13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਭਾਜਪਾ ਆਗੂ ਅਨੂਪ ਸਿੰਘ ਭੁੱਲਰ ਵਲੋਂ ਸਰਹੱਦੀ ਪਿੰਡ ਮਹਿੰਦੀਪੁਰ ’ਚ ਵਰਕਰ ਮੀਟਿੰਗ

ਖੇਮਕਰਨ, 13 ਅਗਸਤ (ਰਾਕੇਸ਼ ਕੁਮਾਰ ਬਿੱਲਾ)–ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਵਲੋ ਪਾਰਟੀ ਵਰਕਰਾਂ ਨੂੰ ਪਿੰਡ ਪੱਧਰ ’ਤੇ ਲਾਮਬੰਦ ਕੀਤਾ ਜਾ ਰਿਹਾ ਹੈ। ਜਿਸ ਦੇ ਸਿਲਸਿਲੇ ਵਜੋਂ ਅੱਜ ਸਰਹੱਦੀ ਪਿੰਡ ਮਹਿੰਦੀਪੁਰ’ਚ ਵਿਧਾਨ ਸਭਾ ਹਲਕਾ ਖੇਮਕਰਨ ਦੇ ਸੀਨੀਅਰ ਭਾਜਪਾ ਆਗੂ ਅਨੂਪ ਸਿੰਘ ਭੁੱਲਰ ਦੀ ਅਗਵਾਈ ਹੇਠ ਪਿੰਡ ਦੇ ਸਾਬਕਾ ਸਰਪੰਚ ਸਾਹਿਬ ਸਿੰਘ ਦੇ ਘਰ ਵਰਕਰ ਮੀਟਿੰਗ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 14-08-2026
ਖੇਮਕਰਨ, 13 ਅਗਸਤ (ਰਾਕੇਸ਼ ਕੁਮਾਰ ਬਿੱਲਾ)–ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਵਲੋ ਪਾਰਟੀ ਵਰਕਰਾਂ ਨੂੰ ਪਿੰਡ ਪੱਧਰ ’ਤੇ ਲਾਮਬੰਦ ਕੀਤਾ ਜਾ ਰਿਹਾ ਹੈ। ਜਿਸ ਦੇ ਸਿਲਸਿਲੇ ਵਜੋਂ ਅੱਜ ਸਰਹੱਦੀ ਪਿੰਡ ਮਹਿੰਦੀਪੁਰ’ਚ ਵਿਧਾਨ ਸਭਾ ਹਲਕਾ ਖੇਮਕਰਨ ਦੇ ਸੀਨੀਅਰ ਭਾਜਪਾ ਆਗੂ ਅਨੂਪ ਸਿੰਘ ਭੁੱਲਰ ਦੀ ਅਗਵਾਈ ਹੇਠ ਪਿੰਡ ਦੇ ਸਾਬਕਾ ਸਰਪੰਚ ਸਾਹਿਬ ਸਿੰਘ ਦੇ ਘਰ ਵਰਕਰ ਮੀਟਿੰਗ ਕੀਤੀ ਗਈ। ਜਿਸ ’ਚ ਪਿੰਡ ਵਾਸੀਆਂ ਨੂੰ ਆ ਰਹੀਆਂ ਸੂਬਾਈ ਚੋਣਾਂ ਲਈ ਪੂਰੀ ਤਿਆਰੀ ਵੱਟਣ ਕੇ ਜ਼ੋਰ ਦਿੱਤਾ ਗਿਆ ਕਿਉਂਕਿ ਇਸ ਵਾਰ ਭਾਜਪਾ ਪੰਜਾਬ ’ਚ ਸਾਰੇ ਹਲਕਿਆ ਤੋਂ ਤੋਣ ਲੜਨ ਜਾ ਰਹੀ ਹੈ। ਇਸ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਆਗੂ ਅਨੂਪ ਭੁੱਲਰ ਨੇ ਦਾਅਵਾ ਕੀਤਾ ਕਿ ਸੂਬੇ ’ਚ ਅਗਲੀਆਂ ਚੋਣਾਂ ਵਿਚ ਭਾਜਪਾ ਵੱਡੀ ਪਾਰਟੀ ਵਜੋਂ ਉੱਭਰਨ ਵਾਲੀ ਹੈ ਕਿਉਂਕਿ ਪੰਜਾਬ ਵਾਸੀ ਦੂਸਰੀਆਂ ਪਾਰਟੀਆਂ ਦੇ ਰਾਜ ਤੋਂ ਅੱਕ ਚੁੱਕੇ ਹਨ ਤੇ ਹੁਣ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕਾਰਜ ਸ਼ੈਲੀ ਤੋਂ ਪ੍ਰਭਾਵਿਤ ਹੋ ਕੇ ਪੰਜਾਬ ’ਚ ਦੂਸਰੇ ਸੂਬਿਆਂ ਵਾਂਗ ਡਬਲ ਇੰਜਣ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ। ਜਿਸ ਪ੍ਰਕਾਰ ਦੇਸ਼ ਲਗਾਤਾਰ ਭਾਜਪਾ ਦੀ ਅਗਵਾਈ ਹੇਠ ਅੱਗੇ ਵੱਧ ਰਿਹਾ ਹੈ। ਕੌਮਾਂਤਰੀ ਪੱਧਰ ’ਤੇ ਲਗਾਤਾਰ ਵੱਧਦੀ ਜਾ ਰਹੀ ਮਹਿੰਗਾਈ ਦੇ ਮੁਕਾਬਲੇ ਸਾਡੇ ਦੇਸ਼ ’ਚ ਮਹਿੰਗਾਈ ਦੀ ਦਰ ਬਹੁਤ ਘੱਟ ਹੈ। ਇਹ ਸਿਰਫ ਪ੍ਰਧਾਨ ਮੰਤਰੀ ਦੀ ਇਮਾਨਦਾਰੀ ਨਾਲ ਕੰਮ ਕਰਨ ਦਾ ਨਤੀਜਾ ਹੈ। ਇਸ ਵਾਸਤੇ ਪੰਜਾਬ ਜਿਹੜਾ ਹੁਣ ਤੱਕ ਦੀ ਸੂਬਾਈ ਸਰਕਾਰਾਂ ਦੀ ਨਲਾਇਕੀ ਕਾਰਨ ਕਰਜ਼ੇ ਦੇ ਬੋਝ ਹੇਠਾਂ ਦੱਬਦਾ ਜਾ ਰਿਹਾ ਹੈ। ਉਸ ਨੂੰ ਕੇਵਲ ਭਾਜਪਾ ਦੀਆਂ ਨੀਤੀਆਂ ਹੀ ਮੁੜ ਲੀਹਾਂ ’ਤੇ ਲਿਆ ਸਕਦੀ ਹੈ। ਹੁਣ ਸੂਬੇ ਦੀ ਜਨਤਾ ਪੂਰੀ ਜਾਗਰੁਕ ਹੈ ਤੇ ਲਗਾਤਾਰ ਭਾਰਤੀ ਜਨਤਾ ਪਾਰਟੀ ਚ ਭਰੋਸਾ ਪ੍ਰਗਟ ਕਰਨ ਵਾਲੀ ਹੈ। ਅੰਤ ’ਚ ਮੀਟਿੰਗ ਵਿਚ ਪਿੰਡ ਵਾਸੀਆਂ ਭਰੋਸਾ ਦਿੱਤਾ ਕਿ ਆਉਣ ਵਾਲੀਆਂ ਚੋਣਾਂ ’ਚ ਭਾਜਪਾ ਦੇ ਹੱਕ ਵਿਚ ਵੋਟਾਂ ਪਾ ਕੇ ਸੱਤਾ ’ਚ ਲਿਆਂਦਾ ਜਾਵੇਗਾ। ਇਸ ਮੀਟਿੰਗ ’ਚ ਸੀਨੀਅਰ ਆਗੂ ਪ੍ਰਦੀਪ ਕੁਮਾਰ ਬੌਬੀ, ਨਿਰਮਲ ਸਿੰਘ ਦਿਊਲ ਤੇ ਬਲਬੀਰ ਸਿੰਘ ਵਲਟੋਹਾ ਸਾਬਕਾ ਸਰਪੰਚ, ਕੇਵਲ ਸਿੰਘ ਦਾਸੂਵਾਲ, ਸਾਬਕਾ ਸਰਪੰਚ ਸ਼ੇਰ ਸਿੰਘ ਸਕੱਤਰਾ, ਸ਼ਮਸ਼ੇਰ ਸਿੰਘ ਸ਼ੈਰੀ ਰੱੱਤੋਕੇ, ਮਨਦੀਪ ਸਿੰਘ ਰਾਜੋਕੇ, ਨਿਸ਼ਾਨ ਸਿੰਘ ਜੱਬੋਮਹਿਲ, ਗੁਰਜੀਤ ਸਿੰਘ, ਦੀਦਾਰ ਸਿੰਘ ਗਿੱਲ, ਜੋਗਿੰਦਰ ਸਿੰਘ ਘਰਿਆਲਾ, ਬੋਹੜ ਸਿੰਘ ਚੂਸਲੇਵੜ, ਹੰਸਾ ਸਿੰਘ, ਲੱਖਾ ਸਿੰਘ, ਹੰਸਾ ਸਿੰਘ, ਲਾਡੀ ਭਲਵਾਨ, ਜਸਬੀਰ ਸਿੰਘ, ਭੁਪਿੰਦਰ ਸਿੰਘ, ਸੁਰਜੀਤ ਸਿੰਘ, ਡਾਕਟਰ ਰਸਾਲ ਸਿੰਘ ਤੇ ਹਰਵਿੰਦਰ ਸਿੰਘ ਆਦਿ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਭਾਰਤ ਛੱਡੋ ਅੰਦੋਲਨ ਦੀ 84ਵੀਂ ਵਰ੍ਹੇਗੰਢ ਮੌਕੇ ਕਿਸਾਨਾਂ-ਮਜ਼ਦੂਰਾਂ ਵਲੋਂ ਅਜਨਾਲਾ ’ਚ ਰੋਹ ਭਰਿਆ ਮੁਜ਼ਾਹਰਾ ਅਗਲੀ ਖ਼ਬਰ ਸਰਕਾਰੀ ਸਕੂਲ ਦੀ ਨੁਹਾਰ ਬਦਲਣ ’ਚ ਅਹਿਮ ਯੋਗਦਾਨ ਪਾਉਣ ਵਾਲੇ ਪ੍ਰਿੰਸੀਪਲ ਸਕੱਤਰ ਸਿੰਘ ਦਾ ਕੋਟਬੁੱਢਾ ਵਲੋਂ ਕੀਤਾ ਸਨਮਾਨ
Ad Position 24