15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਮਾਰ ਦੇਣ ਦੀ ਨੀਅਤ ਨਾਲ ਕੀਤੇ ਫਾਇਰ, ਮਾਮਲਾ ਦਰਜ

ਤਰਨ ਤਾਰਨ, 14 ਅਗਸਤ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਮਾਰ ਦੇਣ ਦੀ ਨੀਅਤ ਨਾਲ ਉਸ ਉਪਰ ਫਾਇਰ ਕਰਨ ਦੇ ਦੋਸ਼ ਹੇਠ 5 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਭਿੱਖੀਵਿੰਡ ਵਿਖੇ ਜੁਗਰਾਜ ਸਿੰਘ ਪੁੱਤਰ ਅਰੂੜ ਸਿੰਘ ਵਾਸੀ ਸਾਂਧਰਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਹਰਮਨ ਸਿੰਘ ਪੁੱਤਰ ਹਰਜਿੰਦਰ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਹਰਜਿੰਦਰ ਸਿੰਘ, ਹਰਪਰੀਤ ਸਿੰਘ ਪੁੱਤਰ ਜਗਤਾਰ ਸਿੰਘ, ਸੰਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ, ਮਲਕੀਤ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀਅਨ ਸਾਂਧਰਾ ਵਲੋਂ ਉਸ ਨੂੰ ਮਾਰ ਦੇਣ ਦੀ ਨੀਅਤ ਨਾਲ ਸਿੱਧੇ ਫਾਇਰ ਕੀਤੇ ਗਏ।

Ad Position 21
No active advertisement
ਅਜੀਤ ਡੈਸਕ 15-08-2026
ਤਰਨ ਤਾਰਨ, 14 ਅਗਸਤ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਮਾਰ ਦੇਣ ਦੀ ਨੀਅਤ ਨਾਲ ਉਸ ਉਪਰ ਫਾਇਰ ਕਰਨ ਦੇ ਦੋਸ਼ ਹੇਠ 5 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਭਿੱਖੀਵਿੰਡ ਵਿਖੇ ਜੁਗਰਾਜ ਸਿੰਘ ਪੁੱਤਰ ਅਰੂੜ ਸਿੰਘ ਵਾਸੀ ਸਾਂਧਰਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਹਰਮਨ ਸਿੰਘ ਪੁੱਤਰ ਹਰਜਿੰਦਰ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਹਰਜਿੰਦਰ ਸਿੰਘ, ਹਰਪਰੀਤ ਸਿੰਘ ਪੁੱਤਰ ਜਗਤਾਰ ਸਿੰਘ, ਸੰਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ, ਮਲਕੀਤ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀਅਨ ਸਾਂਧਰਾ ਵਲੋਂ ਉਸ ਨੂੰ ਮਾਰ ਦੇਣ ਦੀ ਨੀਅਤ ਨਾਲ ਸਿੱਧੇ ਫਾਇਰ ਕੀਤੇ ਗਏ। ਵਜਾ ਰੰਜਿਸ਼ ਹਿ ਹੈ ਕਿ ਸਰਕਾਰੀ ਬਕਸੇ ਵਿਚ ਉਨ੍ਹਾਂ ਦੇ ਘਰ ਦੀ ਬਿਜਲੀ ਵਾਲੀ ਤਾਰ ਗਰਮ ਹੋਣ ਕਰਕੇ ਸਪਾਰਕ ਹੋ ਗਈ ਹੈ. ਜਿਸਨੂੰ ਠੀਕ ਕਰਦਿਆਂ ਉਕਤ ਵਿਅਕਤੀਆਂ ਦੀ ਬਿਜਲੀ ਬੰਦ ਹੋ ਗਈ ਸੀ। ਜਾਂਚ ਅਧਿਕਾਰੀ ਐੱਸ.ਆਈ. ਪਰਵਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਤੋਂ ਬਾਅਦ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਸੇਂਟ ਸੋਲਜਰ ਡਿਵਾਇਨ ਪਬਲਿਕ ਸਕੂਲ ਵੇਈਂਪੂਈਂ ਵਿਖੇ ਆਜ਼ਾਦੀ ਦਿਵਸ ਮਨਾਇਆ ਅਗਲੀ ਖ਼ਬਰ ਕੰਚਨਪ੍ਰੀਤ ਕੌਰ ਨੇ ਸੁਖਬੀਰ ਉੱਪਰ ਹੋਏ ਹਮਲੇ ਦੀ ਕੀਤੀ ਸਖ਼ਤ ਨਿੰਦਾ
Ad Position 24