ਮਾਈ ਭਾਗੋ ਕਾਲਜ ਆਫ਼ ਨਰਸਿੰਗ ਤੇ ਫਾਰਮੇਸੀ ਦੀਆਂ ਵਿਦਿਆਰਥਣਾਂ ਨੇ ਆਜ਼ਾਦੀ ਦਿਹਾੜਾ ਮਨਾਇਆ
ਕਾਲਜ ਵਿਚ ਕੱਢੀ ਤਿਰੰਗਾ ਯਾਤਰਾ
ਨੌਸ਼ਿਹਰਾ ਪੰਨੂੰਆ, 14 ਅਗਸਤ (ਦੀਪਕ ਮੈਣੀ)– ਅਕਾਲ ਅਕੈਡਮੀ ਢੋਟੀਆਂ ਵਿਖੇ ਸੁਤੰਤਰਤਾ ਦਿਵਸ ਬੜੇ ਹੀ ਉਤਸ਼ਾਹ, ਦੇਸ਼ ਭਗਤੀ ਅਤੇ ਜੋਸ਼ ਨਾਲ ਮਨਾਇਆ ਗਿਆ। ਇਸ ਮੌਕੇ ਕਿਰਨ ਜੋਤੀ, ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
ਅ
ਅਕਾਲ ਅਕੈਡਮੀ ਢੋਟੀਆਂ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਝੰਡਾ ਲਹਿਰਾਉਦੇ ਹੋਏ ਪਿ੍ਸੀਪਲ ਰਮਨਦੀਪ ਕੌਰ। ਤਸਵੀਰ–ਮੈਣੀ
15-08-2026
ਨੌਸ਼ਿਹਰਾ ਪੰਨੂੰਆ, 14 ਅਗਸਤ (ਦੀਪਕ ਮੈਣੀ)– ਅਕਾਲ ਅਕੈਡਮੀ ਢੋਟੀਆਂ ਵਿਖੇ ਸੁਤੰਤਰਤਾ ਦਿਵਸ ਬੜੇ ਹੀ ਉਤਸ਼ਾਹ, ਦੇਸ਼ ਭਗਤੀ ਅਤੇ ਜੋਸ਼ ਨਾਲ ਮਨਾਇਆ ਗਿਆ। ਇਸ ਮੌਕੇ ਕਿਰਨ ਜੋਤੀ, ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਕਿਰਨ ਜੋਤੀ ਨੇ ਸਕੂਲ ਦੀ ਪ੍ਰਿੰਸੀਪਲ ਮੈਡਮ ਰਮਨਦੀਪ ਕੌਰ ਦੇ ਨਾਲ ਮਿਲ ਕੇ ਕੌਮੀ ਝੰਡਾ ਲਹਿਰਾਇਆ, ਜਿਸ ਨਾਲ ਪੂਰਾ ਸਕੂਲ ਕੈਂਪਸ ਦੇਸ਼ ਭਗਤੀ ਅਤੇ ਮਾਣ ਦੀ ਭਾਵਨਾ ਨਾਲ ਭਰ ਗਿਆ। ਇਸ ਮੌਕੇ ਕਿਰਨ ਜੋਤੀ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਬੱਚਿਆਂ ਦੀ ਸੁਰੱਖਿਆ, ਬੱਚਿਆਂ ਦੇ ਅਧਿਕਾਰਾਂ, ਨਿਆਂ ਪ੍ਰਣਾਲੀ ਅਤੇ ਮਨੁੱਖੀ ਤਸਕਰੀ ਸੰਬੰਧੀ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਸੁਚੇਤ ਰਹਿਣ, ਸੁਰੱਖਿਅਤ ਫ਼ੈਸਲੇ ਲੈਣ ਅਤੇ ਲੋੜ ਪੈਣ ’ਤੇ ਮਦਦ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਬੱਚਿਆਂ ਦੀ ਭਲਾਈ ਅਤੇ ਸੁਰੱਖਿਆ ਨਾਲ ਸੰਬੰਧਿਤ ਹੈਲਪਲਾਈਨ ਨੰਬਰਾਂ ਅਤੇ ਸਰਕਾਰੀ ਯੋਜਨਾਵਾਂ ਬਾਰੇ ਵੀ ਜਾਣਕਾਰੀ ਦਿੱਤੀ। ਸਮਾਗਮ ਦੌਰਾਨ ਵਿਦਿਆਰਥੀਆਂ, ਅਧਿਆਪਕਾਂ ਅਤੇ ਪ੍ਰਿੰਸੀਪਲ ਮੈਡਮ ਵੱਲੋਂ ਪ੍ਰੇਰਨਾਦਾਇਕ ਭਾਸ਼ਣ ਪੇਸ਼ ਕੀਤੇ ਗਏ। ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਨਾਲ ਭਰਪੂਰ ਨਾਟਕ, ਜਦਕਿ ਦੂਜੀ ਜਮਾਤ ਦੇ ਵਿਦਿਆਰਥੀਆਂ ਨੇ ਰੰਗਾਰੰਗ ਕੋਰੀਓਗ੍ਰਾਫੀ ਪੇਸ਼ ਕੀਤੀ। ਦੇਸ਼ਭਗਤੀ ਦੇ ਗੀਤਾਂ ਅਤੇ ਕਿੰਡਰਗਾਰਟਨ ਦੇ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਦੀਆਂ ਗਤੀਵਿਧੀਆਂ ਨੇ ਸਮਾਗਮ ਦੀ ਰੌਣਕ ਹੋਰ ਵਧਾ ਦਿੱਤੀ। ਕਿਰਨ ਜੋਤੀ ਨੇ ਸਭ ਨੂੰ ਸੁਤੰਤਰਤਾ ਦਿਵਸ ਦੀਆਂ ਨਿੱਘੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਵਿਦਿਆਰਥੀਆਂ ਨੂੰ ਦੇਸ਼ ਦੇ ਜ਼ਿੰਮੇਵਾਰ, ਜਾਗਰੂਕ ਅਤੇ ਸੰਵੇਦਨਸ਼ੀਲ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਮੈਡਮ ਅਤੇ ਸਮੂਹ ਸਟਾਫ਼ ਵਲੋਂ ਮੈਡਮ ਕਿਰਨ ਜੋਤੀ ਦਾ ਉਨ੍ਹਾਂ ਦੇ ਕੀਮਤੀ ਸਮੇਂ ਅਤੇ ਪ੍ਰੇਰਨਾਦਾਇਕ ਵਿਚਾਰਾਂ ਲਈ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਉਨ੍ਹਾਂ ਦੀ ਵਿਸ਼ੇਸ਼ ਸ਼ਿਰਕਤ ਨੇ ਇਸ ਸਮਾਗਮ ਨੂੰ ਯਾਦਗਾਰ ਅਤੇ ਗਿਆਨਵਰਧਕ ਬਣਾ ਦਿੱਤਾ।