15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਜ਼ਿਲ੍ਹਾ ਪੁਲਿਸ ਵਲੋਂ ਪਿਸਤੌਲ ਤੇ ਨਸ਼ੀਲੇ ਪਦਾਰਥਾਂ ਸਮੇਤ 8 ਵਿਅਕਤੀ ਗ੍ਰਿਫ਼ਤਾਰ-ਐੱਸ. ਐੱਸ. ਪੀ. ਲਾਂਬਾ

ਤਰਨ ਤਾਰਨ, 14 ਅਗਸਤ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਪਿਸਤੌਲ ਤੇ ਨਸ਼ੀਲੇ ਪਦਾਰਥਾਂ ਸਮੇਤ 8 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ.

Ad Position 21
No active advertisement
ਅਜੀਤ ਡੈਸਕ 15-08-2026
ਤਰਨ ਤਾਰਨ, 14 ਅਗਸਤ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਪਿਸਤੌਲ ਤੇ ਨਸ਼ੀਲੇ ਪਦਾਰਥਾਂ ਸਮੇਤ 8 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਗੋਇੰਦਵਾਲ ਦੇ ਏ. ਐੱਸ. ਆਈ. ਲਖਵਿੰਦਰ ਸਿੰਘ ਨੇ ਗਸ਼ਤ ਦੌਰਾਨ ਜਗਰੂਪ ਸਿੰਘ ਪੁੱਤਰ ਸੁਖੇਦਵ ਸਿੰਘ ਵਾਸੀ ਬਾਣੀਆ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਵਲਟੋਹਾ ਦੇ ਏ. ਐੱਸ. ਆਈ. ਵਰਿਆਮ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੁੱਲ ਸੂਆ ਵਲਟੋਹਾ ਤੋਂ ਨਾਕਾਬੰਦੀ ਦੌਰਾਨ ਗੁਰਪ੍ਰੀਤ ਸਿੰਘ ਪੁੱਤਰ ਜਤਿੰਦਰ ਸਿੰਘ, ਸੁਖਮਨਪ੍ਰੀਤ ਸਿੰਘ ਪੁੱਤਰ ਜਤਿੰਦਰ ਸਿੰਘ ਵਾਸੀਅਨ ਅਲਗੋ ਕਲਾਂ ਅਤੇ ਕੁਲਦੀਪ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਰੱਤੋਕੇ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 8 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਹਰੀਕੇ ਦੇ ਐੱਸ. ਆਈ. ਰਣਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਵਹੀਕਲ ਪਾਰਕ ਹਰੀਕੇ ਤੋਂ ਗੁਰਪ੍ਰਤਾਪ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਫਤਹਿਪੁਰ ਸੁੱਗਾ ਅਤੇ ਹਰਜੀਤ ਸਿੰਘ ਪੁੱਤਰ ਪ੍ਰਗਟ ਸਿੰਘ ਵਾਸੀ ਹਰੀਕੇ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 4 ਗ੍ਰਾਮ 50 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਦੇ ਐੱਸ. ਐੱਚ. ਓ. ਵਿਪਨ ਕੁਮਾਰ ਵਲੋਂ ਲਿੰਕ ਰੋਡ ਬੁਰਜ ਤੋਂ ਨਾਕਾਬੰਦੀ ਦੌਰਾਨ ਚੰਦ ਸਿੰਘ ਪੁੱਤਰ ਹਰਪਾਲ ਸਿੰਘ ਵਾਸੀ ਪੱਟੀ ਨੂੰ ਕਾਬੂ ਕਰਕੇ ਉਸ ਪਾਸੋਂ 36 ਗ੍ਰਾਮ ਹੈਰੋਇਨ ਅਤੇ 1100 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਸੀ. ਆਈ. ਏ. ਸਟਾਫ਼ ਤਰਨ ਤਾਰਨ ਦੇ ਏ. ਐੱਸ. ਆਈ. ਗੁਰਦੇਵ ਸਿੰਘ ਨੇ ਪੁਲਿਸ ਪਾਰਟੀ ਸਮੇਤ ਲਿੰਕ ਰੋਡ ਵਾਂ ਤਾਰਾ ਸਿੰਘ ਵਿਖੇ ਨਾਕਾਬੰਦੀ ਦੌਰਾਨ ਇਕ ਬਿਨਾਂ ਨੰਬਰ ਤੋਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਆ ਰਹੇ ਅਕਾਸ਼ਦੀਪ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਸਕੱਤਰਾ, ਦਲਬੀਰ ਸਿੰਘ ਪੁੱਤਰ ਭਗਵਾਨ ਸਿੰਘ ਵਾਸੀ ਸਕੱਤਰਾ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਇਕ ਪਿਸਟਲ 30 ਬੋਰ ਬਰਾਮਦ ਕੀਤਾ ਹੈ। ਐੱਸ. ਐੱਸ. ਐੱਸ. ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਅਸਲ੍ਹਾ ਐਕਟ ਅਤੇ ਐੱਨ. ਡੀ. ਪੀ. ਐੱਸ. ਐਕਟ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਐਨ. ਐਚ. ਐਮ. ਯੂਨੀਅਨ ਵਲੋਂ ਦੂਜੇ ਦਿਨ ਸਿਵਲ ਸਰਜਨ ਦਫ਼ਤਰ ਤਰਨ ਤਾਰਨ ਵਿਖੇ ਦਿੱਤਾ ਧਰਨਾ ਅਗਲੀ ਖ਼ਬਰ ਸੁਖਬੀਰ ’ਤੇ ਹਮਲਾ ਅਤੀ ਨਿੰਦਣਯੋਗ ਕਾਰਵਾਈ - ਜਥੇ ਮੇਘ ਸਿੰਘ
Ad Position 24