15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਸ਼ਹੀਦ ਭਗਤ ਸਿੰਘ ਸਿੱਖਿਆ ਸੰਸਥਾਵਾਂ ਨੇ ਮਨਾਇਆ ਆਜ਼ਾਦੀ ਦਿਹਾੜਾ

ਪੱਟੀ, 16 ਅਗਸਤ (ਕੁਲਵਿੰਦਰ ਪਾਲ ਸਿੰਘ ਕਾਲੇਕੇ)-ਸ਼ਹੀਦ ਭਗਤ ਸਿੰਘ ਸਿੱਖਿਆ ਸੰਸਥਾਵਾਂ ਗਰੁੱਪ ਪੱਟੀ ਦੇ ਚੇਅਰਮੈਨ ਡਾ. ਰਾਜੇਸ਼ ਭਾਰਦਵਾਜ, ਮੈਨੇਜਿੰਗ ਡਾਇਰੈਕਟਰ ਡਾ.

Ad Position 21
No active advertisement
ਅਜੀਤ ਡੈਸਕ 17-08-2026
ਪੱਟੀ, 16 ਅਗਸਤ (ਕੁਲਵਿੰਦਰ ਪਾਲ ਸਿੰਘ ਕਾਲੇਕੇ)-ਸ਼ਹੀਦ ਭਗਤ ਸਿੰਘ ਸਿੱਖਿਆ ਸੰਸਥਾਵਾਂ ਗਰੁੱਪ ਪੱਟੀ ਦੇ ਚੇਅਰਮੈਨ ਡਾ. ਰਾਜੇਸ਼ ਭਾਰਦਵਾਜ, ਮੈਨੇਜਿੰਗ ਡਾਇਰੈਕਟਰ ਡਾ. ਮ੍ਰਿਦੁਲਾ ਭਾਰਦਵਾਜ, ਡਾਇਰੈਕਟਰ ਸੱਤਿਅਮ ਭਾਰਦਵਾਜ ਅਤੇ ਡਾਇਰੈਕਟਰ ਮੈਡਮ ਸ਼ੁਭੀ ਭਾਰਦਵਾਜ ਦੀ ਅਗਵਾਈ ਹੇਠ ਦੇਸ਼ ਦਾ 80ਵਾਂ ਆਜ਼ਾਦੀ ਦਿਹਾੜਾ ਸ਼ਹੀਦ ਭਗਤ ਸਿੰਘ ਪੌਲੀਟੈਕਨਿਕ ਕਾਲਜ ਪੱਟੀ ਅਤੇ ਗਰੁੱਪ ਦੀਆਂ ਸਮੂਹ ਸੰਸਥਾਵਾਂ ਵਲੋਂ ਸਾਂਝੇ ਤੌਰ ’ਤੇ ਪੂਰੇ ਹਰਸ਼ੋ-ਉਲਾਸ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ ਵਲੋਂ ਰਾਸ਼ਟਰੀ ਤਿਰੰਗਾ ਲਹਿਰਾਉਣ ਅਤੇ ਆਜ਼ਾਦੀ ਦੇ ਪ੍ਰਤੀਕ ਤਿੰਨ ਰੰਗੇ ਗੁਬਾਰੇ ਹਵਾ ਵਿਚ ਛੱਡਣ ਨਾਲ ਹੋਈ। ਇਸ ਉਪਰੰਤ ਰਾਸ਼ਟਰੀ ਗਾਣ ਪੇਸ਼ ਕੀਤਾ ਗਿਆ। ਇਸ ਮੌਕੇ ਸ਼ਹੀਦ ਭਗਤ ਸਿੰਘ ਸਿੱਖਿਆ ਸੰਸਥਾਵਾਂ ਦੇ ਪੱਟੀ ਕੈਂਪਸ ਅਧੀਨ ਸਮੂਹ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵਲੋਂ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਦੇਸ਼ ਭਗਤੀ ਦੇ ਗੀਤ, ਭਾਸ਼ਣ, ਗਰੁੱਪ ਸੰਗੀਤ ਅਤੇ ਵਨ-ਐਕਟ ਪਲੇਅ ਆਦਿ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਕੀਤੀਆਂ ਗਈਆਂ। ਵਿਦਿਆਰਥੀਆਂ ਦੀਆਂ ਇਨ੍ਹਾਂ ਪੇਸ਼ਕਾਰੀਆਂ ਨੇ ਹਾਜ਼ਰੀਨ ਦਾ ਦਿਲ ਮੋਹ ਲਿਆ ਅਤੇ ਸਮਾਗਮ ਨੂੰ ਦੇਸ਼ ਭਗਤੀ ਦੇ ਰੰਗ ਵਿਚ ਰੰਗ ਦਿੱਤਾ। ਇਸ ਉਪਰੰਤ ਮੈਨੇਜਿੰਗ ਡਾਇਰੈਕਟਰ ਡਾ. ਮ੍ਰਿਦੁਲਾ ਭਾਰਦਵਾਜ ਨੇ ਹਾਜ਼ਰ ਪ੍ਰਿੰਸੀਪਲਾਂ ਡਾ. ਸਰਿਤਾ ਨਾਰਦ, ਡਾ. ਬਲਵਿੰਦਰ ਸਿੰਘ, ਕਪਿਲ ਦੇਵ ਸ਼ਰਮਾ , ਸ੍ਰੀਮਤੀ ਸੋਨੀਆ ਸ਼ਰਮਾ, ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਲੜੀ ਗਈ ਲੰਬੀ ਅਤੇ ਸੰਘਰਸ਼ਮਈ ਲੜਾਈ ਬਾਰੇ ਜਾਣਕਾਰੀ ਸਾਂਝੀ ਕੀਤੀ । ਸਮਾਗਮ ਦੇ ਅੰਤ ’ਚ ਸਮੂਹ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ਼ ਨੂੰ ਆਜ਼ਾਦੀ ਦਿਹਾੜੇ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ ਅਤੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਤਰੱਕੀ ਲਈ ਮਿਲਜੁਲ ਕੇ ਕੰਮ ਕਰਨ ਦਾ ਸੰਦੇਸ਼ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਇਨਕਮ ਟੈਕਸ ਦਫ਼ਤਰ ’ਚ ਮਨਾਇਆ ਸੁਤੰਤਰਤਾ ਦਿਵਸ ਅਗਲੀ ਖ਼ਬਰ ਜਹਾਂਗੀਰ, ਔਲਖ ਤੇ ਵਰਾਣਾ ਵੱਡੀ ਜ਼ਿੰਮੇਵਾਰੀ ਮਿਲਣ ਉਪਰੰਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਆਗੂਆਂ ਨੇ...
Ad Position 24