14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਜਥੇਦਾਰ ਜਹਾਂਗੀਰ ਨੇ ਸੁਖਬੀਰ ’ਤੇ ਹਮਲੇ ਦੀ ਜ਼ੋਰਦਾਰ ਨਿੰਦਾ ਕੀਤੀ

ਖਡੂਰ ਸਾਹਿਬ, 14 ਅਗਸਤ (ਰਸ਼ਪਾਲ ਸਿੰਘ ਕੁਲਾਰ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਅਤੇ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਉੱਪਰ ਅਬਚਲ ਨਗਰ ਸ੍ਰੀ ਹਜ਼ੂਰ ਸਾਹਿਬ ਦੇ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਜੀ ਵਿਖੇ ਹੋਏ ਹਮਲੇ ਦੀ ਨਿੰਦਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਸਿਆਸੀ ਮਾਮਲਿਆ ਬਾਰੇ ਕਮੇਟੀ ਦੇ ਮੈਂਬਰ ਜਥੇਦਾਰ ਦਲਬੀਰ ਸਿੰਘ ਜਹਾਂਗੀਰ ਨੇ ਕਿਹਾ ਕਿ ਗੁਰੂ ਘਰ ਵਿਚ ਇਸ ਤਰ੍ਹਾਂ ਕਿਸੇ ਨਿਮਾਣੇ ਸਿੱਖ ਜੋ ਕਿ ਸ਼ਰਧਾ ਨਾਲ ਆਪਣੇ ਪਰਿਵਾਰ ਸਮੇਤ ਨਤਮਸਤਕ ਹੋਣ ਗਏ ਸਨ, ਉੱਪਰ ਹਮਲਾ ਕਰਨਾ ਸਿੱਖ ਸਿਧਾਂਤਾਂ ਦੇ ਉਲਟ ਹੈ। ਉਨ੍ਹਾਂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਹਮੇਸ਼ਾ ਪੰਥ ਦੀ ਚੜ੍ਹਦੀ ਕਲਾ ਲਈ ਸੇਵਾ ਕੀਤੀ ਹੈ।

Ad Position 21
No active advertisement
ਅਜੀਤ ਡੈਸਕ 15-08-2026
ਖਡੂਰ ਸਾਹਿਬ, 14 ਅਗਸਤ (ਰਸ਼ਪਾਲ ਸਿੰਘ ਕੁਲਾਰ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਅਤੇ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਉੱਪਰ ਅਬਚਲ ਨਗਰ ਸ੍ਰੀ ਹਜ਼ੂਰ ਸਾਹਿਬ ਦੇ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਜੀ ਵਿਖੇ ਹੋਏ ਹਮਲੇ ਦੀ ਨਿੰਦਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਸਿਆਸੀ ਮਾਮਲਿਆ ਬਾਰੇ ਕਮੇਟੀ ਦੇ ਮੈਂਬਰ ਜਥੇਦਾਰ ਦਲਬੀਰ ਸਿੰਘ ਜਹਾਂਗੀਰ ਨੇ ਕਿਹਾ ਕਿ ਗੁਰੂ ਘਰ ਵਿਚ ਇਸ ਤਰ੍ਹਾਂ ਕਿਸੇ ਨਿਮਾਣੇ ਸਿੱਖ ਜੋ ਕਿ ਸ਼ਰਧਾ ਨਾਲ ਆਪਣੇ ਪਰਿਵਾਰ ਸਮੇਤ ਨਤਮਸਤਕ ਹੋਣ ਗਏ ਸਨ, ਉੱਪਰ ਹਮਲਾ ਕਰਨਾ ਸਿੱਖ ਸਿਧਾਂਤਾਂ ਦੇ ਉਲਟ ਹੈ। ਉਨ੍ਹਾਂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਹਮੇਸ਼ਾ ਪੰਥ ਦੀ ਚੜ੍ਹਦੀ ਕਲਾ ਲਈ ਸੇਵਾ ਕੀਤੀ ਹੈ। ਇਸ ਮੌਕੇ ਜਹਾਂਗੀਰ ਨੇ ਸੁਖਬੀਰ ਸਿੰਘ ਬਾਦਲ ’ਤੇ ਹਮਲੇ ਦੀ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਮਿਲ ਰਹੀ ਲੋਕਪ੍ਰਿਅਤਾ ਤੋਂ ਵਿਰੋਧੀ ਔਖੇ ਹਨ ਅਤੇ ਘਟੀਆ ਹਰਕਤਾਂ ਕਰ ਰਹੇ ਹਨ। ਇਸ ਮੌਕੇ ਸਰਦੂਲ ਸਿੰਘ ਮੈਂਬਰ, ਕਵਲਜੀਤ ਸਿੰਘ ਲਾਹੌਰੀਆ, ਗੁਰਮੀਤ ਸਿੰਘ ਹਕੀਮ, ਮਨਜੀਤ ਸਿੰਘ ਬਾਊ, ਹਜ਼ੂਰ ਸਿੰਘ ਫੌਜੀ, ਮਾਸਟਰ ਗੁਰਦੇਵ ਸਿੰਘ ਆਦਿ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਈ ਭਾਗੋ ਕਾਲਜ ਆਫ਼ ਨਰਸਿੰਗ ਤੇ ਫਾਰਮੇਸੀ ਦੀਆਂ ਵਿਦਿਆਰਥਣਾਂ ਨੇ ਆਜ਼ਾਦੀ ਦਿਹਾੜਾ ਮਨਾਇਆ ਕਾਲਜ ਵਿਚ ਕੱਢੀ ਤਿਰੰਗਾ ਯਾਤਰਾ ਅਗਲੀ ਖ਼ਬਰ ਸੁਖਬੀਰ ’ਤੇ ਹੋਏ ਹਮਲੇ ਦੀ ਅਕਾਲੀ ਆਗੂਆਂ ਵਲੋਂ ਨਿਖੇਧੀ
Ad Position 24