14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸੁਖਬੀਰ ’ਤੇ ਹੋਏ ਹਮਲੇ ਦੀ ਅਕਾਲੀ ਆਗੂਆਂ ਵਲੋਂ ਨਿਖੇਧੀ

ਝਬਾਲ, 14 ਅਗਸਤ (ਸੁਖਦੇਵ ਸਿੰਘ)-ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਨੂੰ ਮੰਦਭਾਗਾ ਤੇ ਨਿੰਦਣਯੋਗ ਦੱਸਦੀਆਂ ਸੀਨੀਅਰ ਅਕਾਲੀ ਆਗੂ ਚੇਅਰਮੈਨ ਹਰਵੰਤ ਸਿੰਘ ਝਬਾਲ, ਸੁਖਜਿੰਦਰ ਸਿੰਘ ਕਸੇਲ, ਦਲਜੀਤ ਸਿੰਘ ਐਮਾ, ਹਰਦਿਆਲ ਸਿੰਘ ਝਬਾਲ, ਅਜਮੇਰ ਸਿੰਘ ਕਾਕਾ ਛਾਪਾ, ਪੂਰਨ ਸਿੰਘ ਝਬਾਲ ਨੇ ਕਿਹਾ ਕਿ ਤਖ਼ਤ ਸਾਹਿਬ ਵਰਗੇ ਪਵਿੱਤਰ ਅਸਥਾਨ ‘ਤੇ ਅਜਿਹੀ ਹਿੰਸਕ ਘਟਨਾ ਦਾ ਵਾਪਰਨਾ ਬੇਹੱਦ ਮੰਦਭਾਗਾ ਅਤੇ ਦੁੱਖਦਾਈ ਹੈ। ਉਨ੍ਹਾਂ ਕਿਹਾ ਕਿ ਸਿੱਖ ਪੰਥ ਦੇ ਸਰਵਉੱਚ ਤਖ਼ਤਾਂ ਦੀ ਮਰਿਆਦਾ ਨੂੰ ਬਣਾਈ ਰੱਖਣਾ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ।

Ad Position 21
No active advertisement
ਅਜੀਤ ਡੈਸਕ 15-08-2026
ਝਬਾਲ, 14 ਅਗਸਤ (ਸੁਖਦੇਵ ਸਿੰਘ)-ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਨੂੰ ਮੰਦਭਾਗਾ ਤੇ ਨਿੰਦਣਯੋਗ ਦੱਸਦੀਆਂ ਸੀਨੀਅਰ ਅਕਾਲੀ ਆਗੂ ਚੇਅਰਮੈਨ ਹਰਵੰਤ ਸਿੰਘ ਝਬਾਲ, ਸੁਖਜਿੰਦਰ ਸਿੰਘ ਕਸੇਲ, ਦਲਜੀਤ ਸਿੰਘ ਐਮਾ, ਹਰਦਿਆਲ ਸਿੰਘ ਝਬਾਲ, ਅਜਮੇਰ ਸਿੰਘ ਕਾਕਾ ਛਾਪਾ, ਪੂਰਨ ਸਿੰਘ ਝਬਾਲ ਨੇ ਕਿਹਾ ਕਿ ਤਖ਼ਤ ਸਾਹਿਬ ਵਰਗੇ ਪਵਿੱਤਰ ਅਸਥਾਨ ‘ਤੇ ਅਜਿਹੀ ਹਿੰਸਕ ਘਟਨਾ ਦਾ ਵਾਪਰਨਾ ਬੇਹੱਦ ਮੰਦਭਾਗਾ ਅਤੇ ਦੁੱਖਦਾਈ ਹੈ। ਉਨ੍ਹਾਂ ਕਿਹਾ ਕਿ ਸਿੱਖ ਪੰਥ ਦੇ ਸਰਵਉੱਚ ਤਖ਼ਤਾਂ ਦੀ ਮਰਿਆਦਾ ਨੂੰ ਬਣਾਈ ਰੱਖਣਾ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਮੌਕੇ ‘ਤੇ ਮੌਜੂਦ ਸੇਵਾਦਾਰਾਂ ਅਤੇ ਸੁਰੱਖਿਆ ਕਰਮਚਾਰੀਆਂ ਦੀ ਮੁਸ਼ਤੈਦੀ ਕਾਰਨ ਵੱਡਾ ਹਾਦਸਾ ਟਲ ਗਿਆ ਅਤੇ ਸੁਖਬੀਰ ਬਾਦਲ ਸੁਰੱਖਿਅਤ ਰਹੇ। ਇਸ ਤੋਂ ਪਹਿਲਾਂ 4 ਦਸੰਬਰ 2024 ਨੂੰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਵੀ ਸੇਵਾ ਦੌਰਾਨ ਸੁਖਬੀਰ ਬਾਦਲ ‘ਤੇ ਨਰਾਇਣ ਸਿੰਘ ਚੌੜਾ ਵਲੋਂ ਗੋਲੀ ਚਲਾ ਕੇ ਹਮਲਾ ਕੀਤਾ ਗਿਆ ਸੀ, ਜਿਸ ਵਿਚ ਉਨ੍ਹਾਂ ਦੀ ਜਾਨ ਏ.ਐਸ.ਆਈ ਜਸਬੀਰ ਸਿੰਘ ਦੀ ਬਹਾਦਰੀ ਨਾਲ ਬਚਾਈ ਗਈ ਸੀ।ਇਸ ਘਟਨਾ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਨੇ ਇਸ ਜਾਨਲੇਵਾ ਹਮਲੇ ਦੀ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਦੀ ਮੰਗ ਕੀਤੀ ਤਾਂ ਜੋ ਪਤਾ ਲੱਗ ਸਕੇ ਕਿ ਇਸ ਪਿੱਛੇ ਕੌਣ ਲੋਕ ਜ਼ਿੰਮੇਵਾਰ ਹਨ।
Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਜਹਾਂਗੀਰ ਨੇ ਸੁਖਬੀਰ ’ਤੇ ਹਮਲੇ ਦੀ ਜ਼ੋਰਦਾਰ ਨਿੰਦਾ ਕੀਤੀ ਅਗਲੀ ਖ਼ਬਰ ਹਰਜੀਤ ਸਿੰਘ ਸੰਧੂ ਨੇ ਸਮੁੱਚੇ ਸਾਥੀਆਂ ਸਮੇਤ ਕੱਢੀ ਵਿਸ਼ਾਲ ਸ਼ਾਨਾਮਈ ਤਿਰੰਗਾ ਯਾਤਰਾ
Ad Position 24