14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਧੋਖਾਧੜੀ ਕਰਨ ’ਤੇ ਬੈਂਕ ਮੈਨੇਜਰ ਅਤੇ ਕੈਸ਼ੀਅਰ ਖ਼ਿਲਾਫ਼ ਮਾਮਲਾ ਦਰਜ

ਤਰਨ ਤਾਰਨ, 14 ਅਗਸਤ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਇਕ ਵਿਅਕਤੀ ਨਾਲ 8 ਲੱਖ 70 ਹਜ਼ਾਰ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਹੇਠ ਸੈਂਟਰਲ ਬੈਂਕ ਆਫ ਇੰਡੀਆ ਬ੍ਰਾਂਚ ਪਹੂਵਿੰਡ ਦੇ ਮੈਨੇਜਰ ਅਤੇ ਕੈਸ਼ੀਅਰ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਐੱਸ.

Ad Position 21
No active advertisement
ਅਜੀਤ ਡੈਸਕ 15-08-2026
ਤਰਨ ਤਾਰਨ, 14 ਅਗਸਤ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਇਕ ਵਿਅਕਤੀ ਨਾਲ 8 ਲੱਖ 70 ਹਜ਼ਾਰ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਹੇਠ ਸੈਂਟਰਲ ਬੈਂਕ ਆਫ ਇੰਡੀਆ ਬ੍ਰਾਂਚ ਪਹੂਵਿੰਡ ਦੇ ਮੈਨੇਜਰ ਅਤੇ ਕੈਸ਼ੀਅਰ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਐੱਸ.ਐੱਸ.ਪੀ. ਤਰਨ ਤਾਰਨ ਕੋਲ ਜਸਵੰਤ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਵਾੜਾ ਤੇਲੀਆ ਨੇ ਸ਼ਿਕਾਇਤ ਦਰਜ ਕਰਵਾਈ ਕਿ ਸੈਂਟਰਲ ਬੈਂਕ ਆਫ ਇੰਡੀਆ ਬ੍ਰਾਂਚ ਪਹੂਵਿੰਡ ਦੇ ਮੈਨੇਜਰ ਕਰੁਣ ਗਰਗ ਪੁੱਤਰ ਗੁਲਸ਼ਨ ਕੁਮਾਰ ਵਾਸੀ ਗਿੱਦੜਬਾਹਾ ਜ਼ਿਲ੍ਹਾ ਮੁਕਤਸਰ ਸਾਹਿਬ, ਕੈਸ਼ੀਅਰ ਹਰਪ੍ਰੀਤ ਸਿੰਘ ਪੁੱਤਰ ਸੁਖਬੀਰ ਸਿੰਘ ਵਾਸੀ ਬਾਬਾ ਜੱਲਣ ਐਵੀਨਿਊ ਕਾਲੋਨੀ ਝਬਾਲ ਕਲਾਂ ਵਲੋਂ ਹਮਲਸਲਾਹ ਹੋ ਕੇ ਉਸ ਪਾਸੋਂ 8 ਲੱਖ 70 ਹਜ਼ਾਰ ਦੀ ਧੋਖਾਧੜੀ ਕੀਤੀ ਗਈ ਹੈ। ਐੱਸ.ਐੱਸ.ਪੀ. ਵਲੋਂ ਮਾਮਲੇ ਦੀ ਜਾਂਚ ਡੀ.ਐੱਸ.ਪੀ.ਭਿੱਖੀਵਿੰਡ ਪਾਸੋਂ ਕਰਵਾਉਣ ਤੋਂ ਬਾਅਦ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ, ਜਿਸ ’ਤੇ ਥਾਣਾ ਭਿੱਖੀਵਿੰਡ ਦੇ ਏ.ਐੱਸ.ਆਈ. ਜਸਵੰਤ ਸਿੰਘ ਨੇ ਉਕਤ ਬੈਂਕ ਮੈਨੇਜਰ ਅਤੇ ਕੈਸ਼ੀਅਰ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਹਰਜੀਤ ਸਿੰਘ ਸੰਧੂ ਨੇ ਸਮੁੱਚੇ ਸਾਥੀਆਂ ਸਮੇਤ ਕੱਢੀ ਵਿਸ਼ਾਲ ਸ਼ਾਨਾਮਈ ਤਿਰੰਗਾ ਯਾਤਰਾ ਅਗਲੀ ਖ਼ਬਰ ਸੇਂਟ ਸੋਲਜਰ ਡਿਵਾਇਨ ਪਬਲਿਕ ਸਕੂਲ ਵੇਈਂਪੂਈਂ ਵਿਖੇ ਆਜ਼ਾਦੀ ਦਿਵਸ ਮਨਾਇਆ
Ad Position 24