ਤਰਨ ਤਾਰਨ ਵਿਖੇ ਆਜ਼ਾਦੀ ਦਿਹਾੜੇ ਮੌਕੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲਹਿਰਾਇਆ ਕੌਮੀ ਝੰਡਾ
* ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਸਿਰਜਣ ਦਾ ਦਿੱਤਾ ਸੱਦਾ * ਸ਼ਾਨਦਾਰ ਮਾਰਚ ਪਾਸਟ, ਪੀ. ਟੀ ਸ਼ੋਅ ਅਤੇ ਸੱਭਿਆਚਾਰਕ ਵੰਨਗੀਆਂ ਦੀ ਹੋਈ ਪੇਸ਼ਕਾਰੀ
ਤਰਨ ਤਾਰਨ, 16 ਅਗਸਤ (ਹਰਿੰਦਰ ਸਿੰਘ, ਪਰਮਜੀਤ ਜੋਸ਼ੀ, ਇਕਬਾਲ ਸਿੰਘ ਸੋਢੀ)-ਭਾਰਤ ਦਾ 80ਵਾਂ ਆਜ਼ਾਦੀ ਦਿਹਾੜਾ ਤਰਨ ਤਾਰਨ ਵਿਖੇ ਪੂਰੇ ਉਤਸ਼ਾਹ, ਧੂੰਮ-ਧਾਮ ਅਤੇ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ ਗਿਆ। ਸਥਾਨਕ ਪੁਲਿਸ ਲਾਈਨ ਗਰਾਊਂਂਡ ਵਿਖੇ ਹੋਏ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੌਰਾਨ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਦਾ ਨਿਰੀਖਣ ਕਰਨ ਤੋਂ ਬਾਅਦ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ।
ਲ
ਲੋੜਵੰਦਾਂ ਨੂੰ ਟਰਾਈਸਾਈਕਲਾਂ ਦੀ ਵੰਡ ਕਰਦੇ ਹੋਏ ਡਿਪਟੀ ਸਪੀਕਰ ਜੈ ਕਿ੍ਸ਼ਨ ਰੋੜੀ ਨਾਲ ਹਨ ਹੋਰ।
17-08-2026
ਤਰਨ ਤਾਰਨ, 16 ਅਗਸਤ (ਹਰਿੰਦਰ ਸਿੰਘ, ਪਰਮਜੀਤ ਜੋਸ਼ੀ, ਇਕਬਾਲ ਸਿੰਘ ਸੋਢੀ)-ਭਾਰਤ ਦਾ 80ਵਾਂ ਆਜ਼ਾਦੀ ਦਿਹਾੜਾ ਤਰਨ ਤਾਰਨ ਵਿਖੇ ਪੂਰੇ ਉਤਸ਼ਾਹ, ਧੂੰਮ-ਧਾਮ ਅਤੇ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ ਗਿਆ। ਸਥਾਨਕ ਪੁਲਿਸ ਲਾਈਨ ਗਰਾਊਂਂਡ ਵਿਖੇ ਹੋਏ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੌਰਾਨ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਦਾ ਨਿਰੀਖਣ ਕਰਨ ਤੋਂ ਬਾਅਦ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਅਤੇ ਐਸ.ਐਸ.ਪੀ. ਸੁਰਿੰਦਰ ਲਾਂਬਾ ਵੀ ਉਨ੍ਹਾਂ ਦੇ ਨਾਲ ਸਨ। ਸਮਾਗਮ ਵਿਚ ਵਿਧਾਇਕ ਖਡੂਰ ਸਾਹਿਬ ਮਨਜਿੰਦਰ ਸਿੰਘ ਲਾਲਪੁਰਾ, ਵਿਧਾਇਕ ਖੇਮਕਰਨ ਸਰਵਨ ਸਿੰਘ ਧੁੰਨ ਅਤੇ ਡਿਪਟੀ ਸਪੀਕਰ ਦੇ ਪਰਿਵਾਰਿਕ ਮੈਂਬਰਾਂ ਨੇ ਵੀ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਪਰੇਡ ਕਮਾਂਡਰ ਡੀ.ਐਸ.ਪੀ. ਪ੍ਰਵੇਸ਼ ਕੁਮਾਰ ਦੀ ਅਗਵਾਈ ਵਿਚ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼, ਐਨ.ਸੀ.ਸੀ. ਕੈਡਿਟਾਂ ਤੇ ਐਨ.ਐਸ.ਐਸ. ਗਰਲ ਗਾਈਡਜ਼ ਨੇ ਸ਼ਾਨਦਾਰ ਮਾਰਚ ਪਾਸਟ ਕੀਤਾ, ਜਦਕਿ ਪੁਲਿਸ ਅਤੇ ਸਕੂਲ ਬੈਂਡ ਨੇ ਸਮਾਗਮ ਨੂੰ ਸੰਗੀਤਕ ਰੰਗਤ ਦਿੱਤੀ। ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਇਸ ਮੌਕੇ ਪੀ.ਟੀ. ਸ਼ੋਅ, ਸ਼ਬਦ ਗਾਇਨ, ਗਰੁੱਪ ਸੌਂਗ ਅਤੇ ਦੇਸ਼ ਭਗਤੀ ਨਾਲ ਸੰਬੰਧਿਤ ਸ਼ਾਨਦਾਰ ਪੇਸ਼ਕਾਰੀਆਂ ਰਾਹੀਂ ਸਭਨਾਂ ਦਾ ਮਨ ਮੋਹ ਲਿਆ। ਗਿੱਧੇ ਅਤੇ ਭੰਗੜੇ ਦੀਆਂ ਧਮਾਲਾਂ ਨੇ ਸਮਾਗਮ ਨੂੰ ਸਿਖ਼ਰ ’ਤੇ ਪਹੁੰਚਾ ਦਿੱਤਾ। ਵਿਦਿਆਰਥੀਆਂ ਵਲੋਂ ਪੇਸ਼ ਕੀਤੀਆਂ ਗਈਆਂ ਸੱਭਿਆਚਾਰਕ ਵੰਨਗੀਆਂ ਦੌਰਾਨ ਦੇਸ਼ ਭਗਤੀ ਦਾ ਜਜ਼ਬਾ ਉਮੜ ਰਿਹਾ ਸੀ, ਜਿਸ ਦੀ ਜ਼ੋਰਦਾਰ ਤਾੜੀਆਂ ਨਾਲ ਭਰਪੂਰ ਸ਼ਲਾਘਾ ਹੋਈ। ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਇਸ ਮੌਕੇ ਕਿਹਾ ਕਿ ਉਹ ਆਪਣੇ ਆਪ ਨੂੰ ਵਡਭਾਗਾ ਸਮਝਦੇ ਹਨ ਕਿ ਉਨ੍ਹਾਂ ਨੂੰ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਵਸਾਈ ਪਵਿੱਤਰ ਗੁਰੂ ਕੀ ਨਗਰੀ ਤਰਨ ਤਾਰਨ ਵਿਖੇ ਆਜ਼ਾਦੀ ਦਿਹਾੜੇ ਦੇ ਮੌਕੇ ਝੰਡਾ ਲਹਿਰਾਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਅਤੇ ਦੁਨੀਆਂ ਦੇ ਕੋਨੇ ਕੋਨੇ ਵਿਚ ਵਸਦੇ ਪੰਜਾਬੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਡੇ ਮਹਾਨ ਦੇਸ਼ ਭਗਤਾਂ ਅਤੇ ਸੂਰਬੀਰਾਂ ਨੇ ਬੜੇ ਮਹਿੰਗੇ ਮੁੱਲ ਆਜ਼ਾਦੀ ਲਈ ਹੈ ਅਤੇ ਸਾਡਾ ਇਹ ਫਰਜ਼ ਹੈ ਕਿ ਅਸੀਂ ਸ਼ਹੀਦਾਂ ਦੇ ਪਾਏ ਪੂਰਨਿਆਂ ’ਤੇ ਚੱਲ ਕੇ ਉਨ੍ਹਾਂ ਦੇ ਸੁਪਨਿਆਂ ਦਾ ਦੇਸ਼ ਸਿਰਜੀਏ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਦੀਆਂ ਉਸਾਰੂ ਨੀਤੀਆਂ, ਲੋਕ ਭਲਾਈ ਸਕੀਮਾਂ, ਪ੍ਰਸ਼ਾਸਕੀ ਸੁਧਾਰਾਂ ਅਤੇ ਸੂਬੇ ਦੀ ਬਿਹਤਰੀ ਲਈ ਕੀਤੇ ਜਾ ਰਹੇ ਉਪਰਾਲਿਆਂ ਤੋਂ ਜਾਣੂ ਕਰਵਾਇਆ। ਉਨ੍ਹਾਂ ਪੰਜਾਬ ਸਰਕਾਰ ਵਲੋਂ ਸ਼ਹੀਦਾਂ ਨੂੰ ਦਿੱਤੇ ਜਾ ਰਹੇ ਵਿਸ਼ੇਸ਼ ਸਨਮਾਨ, ਨਿਵੇਕਲੀ ਖੇਡ ਨੀਤੀ, ਨੌਜਵਾਨਾਂ ਨੂੰ ਰੁਜ਼ਗਾਰ, ਮੁੱਖ ਮੰਤਰੀ ਸਿਹਤ ਯੋਜਨਾ, ਯੁੱਧ ਨਸ਼ਿਆਂ ਵਿਰੁੱਧ, ਸਿੱਖਿਆ ਦੇ ਖੇਤਰ ਵਿਚ ਪੰਜਾਬ ਦੇ ਰੋਸ਼ਨ ਭਵਿੱਖ, ਮੁਫ਼ਤ ਬਿਜਲੀ, ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਤੇ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ। ਇਸੇ ਤਰ੍ਹਾਂ ਉਨ੍ਹਾਂ ਤਰਨ ਤਾਰਨ ਜ਼ਿਲ੍ਹੇ ਵਲੋਂ ਵੱਖ-ਵੱਖ ਖੇਤਰਾਂ ਵਿਚ ਕੀਤੀਆਂ ਅਹਿਮ ਪ੍ਰਾਪਤੀਆਂ ਬਾਰੇ ਵੀ ਜਾਣੂ ਕਰਵਾਇਆ। ਇਸ ਮੌਕੇ ਉਨ੍ਹਾਂ ਲੋੜਵੰਦਾਂ ਨੂੰ ਟਰਾਈਸਾਈਕਲ ਅਤੇ ਸਿਲਾਈ ਮਸ਼ੀਨਾਂ ਵੀ ਤਕਸੀਮ ਕੀਤੀਆਂ ਅਤੇ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਕੀਤਾ। ਇਸੇ ਤਰ੍ਹਾਂ ਵੱਖ-ਵੱਖ ਖੇਤਰਾਂ ਵਿਚ ਵਧੀਆ ਕਾਰਗੁਜ਼ਾਰੀ ਵਿਖਾਉਣ ਵਾਲੀਆਂ ਸ਼ਖ਼ਸੀਅਤਾਂ, ਵੱਖ-ਵੱਖ ਖੇਤਰਾਂ ਵਿਚ ਮੱਲ੍ਹਾਂ ਮਾਰਨ ਵਾਲਿਆਂ ਅਤੇ ਵਿਲੱਖਣ ਪ੍ਰਾਪਤੀਆਂ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਵੀ ਸਨਮਾਨ ਹੋਇਆ। ਇਸ ਦੌਰਾਨ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਗਠਿਤ ਨਸ਼ਾ ਮੁਕਤੀ ਮੋਰਚੇ ਦੇ ਜ਼ਿਲ੍ਹਾ ਕੋਆਰਡੀਨੇਟਰ, ਅਸੰਬਲੀ ਕੋਆਰਡੀਨੇਟਰਾਂ ਅਤੇ ਵਾਈਸ ਅਸੰਬਲੀ ਕੋਆਰਡੀਨੇਟਰਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਚੇਅਰਮੈਨਾਂ ਰਣਜੀਤ ਸਿੰਘ ਚੀਮਾ, ਗੁਰਦੇਵ ਸਿੰਘ ਲਾਖਣਾ, ਗੁਰਵਿੰਦਰ ਸਿੰਘ ਬਹਿਲਵਾੜ, ਰਜਿੰਦਰ ਸਿੰਘ ਉਸਮਾ, ਅੰਗਦਦੀਪ ਸਿੰਘ ਸੋਹਲ, ਨਵਜੋਤ ਕੌਰ ਹੁੰਦਲ, ਗੁਰਸੇਵਕ ਸਿੰਘ ਔਲਖ, ਰੁਪਿੰਦਰ ਕੌਰ ਦਾ ਵੀ ਸਨਮਾਨ ਕੀਤਾ। (ਬਾਕੀ ਸਫ਼ਾ 6 ’ਤੇ)