ ਮਹੀਨੇ ਮੌਕੇ ਮਹਾਂਮਾਈ ਦੇ ਝੰਡੇ ਦੀ ਸ਼ੋਭਾ ਯਾਤਰਾ ਅਗਲੀ ਖ਼ਬਰ ਸੈਕਟਰੀ ਗੁਰਜੀਤ ਸਿੰਘ ਮੱਲੀ ਦੀ ਅਗਵਾਈ ਹੇਠ ਮਾਰਕੀਟ ਕਮੇਟੀ ਭਿੱਖੀਵਿੰਡ ਨੇ ਬੂਟੇ ਲਗਾਏ
Ad Position 24