14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਅਕਾਲ ਅਕੈਡਮੀ ਤੇਜਾ ਸਿੰਘ ਵਾਲਾ ਵਿਖੇ ਆਜ਼ਾਦੀ ਦਿਵਸ ਧੂਮਧਾਮ ਅਤੇ ਦੇਸ਼ਭਗਤੀ ਦੀ ਭਾਵਨਾ ਨਾਲ ਮਨਾਇਆ

ਤਰਨ ਤਾਰਨ, 14 ਅਗਸਤ (ਹਰਿੰਦਰ ਸਿੰਘ)–ਅਕਾਲ ਅਕੈਡਮੀ ਤੇਜਾ ਸਿੰਘ ਵਾਲਾ ਵਿਖੇ ਆਜ਼ਾਦੀ ਦਿਵਸ ਬੜੇ ਉਤਸ਼ਾਹ, ਧੂਮਧਾਮ ਅਤੇ ਦੇਸ਼ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਕੌਮੀ ਝੰਡਾ ਲਹਿਰਾਉਣ ਨਾਲ ਹੋਈ।

Ad Position 21
No active advertisement
ਅਜੀਤ ਡੈਸਕ 15-08-2026
ਤਰਨ ਤਾਰਨ, 14 ਅਗਸਤ (ਹਰਿੰਦਰ ਸਿੰਘ)–ਅਕਾਲ ਅਕੈਡਮੀ ਤੇਜਾ ਸਿੰਘ ਵਾਲਾ ਵਿਖੇ ਆਜ਼ਾਦੀ ਦਿਵਸ ਬੜੇ ਉਤਸ਼ਾਹ, ਧੂਮਧਾਮ ਅਤੇ ਦੇਸ਼ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਕੌਮੀ ਝੰਡਾ ਲਹਿਰਾਉਣ ਨਾਲ ਹੋਈ। ਇਸ ਉਪਰੰਤ ਪ੍ਰਿੰਸੀਪਲ ਮੰਜੂ ਤਲਵਾੜ ਨੇ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਨੂੰ ਆਜ਼ਾਦੀ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਆਪਣੇ ਸੰਬੋਧਨ ਵਿਚ ਉਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਨੂੰ ਯਾਦ ਕਰਦਿਆਂ ਕਿਹਾ ਕਿ ਸਾਨੂੰ ਉਨ੍ਹਾਂ ਦੀਆਂ ਕੁਰਬਾਨੀਆਂ ‘ਤੇ ਮਾਣ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਜੱਲ੍ਹਿਆਂਵਾਲਾ ਬਾਗ ਦੇ ਸਾਕੇ, ਕੂਕਾ ਲਹਿਰ ਅਤੇ ਅਕਾਲੀ ਲਹਿਰ ਸਮੇਤ ਆਜ਼ਾਦੀ ਦੇ ਸੰਘਰਸ਼ ਵਿਚ ਸਿੱਖ ਭਾਈਚਾਰੇ ਵਲੋਂ ਪਾਏ ਗਏ ਮਹੱਤਵਪੂਰਨ ਯੋਗਦਾਨ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਅਤੇ ਕਿਹਾ ਕਿ ਅਨੇਕਾਂ ਸੂਰਬੀਰਾਂ ਦੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਇਸ ਮੌਕੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਗੀਤ, ਭਾਸ਼ਣ ਅਤੇ ਨਾਟਕੀ ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂ। ਵਿਦਿਆਰਥੀਆਂ ਨੇ ਆਪਣੀਆਂ ਪ੍ਰਭਾਵਸ਼ਾਲੀ ਪੇਸ਼ਕਾਰੀਆਂ ਰਾਹੀਂ ਦੇਸ਼ ਪ੍ਰਤੀ ਪਿਆਰ, ਸਤਿਕਾਰ ਅਤੇ ਜ਼ਿੰਮੇਵਾਰੀ ਦੀ ਭਾਵਨਾ ਦਾ ਪ੍ਰਗਟਾਵਾ ਕੀਤਾ। ਇਨ੍ਹਾਂ ਪੇਸ਼ਕਾਰੀਆਂ ਨੇ ਹਾਜ਼ਰ ਸਰੋਤਿਆਂ ਵਿੱਚ ਦੇਸ਼ਭਗਤੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ। ਪ੍ਰਿੰਸੀਪਲ ਵਲੋਂ ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿਚ ਚੰਗੇ ਆਚਰਨ ਅਤੇ ਜ਼ਿੰਮੇਵਾਰੀ ਨੂੰ ਅਪਣਾਉਣ ਦਾ ਸੰਕਲਪ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ, ਭ੍ਰਿਸ਼ਟਾਚਾਰ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਦੇ ਨਾਲ-ਨਾਲ ਦੇਸ਼ ਅਤੇ ਸਮਾਜ ਦੀ ਭਲਾਈ ਲਈ ਆਪਣਾ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਸਮਾਗਮ ਦੌਰਾਨ ਸੰਦੀਪ ਕੌਰ, ਤਾਰਾ ਦੇਵੀ, ਸ੍ਰੀਮਤੀ ਮਲਕੀਤ ਕੌਰ, ਗੁਰਸੇਵਕ ਸਿੰਘ, ਦਲਜੀਤ ਸਿੰਘ, ਹਰਪਾਲ ਸਿੰਘ, ਅਕਾਸ਼ਦੀਪ ਕੌਰ, ਗੁਰਪ੍ਰੀਤ ਕੌਰ ਸਮੇਤ ਅਕੈਡਮੀ ਦਾ ਸਮੂਹ ਸਟਾਫ਼ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ। ਸਮਾਗਮ ਨੇ ਵਿਦਿਆਰਥੀਆਂ ਵਿਚ ਦੇਸ਼ ਭਗਤੀ, ਰਾਸ਼ਟਰੀ ਏਕਤਾ ਅਤੇ ਜ਼ਿੰਮੇਵਾਰ ਨਾਗਰਿਕਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਮਿਲੇਨੀਅਮ ਵਰਲਡ ਸਕੂਲ ਕੈਰੋਂ ਵਿਖੇ ਆਜ਼ਾਦੀ ਦਿਵਸ ਦਾ ਸਮਾਗਮ ਅਗਲੀ ਖ਼ਬਰ ਜਥੇਦਾਰ ਨਾਗੋਕੇ ਵਲੋਂ ਸੁਖਬੀਰ ਉਪਰ ਹੋਏ ਹਮਲੇ ਦੀ ਨਿੰਦਾ
Ad Position 24