15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਭਾਜਪਾ ਵਲੋਂ ਕਰਵਾਈ ਜਾ ਰਹੀ ਕਾਨਫ਼ਰੰਸ ਸੰਬੰਧੀ ਪਿੰਡ ਸਰਾਂ ਤਲਵੰਡੀ ਵਿਖੇ ਮੀਟਿੰਗ

ਮੀਆਂਵਿੰਡ, 16 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)- ਭਾਜਪਾ ਵਲੋਂ ‘ਸਾਚਾ ਗੁਰੂ ਲਾਧੋ ਰੇ’ ਦਿਵਸ ਮੌਕੇ ਬਾਬਾ ਬਕਾਲਾ ਸਾਹਿਬ ਵਿਖੇ ਕਰਵਾਈ ਜਾ ਰਹੀ ਕਾਨਫਰੰਸ ਦੀਆਂ ਤਿਆਰੀਆਂ ਸੰਬੰਧੀ ਪਿੰਡ ਸਰਾਂ ਵਿਖੇ ਹੋਈ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿਚ ਭਾਜਪਾ ਦੇ ਸੂਬਾ ਸਕੱਤਰ ਮਨਜੀਤ ਸਿੰਘ ਮੰਨਾ ਜਿੰਨ੍ਹਾਂ ਦੀ ਅਗਵਾਈ ਹੇਠ ਭਾਜਪਾ ਪਹਿਲੀ ਕਾਨਫਰੰਸ ਕਰਵਾਉਣ ਜਾ ਰਹੀ ਹੈ, ਉਚੇਚੇ ਤੌਰ ’ਤੇ ਸ਼ਾਮਿਲ ਹੋਏ।

Ad Position 21
No active advertisement
ਅਜੀਤ ਡੈਸਕ 17-08-2026
ਮੀਆਂਵਿੰਡ, 16 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)- ਭਾਜਪਾ ਵਲੋਂ ‘ਸਾਚਾ ਗੁਰੂ ਲਾਧੋ ਰੇ’ ਦਿਵਸ ਮੌਕੇ ਬਾਬਾ ਬਕਾਲਾ ਸਾਹਿਬ ਵਿਖੇ ਕਰਵਾਈ ਜਾ ਰਹੀ ਕਾਨਫਰੰਸ ਦੀਆਂ ਤਿਆਰੀਆਂ ਸੰਬੰਧੀ ਪਿੰਡ ਸਰਾਂ ਵਿਖੇ ਹੋਈ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿਚ ਭਾਜਪਾ ਦੇ ਸੂਬਾ ਸਕੱਤਰ ਮਨਜੀਤ ਸਿੰਘ ਮੰਨਾ ਜਿੰਨ੍ਹਾਂ ਦੀ ਅਗਵਾਈ ਹੇਠ ਭਾਜਪਾ ਪਹਿਲੀ ਕਾਨਫਰੰਸ ਕਰਵਾਉਣ ਜਾ ਰਹੀ ਹੈ, ਉਚੇਚੇ ਤੌਰ ’ਤੇ ਸ਼ਾਮਿਲ ਹੋਏ। ਮਨਜੀਤ ਸਿੰਘ ਮੰਨਾ ਵਲੋਂ ਇਤਿਹਾਸਕ ਨਗਰੀ ਬਾਬਾ ਬਕਾਲਾ ਸਾਹਿਬ ਵਿਖੇ ਮਨਾਏ ਜਾ ਰਹੇ ਪਵਿੱਤਰ ਦਿਹਾੜੇ ਮੌਕੇ ਭਾਰਤੀ ਜਨਤਾ ਪਾਰਟੀ ਵਲੋਂ ਕਰਵਾਈ ਜਾ ਰਹੀ ਵਿਸ਼ਾਲ ਸਿਆਸੀ ਕਾਨਫਰੰਸ ਦੀਆਂ ਤਿਆਰੀਆਂ ਨੂੰ ਲੈ ਕੇ ਹਲਕੇ ਅੰਦਰ ਸਰਗਰਮੀਆਂ ਤੇਜ਼ ਕੀਤੀਆਂ ਹੋਈਆਂ ਹਨ। ਸਰਕਲ ਜਲਾਲਾਬਾਦ ਦੇ ਪਿੰਡ ਸਰਾਂ ਤਲਵੰਡੀ ਵਿਖੇ ਪਾਰਟੀ ਵਰਕਰਾਂ ਅਤੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਮੰਨਾ ਨੇ ਕਿਹਾ ਕਿ ਉਹ ਧੰਨਵਾਦੀ ਹਨ ਆਪਣੇ ਵਰਕਰਾਂ ਦੇ ਜੋ ਆਪਣੇ ਆਪ ਹਲਕੇ ਦੀ ਸੰਗਤ ਨੂੰ ਕਾਨਫਰੰਸ ਵਿਚ ਸ਼ਾਮਿਲ ਹੋਣ ਲਈ ਬੇਨਤੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੀ ਕਾਨਫਰੰਸ ਦੀ ਕਾਮਯਾਬੀ ਵਿਚ ਮੇਰੇ ਸਾਥੀਆਂ ਦਾ ਅਹਿਮ ਰੋਲ ਹੋਵੇਗਾ। ਉਨ੍ਹਾਂ ਕਿਹਾ ਕਿ ਅੱਜ ਦੀ ਵਿਸ਼ਾਲ ਮੀਟਿੰਗ ਜੋ ਸਾਬਕਾ ਸਰਪੰਚ ਪਰਮਜੀਤ ਸਿੰਘ ਸਰਾਂ ਅਤੇ ਬਲਵਿੰਦਰ ਸਿੰਘ ਸੇਠ ਦੇ ਸਹਿਯੋਗ ਨਾਲ ਹੋਈ ਹੈ, ਉਹ ਇਸ ਮੀਟਿੰਗ ਵਿਚ ਪਹੁੰਚਣ ਵਾਲਿਆਂ ਦੇ ਧੰਨਵਾਦੀ ਹਨ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਤਰਨ ਤਾਰਨ ਦੇ ਸਾਬਕਾ ਚੇਅਰਮੈਨ ਰਣਜੀਤ ਸਿੰਘ ਮੀਆਂਵਿੰਡ, ਜ਼ਿਲ੍ਹਾ ਜਨਰਲ ਸੈਕਟਰੀ ਰਾਕੇਸ਼ ਟਾਂਗਰੀ ਸਰਕਲ ਪ੍ਰਧਾਨ ਸਰਬਰਿੰਦਰ ਸਿੰਘ ਬੌਬੀ ਬੋਦੇਵਾਲ, ਹਰਪ੍ਰੀਤ ਸਿੰਘ ਹੈਪੀ ਖੱਖ ਪੀ.ਏ., ਜੱਸ ਭੋਰਛੀ, ਸਾਬਕਾ ਸਰਪੰਚ ਤਰਲੋਕ ਸਿੰਘ ਜਵੰਦਪੁਰ, ਰਵੀ ਟਪਿਆਲਾ, ਪਿੰਦਰ ਦੌਲੋਨੰਗਲ, ਗਾਂਧੀ ਭਿੰਡਰ, ਅਮਰੀਕ ਸਿੰਘ, ਲਖਵਿੰਦਰ ਸਿੰਘ, ਬਲਦੇਵ ਸਿੰਘ, ਗੋਲੂ, ਹਰਪਾਲ ਸਿੰਘ, ਬੋਧਾ ਸਿੰਘ, ਅਵਤਾਰ ਸਿੰਘ, ਨੂਰ, ਛੋਟੇ ਲਾਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖੜ੍ਹੇ ਟਰੱਕ ਦੇ ਪਿੱਛੇ ਆਈ. ਟਵੰਟੀ ਕਾਰ ਟਕਰਾਉਣ ਨਾਲ ਕਾਰ ਸਵਾਰ ਦੋ ਵਿਅਕਤੀਆਂ ਦੀ ਮੌਤ ਅਗਲੀ ਖ਼ਬਰ ਦੌਲਤਪੁਰ ’ਚ ਦੋ ਘਰਾਂ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ ਅਲਮਾਰੀਆਂ ਤੋੜ ਕੇ ਸੋਨੇ-ਚਾਂਦੀ ਦੇ ਗਹਿਣੇ ਕੀਤੇ ਚੋਰੀ
Ad Position 24