13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸੈਕਰਡ ਹਾਰਟ ਕਾਨਵੈਟ ਸਕੂਲ ਭੂਰਾ ਕੋਹਨਾ ਦੇ ਵਿਦਿਆਰਥੀਆਂ ਨੇ ਵਲਟੋਹਾ ਦੀਆਂ ਜ਼ੋਨਲ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ

ਖੇਮਕਰਨ, 13 ਅਗਸਤ (ਰਾਕੇਸ਼ ਕੁਮਾਰ ਬਿੱਲਾ)– ਬਲਾਕ ਵਲਟੋਹਾ ਦੇ ਸਕੂਲਾਂ ਦੀਆਂ ਜ਼ੋਨਲ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੈਕਰਡ ਹਾਰਟ ਕਾਨਵੈਂਟ ਭੂਰਾ ਕੋਹਨਾ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ, ਜਿੰਨਾਂ ਵਲੋਂ ਵੱਖ ਵੱਖ ਮੁਕਾਬਲਿਆਂ ਖੋ-ਖੋ, ਕਬੱਡੀ-ਅੰਡਰ14, ਬਾਸਕਟਬਾਲ (ਲੜਕੀਆਂ) ’ਚ ਸਕੂਲ ਦੇ ਵਿਦਿਆਰਥੀਆਂ ਨੇ ਪਹਿਲਾਂ ਸਥਾਨ ਤੇ ਕ੍ਰਿਕਟ ਅੰਡਰ(14), ਖੋ-ਖੋ (ਲੜਕੀਆਂ), ਕਬੱਡੀ ਸਰਕਲ ਸਟਾਇਲ, ਬੈਡਮਿੰਟਨ (ਲੜਕੇ ਤੇ ਲੜਕੀਆ ਅਤੇ ਬਾਸਕਟਬਾਲ (ਲੜਕੇ) ’ਚ ਦੂਜਾ ਸਥਾਨ ’ਤੇ ਫੁੱਟਬਾਲ ’ਚ ਤੀਸਰਾ ਸਥਾਨ ਸਕੂਲ ਦੇ ਵਿਦਿਆਰਥੀਆਂ ਨੇ ਹਾਸਲ ਕੀਤਾ ਹੈ। ਸਕੂਲ ਦੇ ਸਮੂਹ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਦਿਲੋਂ ਵਧਾਈ ਦਿੰਦੇ ਹੋਏ ਸਕੂਲ ਡਾਇਰੈਕਟਰ ਫਾਦਰ ਜੌਨ ਗਰੇਵਾਲ ਅਤੇ ਪ੍ਰਿੰਸੀਪਲ ਸਿਸਟਰ ਬਿੰਸੀ ਫਿਲਿਪ ਨੇ ਹਰ ਇਕ ਖਿਡਾਰੀ ਨੂੰ ਹੋਰ ਉਤਸ਼ਾਹਿਤ ਕੀਤਾ ਅਤੇ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਅੱਗੇ ਵੱਡੇ ਪੱਧਰ ’ਤੇ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ ।

Ad Position 21
No active advertisement
ਅਜੀਤ ਡੈਸਕ 14-08-2026
ਖੇਮਕਰਨ, 13 ਅਗਸਤ (ਰਾਕੇਸ਼ ਕੁਮਾਰ ਬਿੱਲਾ)– ਬਲਾਕ ਵਲਟੋਹਾ ਦੇ ਸਕੂਲਾਂ ਦੀਆਂ ਜ਼ੋਨਲ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੈਕਰਡ ਹਾਰਟ ਕਾਨਵੈਂਟ ਭੂਰਾ ਕੋਹਨਾ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ, ਜਿੰਨਾਂ ਵਲੋਂ ਵੱਖ ਵੱਖ ਮੁਕਾਬਲਿਆਂ ਖੋ-ਖੋ, ਕਬੱਡੀ-ਅੰਡਰ14, ਬਾਸਕਟਬਾਲ (ਲੜਕੀਆਂ) ’ਚ ਸਕੂਲ ਦੇ ਵਿਦਿਆਰਥੀਆਂ ਨੇ ਪਹਿਲਾਂ ਸਥਾਨ ਤੇ ਕ੍ਰਿਕਟ ਅੰਡਰ(14), ਖੋ-ਖੋ (ਲੜਕੀਆਂ), ਕਬੱਡੀ ਸਰਕਲ ਸਟਾਇਲ, ਬੈਡਮਿੰਟਨ (ਲੜਕੇ ਤੇ ਲੜਕੀਆ ਅਤੇ ਬਾਸਕਟਬਾਲ (ਲੜਕੇ) ’ਚ ਦੂਜਾ ਸਥਾਨ ’ਤੇ ਫੁੱਟਬਾਲ ’ਚ ਤੀਸਰਾ ਸਥਾਨ ਸਕੂਲ ਦੇ ਵਿਦਿਆਰਥੀਆਂ ਨੇ ਹਾਸਲ ਕੀਤਾ ਹੈ। ਸਕੂਲ ਦੇ ਸਮੂਹ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਦਿਲੋਂ ਵਧਾਈ ਦਿੰਦੇ ਹੋਏ ਸਕੂਲ ਡਾਇਰੈਕਟਰ ਫਾਦਰ ਜੌਨ ਗਰੇਵਾਲ ਅਤੇ ਪ੍ਰਿੰਸੀਪਲ ਸਿਸਟਰ ਬਿੰਸੀ ਫਿਲਿਪ ਨੇ ਹਰ ਇਕ ਖਿਡਾਰੀ ਨੂੰ ਹੋਰ ਉਤਸ਼ਾਹਿਤ ਕੀਤਾ ਅਤੇ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਅੱਗੇ ਵੱਡੇ ਪੱਧਰ ’ਤੇ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ । ਸਕੂਲ ਦੇ ਪ੍ਰਬੰਧਕਾਂ ਵਲੋਂ ਖਾਸ ਕਰਕੇ ਸਕੂਲ ਸਪੋਰਟਸ ਦੇ ਇੰਚਾਰਜ ਸੁਖਬੀਰ ਸੰਧੂ ਦੀ ਵਿਸ਼ੇਸ਼ ਤੌਰ ’ਤੇ ਸ਼ਲਾਘਾ ਕੀਤੀ ਜਿੰਨਾਂ ਦੀ ਅਣਥੱਕ ਮਿਹਨਤ, ਸਮਰਪਣ, ਲਗਨ ਅਤੇ ਖੇਡਾਂ ਪ੍ਰਤੀ ਜਜ਼ਬੇ ਨੇ ਇਨ੍ਹਾਂ ਸ਼ਾਨਦਾਰ ਪ੍ਰਾਪਤੀਆਂ ਵਿਚ ਅਹਿਮ ਭੂਮਿਕਾ ਨਿਭਾਈ ਹੈ। ਜਿਹੜੇ ਲਗਾਤਾਰ ਸਕੂਲ ’ਚ ਵਿਦਿਆਰਥੀਆਂ ਨੂੰ ਸਿਖਲਾਈ ਦੇਣ, ਉਨ੍ਹਾਂ ਦਾ ਹੌਸਲਾ ਵਧਾਉਣ ਅਤੇ ਹਰ ਖਿਡਾਰੀ ਨੂੰ ਆਪਣੀ ਪੂਰੀ ਸਮਰੱਥਾ ਅਨੁਸਾਰ ਪ੍ਰਦਰਸ਼ਨ ਕਰਨ ਲਈ ਮਾਰਗਦਰਸ਼ਨ ਦੇਣ ਵਾਸਤੇ ਅਣਗਿਣਤ ਘੰਟੇ ਸਮਰਪਿਤ ਕਰਦੇ ਆ ਰਹੇ ਹਨ। ਉਨ੍ਹਾਂ ਦੀ ਜ਼ਿੰਮੇਵਾਰੀ ਸਿਰਫ਼ ਖੇਡ ਮੈਦਾਨ ਤੱਕ ਸੀਮਿਤ ਨਹੀਂ ਹੈ। ਉ ਹ ਨੌਜਵਾਨ ਖਿਡਾਰੀਆਂ ਵਿਚ ਆਤਮ-ਵਿਸ਼ਵਾਸ, ਅਨੁਸ਼ਾਸਨ, ਟੀਮ ਭਾਵਨਾ ਅਤੇ ਜਿੱਤਣ ਦੀ ਸੋਚ ਪੈਦਾ ਕਰਨ ਲਈ ਲਗਾਤਾਰ ਪ੍ਰੇਰਿਤ ਕਰਦੇ ਹਨ।ਅੰ ਤ ਵਿਚ ਸਕੂਲ ਦੇ ਡਾਇਰੈਕਟਰ ਤੇ ਪ੍ਰਿੰਸੀਪਲ ਸਿਸਟਰ ਵਲੋ ਸਾਰੇ ਜੇਤੂ ਵਿਦਿਆਰਥੀ ਖਿਡਾਰੀਆਂ, ਕੋਚਾਂ ਅਤੇ ਸਹਿਯੋਗ ਕਰਨ ਵਾਲੇ ਹਰ ਵਿਅਕਤੀ ਨੂੰ ਦਿਲੋਂ ਵਧਾਈ ਦਿੰਦੇ ਹੋਏ ਕਾਮਨਾ ਕੀਤੀ ਕਿ ਇਹ ਸਫਲਤਾ ਭਵਿੱਖ ਦੀਆਂ ਹੋਰ ਵੀ ਬਹੁਤ ਸਾਰੀਆਂ ਸ਼ਾਨਦਾਰ ਪ੍ਰਾਪਤੀਆਂ ਦੀ ਸ਼ੁਰੂਆਤ ਬਣੇ। ਇਸੇ ਤਰ੍ਹਾਂ ਮਿਹਨਤ ਕਰਦੇ ਰਹੋ, ਵਿਸ਼ਵਾਸ ਬਣਾਈ ਰੱਖੋ ਅਤੇ ਆਪਣੇ ਸਕੂਲ ਅਤੇ ਪੰਜਾਬ ਦਾ ਨਾਮ ਹਮੇਸ਼ਾ ਰੌਸ਼ਨ ਕਰਦੇ ਰਹੋ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਦੀ ਨੁਹਾਰ ਬਦਲਣ ’ਚ ਅਹਿਮ ਯੋਗਦਾਨ ਪਾਉਣ ਵਾਲੇ ਪ੍ਰਿੰਸੀਪਲ ਸਕੱਤਰ ਸਿੰਘ ਦਾ ਕੋਟਬੁੱਢਾ ਵਲੋਂ ਕੀਤਾ ਸਨਮਾਨ ਅਗਲੀ ਖ਼ਬਰ ਸੇਂਟ ਸੋਲਜਰ ਡਿਵਾਇਨ ਪਬਲਿਕ ਸਕੂਲ, ਵੇਈਂਪੂਈਂ ਵਿਖੇ ਤੀਆਂ ਦਾ ਮੇਲਾ ਮਨਾਇਆ
Ad Position 24