ਜਥੇਦਾਰ ਨਾਗੋਕੇ ਵਲੋਂ ਸੁਖਬੀਰ ਉਪਰ ਹੋਏ ਹਮਲੇ ਦੀ ਨਿੰਦਾ
ਖਡੂਰ ਸਾਹਿਬ, 14 ਅਗਸਤ (ਰਸ਼ਪਾਲ ਸਿੰਘ ਕੁਲਾਰ)- ਜਥੇ. ਹਰਦੇਵ ਸਿੰਘ ਨਾਗੋਕੇ ਸਰਕਲ ਪ੍ਰਧਾਨ ਨੇ ਕਿਹਾ ਕਿ ਗੁਰਧਾਮਾਂ ਦੀ ਯਾਤਰਾ ’ਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਨਿੰਦਣਯੋਗ ਅਤੇ ਦਿਲ ਨੂੰ ਦਹਿਲਾਉਣ ਵਾਲਾ ਹੈ।
ਖਡੂਰ ਸਾਹਿਬ, 14 ਅਗਸਤ (ਰਸ਼ਪਾਲ ਸਿੰਘ ਕੁਲਾਰ)- ਜਥੇ. ਹਰਦੇਵ ਸਿੰਘ ਨਾਗੋਕੇ ਸਰਕਲ ਪ੍ਰਧਾਨ ਨੇ ਕਿਹਾ ਕਿ ਗੁਰਧਾਮਾਂ ਦੀ ਯਾਤਰਾ ’ਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਨਿੰਦਣਯੋਗ ਅਤੇ ਦਿਲ ਨੂੰ ਦਹਿਲਾਉਣ ਵਾਲਾ ਹੈ। ਉਨ੍ਹਾਂ ਕਿਹਾ ਕਿ ਮੈਂ ਇਸ ਘਿਨਾਉਣੇ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਾ ਹਾਂ। ਜਥੇ. ਨਾਗੋਕੇ ਨੇ ਕਿਹਾ ਕਿ ਕੋਈ ਵੀ ਗੁਰੂ ਦਾ ਸੱਚਾ ਸਿੱਖ ਗੁਰੂ ਘਰ ਵਿਚ ਸ਼ਰਧਾ ਭਾਵਨਾ ਨਾਲ ਨਤਮਸਤਕ ਹੋਣ ਆਏ ਕਿਸੇ ਵੀ ਵਿਅਕਤੀ ’ਤੇ ਕਦੇ ਹਮਲਾ ਨਹੀਂ ਕਰਦਾ। ਉਨ੍ਹਾਂ ਕਿਹਾ ਕਿ ਸਾਂਝੀਵਾਲਤਾ ਦੀ ਸੋਚ ਨੂੰ ਸਮਰਪਿਤ ਸ਼੍ਰੋਮਣੀ ਅਕਾਲੀ ਦਲ ਸਿੱਖ ਵਿਰੋਧੀ ਤੇ ਪੰਜਾਬ ਵਿਰੋਧੀ ਤਾਕਤਾਂ ਦੀਆਂ ਅੱਖਾਂ ਵਿਚ ਹਮੇਸ਼ਾ ਰੜਕਦਾ ਰਿਹਾ ਹੈ। ਇਸ ਮਾਮਲੇ ਦੀ ਪੂਰੀ ਗੰਭੀਰਤਾ ਨਾਲ ਸੀ.ਬੀ.ਆਈ. ਜਾਂਚ ਹੋਣੀ ਚਾਹੀਦੀ ਹੈ।