14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਦੀ ਅਲਪਾਈਨ ਸਕੂਲ ਤਰਨ ਤਾਰਨ ਵਿਖੇ ਆਜ਼ਾਦੀ ਦਿਹਾੜਾ ਮਨਾਇਆ

ਤਰਨ ਤਾਰਨ, 14 ਅਗਸਤ (ਹਰਿੰਦਰ ਸਿੰਘ)-ਦੀ ਅਲਪਾਈਨ ਸਕੂਲ ਤਰਨ ਤਾਰਨ ਵਿਖੇ ਦੇਸ਼ ਦਾ ਆਜ਼ਾਦੀ ਦਿਹਾੜਾ ਬੜੇ ਉਤਸ਼ਾਹ ਤੇ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਲਖਵਿੰਦਰ ਕੌਰ ਦੀ ਦੇਖ-ਰੇਖ ਹੇਠ ਇਕ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ।

Ad Position 21
No active advertisement
ਅਜੀਤ ਡੈਸਕ 15-08-2026
ਤਰਨ ਤਾਰਨ, 14 ਅਗਸਤ (ਹਰਿੰਦਰ ਸਿੰਘ)-ਦੀ ਅਲਪਾਈਨ ਸਕੂਲ ਤਰਨ ਤਾਰਨ ਵਿਖੇ ਦੇਸ਼ ਦਾ ਆਜ਼ਾਦੀ ਦਿਹਾੜਾ ਬੜੇ ਉਤਸ਼ਾਹ ਤੇ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਲਖਵਿੰਦਰ ਕੌਰ ਦੀ ਦੇਖ-ਰੇਖ ਹੇਠ ਇਕ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ। ਸਮਾਗਮ ਦੌਰਾਨ ਨਰਸਰੀ ਤੋਂ ਲੈ ਕੇ ਵੱਖ-ਵੱਖ ਜਮਾਤਾਂ ਦੇ ਬੱਚਿਆਂ ਲਈ ਕਈ ਤਰ੍ਹਾਂ ਦੀਆਂ ਰਚਨਾਤਮਕ ਤੇ ਰੌਚਕ ਗਤੀਵਿਧੀਆਂ ਕਰਵਾਈਆਂ ਗਈਆਂ। ਨਰਸਰੀ ਤੋਂ ਸੀਨੀਅਰ ਕੇ.ਜੀ. ਛੋਟੇ-ਛੋਟੇ ਬੱਚਿਆਂ ਨੇ ਆਜ਼ਾਦੀ ਦਿਹਾੜੇ ਨਾਲ ਸੰਬੰਧਿਤ ਰੰਗ ਭਰਨ ਦੀ ਗਤੀਵਿਧੀ ਵਿਚ ਬੜੇ ਚਾਅ ਨਾਲ ਭਾਗ ਲਿਆ। ਪਹਿਲੀ ਜਮਾਤ ਵਿਦਿਆਰਥੀਆਂ ਨੇ ਹੱਥਾਂ ਨਾਲ ਪੇਂਟਿੰਗ ਕਰਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਦੂਜੀ ਜਮਾਤ ਬੱਚਿਆਂ ਨੇ ਰਾਸ਼ਟਰੀ ਝੰਡੇ ਦੀ ਤਸਵੀਰ ਬਣਾ ਕੇ ਉਸ ਉੱਪਰ ਗਲੇਜ਼ ਪੇਪਰ ਪਾੜ ਕੇ ਚਿਪਕਾਉਣ ਦੀ ਗਤੀਵਿਧੀ ਕੀਤੀ। ਤੀਜੀ ਜਮਾਤ ਵਿਦਿਆਰਥੀਆਂ ਨੇ ਬਹੁਤ ਹੀ ਸੁੰਦਰ ਤਿਰੰਗੇ ਬੁੱਕਮਾਰਕ ਤਿਆਰ ਕੀਤੇ। ਚੌਥੀ ਜਮਾਤ ਬੱਚਿਆਂ ਲਈ ਇਕ ਰੋਚਕ ਖੇਡ ‘ਬੁੱਝੋ ਮੈਂ ਕੌਣ ਹਾਂ?’ ਕਰਵਾਈ ਗਈ, ਜਿਸ ਵਿਚ ਉਨ੍ਹਾਂ ਨੇ ਦੇਸ਼ ਦੇ ਮਹਾਨ ਦੇਸ਼ ਭਗਤਾਂ ਨੂੰ ਯਾਦ ਕੀਤਾ। ਪੰਜਵੀਂ ਜਮਾਤ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਗਾ ਕੇ ਸਾਰੇ ਮਾਹੌਲ ਨੂੰ ਦੇਸ਼ ਭਗਤੀ ਦੇ ਰੰਗ ਵਿਚ ਰੰਗ ਦਿੱਤਾ। ਸਕੂਲ ਦੇ ਪ੍ਰਿੰਸੀਪਲ ਲਖਵਿੰਦਰ ਕੌਰ ਨੇ ਬੱਚਿਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੰਦਿਆਂ ਦੇਸ਼ ਦੇ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਪ੍ਰੇਰਨਾ ਲੈਣ ਅਤੇ ਇਕ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਮਾਈ ਭਾਗੋ ਇੰਟਰਨੈਸ਼ਨਲ ਪਬਲਿਕ ਸਕੂਲ ਤਰਨ ਤਾਰਨ ਵਿਖੇ ਆਜ਼ਾਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਪਿਸਤੌਲ ਦਿਖਾ ਕੇ 2 ਲੁਟੇਰਿਆਂ ਨੇ ਫਾਇਨਾਂਸ ਕੰਪਨੀ ਦੇ ਕਰਿੰਦੇ ਪਾਸੋਂ ਕੀਤੀ ਲੁੱਟ-ਖੋਹ
Ad Position 24