15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਮਾਤਾ ਸਾਹਿਬ ਕੌਰ ਮਾਡਲ ਸੀਨੀਅਰ ਸੈਕੰਡਰੀ ਸਕੂਲ ਭਰੋਵਾਲ ਵਿਖੇ ਆਜ਼ਾਦੀ ਦਿਵਸ ਸੰਬੰਧੀ ਸਮਾਗਮ

ਫਤਿਆਬਾਦ, 16 ਅਗਸਤ (ਹਰਵਿੰਦਰ ਸਿੰਘ ਧੂੰਦਾ)- ਮਾਤਾ ਸਾਹਿਬ ਕੌਰ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਭਰੋਵਾਲ ਵਿਖੇ ਦੇਸ਼ ਦੇ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਬੜੇ ਉਤਸ਼ਾਹ, ਜੋਸ਼ ਅਤੇ ਦੇਸ਼ ਭਗਤੀ ਦੇ ਜਜ਼ਬੇ ਨਾਲ ਕਰਵਾਇਆ ਗਿਆ । ਸਮਾਗਮ ਵਿਚ ਨਰਸਰੀ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲੈਂਦਿਆਂ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 17-08-2026
ਫਤਿਆਬਾਦ, 16 ਅਗਸਤ (ਹਰਵਿੰਦਰ ਸਿੰਘ ਧੂੰਦਾ)- ਮਾਤਾ ਸਾਹਿਬ ਕੌਰ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਭਰੋਵਾਲ ਵਿਖੇ ਦੇਸ਼ ਦੇ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਬੜੇ ਉਤਸ਼ਾਹ, ਜੋਸ਼ ਅਤੇ ਦੇਸ਼ ਭਗਤੀ ਦੇ ਜਜ਼ਬੇ ਨਾਲ ਕਰਵਾਇਆ ਗਿਆ । ਸਮਾਗਮ ਵਿਚ ਨਰਸਰੀ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲੈਂਦਿਆਂ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਮਾਗਮ ਦੌਰਾਨ ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ ਦੇਸ਼ ਭਗਤੀ ਦੇ ਗੀਤਾਂ ’ਤੇ ਨਾਚ, ਕਵਿਤਾਵਾਂ ਅਤੇ ਭਾਸ਼ਣਾਂ ਰਾਹੀਂ ਆਜ਼ਾਦੀ ਦੇ ਮਹੱਤਵ ਨੂੰ ਦਰਸਾਇਆ। ਬੱਚਿਆਂ ਦੀਆਂ ਮਨਮੋਹਕ ਪੇਸ਼ਕਾਰੀਆਂ ਨੇ ਹਾਜ਼ਰ ਦਰਸ਼ਕਾਂ ਦਾ ਮਨ ਮੋਹ ਲਿਆ ਅਤੇ ਪੂਰਾ ਸਕੂਲ ਦੇਸ਼ ਭਗਤੀ ਦੇ ਰੰਗ ਵਿਚ ਰੰਗਿਆ ਨਜ਼ਰ ਆਇਆ। ਇਸ ਮੌਕੇ ਤੇ ਵਿਦਿਆਰਥੀਆਂ ਨੇ ਕੇਸਰੀ, ਚਿੱਟੇ, ਹਰੇ ਅਤੇ ਰੰਗਾਂ ਦੇ ਵੱਖ-ਵੱਖ ਪਹਿਰਾਵੇ ਪਾ ਕੇ ਤਿਰੰਗੇ ਦੇ ਰੰਗਾਂ ਨੂੰ ਬੇਹੱਦ ਸੁੰਦਰ ਢੰਗ ਨਾਲ ਪੇਸ਼ ਕੀਤਾ। ਵੱਖ-ਵੱਖ ਕਲਾਸਾਂ ਦੇ ਬੱਚਿਆਂ ਨੇ ਦੇਸ਼ ਦੇ ਮਹਾਨ ਆਜ਼ਾਦੀ ਸੰਗਰਾਮੀਆਂ ਅਤੇ ਇਤਿਹਾਸਕ ਸ਼ਖ਼ਸੀਅਤਾਂ ਦੇ ਰੂਪ ਧਾਰ ਕੇ ਉਨ੍ਹਾਂ ਦੀਆਂ ਕੁਰਬਾਨੀਆਂ ਅਤੇ ਦੇਸ਼ ਪ੍ਰਤੀ ਯੋਗਦਾਨ ਨੂੰ ਯਾਦ ਕੀਤਾ। ਸ਼ਹੀਦ-ਏ-ਆਜ਼ਮ ਭਗਤ ਸਿੰਘ, ਝਾਂਸੀ ਦੀ ਰਾਣੀ ਸਮੇਤ ਹੋਰ ਇਤਿਹਾਸਕ ਪਾਤਰਾਂ ਦੇ ਰੂਪ ਵਿਚ ਸਜੇ ਬੱਚੇ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ। ਇਸ ਮੌਕੇ ਸਕੂਲ ਦੀ ਪ੍ਰੈਜ਼ੀਡੈਂਟ ਸੁਖਵਿੰਦਰ ਕੌਰ, ਮੈਨੇਜਿੰਗ ਡਾਇਰੈਕਟਰ ਤੇਜਿੰਦਰ ਸਿੰਘ, ਸੈਕਟਰੀ ਬਨਵੀਰ ਸਿੰਘ, ਮੈਨੇਜ਼ਮੈਂਟ ਕਮੇਟੀ ਮੈਂਬਰ ਸੰਗੀਤ ਕੌਰ ਅਤੇ ਸਕੂਲ ਦੀ ਪ੍ਰਿੰਸੀਪਲ ਨਵਜੋਤੀ ਸਮੇਤ ਸਮੂਹ ਸਟਾਫ਼ ਮੈਂਬਰ ਹਾਜ਼ਰ ਰਹੇ । ਬੱਚਿਆਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਨੇ 15 ਅਗਸਤ ਦੇ ਇਸ ਸਮਾਗਮ ਨੂੰ ਯਾਦਗਾਰੀ ਅਤੇ ਦੇਸ਼ ਭਗਤੀ ਨਾਲ ਭਰਪੂਰ ਬਣਾ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਜਹਾਂਗੀਰ, ਔਲਖ ਤੇ ਵਰਾਣਾ ਵੱਡੀ ਜ਼ਿੰਮੇਵਾਰੀ ਮਿਲਣ ਉਪਰੰਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਆਗੂਆਂ ਨੇ... ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਪੰਜਾਬ ਦੇ ਲੋਕਾਂ ਅਤੇ ਸਿੱਖ ਸੰਗਤ ਦੇ ਅੰਦਰਲੇ ਰੋਸ ਦਾ ਪ੍ਰਗਟਾਵਾ- ਨਾਰਲੀ
Ad Position 24