18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਫਤਿਆਬਾਦ ਦੇ ਕੋਲ ਸਕਾਰਪੀਓ ਗੱਡੀ ਨੇ ਮੋਟਰਸਾਈਕਲ ਸਵਾਰਾਂ ਨੂੰ ਮਾਰੀ ਟੱਕਰ ਇਕ ਨੌਜਵਾਨ ਦੀ ਮੌਤ, ਇਕ ਗੰਭੀਰ ਜ਼ਖ਼ਮੀ

ਫਤਿਆਬਾਦ, 17 ਅਗਸਤ (ਹਰਵਿੰਦਰ ਸਿੰਘ ਧੂੰਦਾ)- ਸਕਾਰਪੀਓ ਗੱਡੀ ਨੇ ਮੋਟਰਸਾਈਕਲ ਸਾਵਾਰਾਂ ਨੂੰ ਜ਼ਬਰਦਸਤ ਟੱਕਰ ਮਾਰ ਦੇਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ ਹੈ ਅਤੇ ਇਕ ਗੰਭੀਰ ਜ਼ਖ਼ਮੀਂ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਜ਼ਖ਼ਮੀ ਵਿਅਕਤੀ ਨੂੰ ਤਰਨ ਤਾਰਨ ਦੇ ਸਿਵਲ ਹਸਪਤਾਲ ਵਿਚ ਇਲਾਜ ਲਈ ਭੇਜ ਗਿਆ ਹੈ ।

Ad Position 21
No active advertisement
ਮ੍ਰਿਤਕ ਗੁਰਪ੍ਰੀਤ ਸਿੰਘ ਦੀ ਫੋਟੋ। 18-08-2026
ਫਤਿਆਬਾਦ, 17 ਅਗਸਤ (ਹਰਵਿੰਦਰ ਸਿੰਘ ਧੂੰਦਾ)- ਸਕਾਰਪੀਓ ਗੱਡੀ ਨੇ ਮੋਟਰਸਾਈਕਲ ਸਾਵਾਰਾਂ ਨੂੰ ਜ਼ਬਰਦਸਤ ਟੱਕਰ ਮਾਰ ਦੇਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ ਹੈ ਅਤੇ ਇਕ ਗੰਭੀਰ ਜ਼ਖ਼ਮੀਂ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਜ਼ਖ਼ਮੀ ਵਿਅਕਤੀ ਨੂੰ ਤਰਨ ਤਾਰਨ ਦੇ ਸਿਵਲ ਹਸਪਤਾਲ ਵਿਚ ਇਲਾਜ ਲਈ ਭੇਜ ਗਿਆ ਹੈ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਦੋਵੇਂ ਨੌਜਵਾਨ ਗੋਇੰਦਵਾਲ ਸਾਹਿਬ ਤੋਂ ਮੱਥਾ ਟੇਕ ਕੇ ਆ ਰਹੇ ਸਨ ਅਤੇ ਫਤਿਆਬਾਦ ਨਜ਼ਦੀਕ ਇਨ੍ਹਾਂ ਨੌਜਵਾਨਾਂ ਨੂੰ ਸਕਾਰਪੀਓ ਗੱਡੀ ਨੇ ਟੱਕਰ ਮਾਰ ਦਿੱਤੀ। ਇਸ ਘਟਨਾ ਦੌਰਾਨ ਗੁਰਪ੍ਰੀਤ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀ ਪਿੰਡ ਫਤਿਆਬਾਦ ਦੀ ਮੌਕੇ ’ਤੇ ਮੌਤ ਹੋ ਗਈ ਅਤੇ ਦੂਜਾ ਵਿਅਕਤੀ ਜਿਸ ਦਾ ਨਾਂਅ ਧੋਨੀ ਹੈ, ਗੰਭੀਰ ਜ਼ਖ਼ਮੀਂ ਹੋ ਗਿਆ ਹੈ। ਮ੍ਰਿਤਕ ਨੌਜਵਾਨ ਚਾਰ ਭੈਣਾਂ ਦਾ ਇਕਲੌਤਾ ਭਰਾ ਦੱਸਿਆ ਜਾ ਰਿਹਾ ਹੈ। ਪੀੜਤ ਪਰਿਵਾਰ ਵਲੋਂ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਪਾਸੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਘਟਨਾ ਸਥਾਨ ’ਤੇ ਚੌਕੀਂ ਫਤਿਆਬਾਦ ਦੀ ਪੁਲਿਸ ਵਲੋਂ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲਿਆ ਜਾ ਰਿਹਾ ਹੈ ਅਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਜਿਕਰਯੋਗ ਹੈ ਕਿ ਸਕਾਰਪੀਓ ਗੱਡੀ, ਜੋ ਪੱਟੀ ਏਰੀਏ ਵਲੋਂ ਆਈ ਦੱਸੀ ਜਾਦੀ ਹੈ, ਜਿਸ ਵਿਚ ਦੋ ਲੜਕੀਆਂ ਸਵਾਰ ਸਨ। ਗੱਡੀ ਨੂੰ ਪੁਲਿਸ ਥਾਣੇ ’ਚ ਲਗਾਇਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਸੂਬੇ ਦੇ ਵਿਕਾਸ ਕਾਰਜ ਸਿਰਫ ਅਕਾਲੀ ਸਰਕਾਰ ਸਮੇਂ ਹੀ ਹੋਏ- ਸਾਬਕਾ ਮੰਤਰੀ ਰਣੀਕੇ ਅਗਲੀ ਖ਼ਬਰ ਆਦੇਸ਼ ਕਾਲਜ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ
Ad Position 24