18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਸੂਬੇ ਦੇ ਵਿਕਾਸ ਕਾਰਜ ਸਿਰਫ ਅਕਾਲੀ ਸਰਕਾਰ ਸਮੇਂ ਹੀ ਹੋਏ- ਸਾਬਕਾ ਮੰਤਰੀ ਰਣੀਕੇ

ਝਬਾਲ, 17 ਅਗਸਤ (ਸਰਬਜੀਤ ਸਿੰਘ)- ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਨਿਸ਼ਾਨੇ ਲਾਉਂਦਿਆਂ ਇੱਥੇ ਗੱਲਬਾਤ ਦੌਰਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੇ ਕਿਹਾ ਕਿ ਪੰਜਾਬ ’ਚ ਅੱਜ ਤੱਕ ਜਿਹੜਾ ਵੀ ਵੱਡਾ ਵਿਕਾਸ ਹੋਇਆ ਹੈ, ਉਹ ਅਕਾਲੀ ਦਲ ਦੀਆਂ ਸਰਕਾਰਾਂ ਦੇ ਸਮੇਂ ਹੀ ਹੋਇਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰਾਂ ਨੇ ਸੂਬੇ ਦੇ ਵਿਕਾਸ ਲਈ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਦੇ ਨਾਲ-ਨਾਲ ਲੋਕਾਂ ਦੀਆਂ ਸਹੂਲਤਾਂ ਲਈ ਕਈ ਅਹਿਮ ਪ੍ਰਾਜੈਕਟ ਲਿਆਂਦੇ ਸਨ ।

Ad Position 21
No active advertisement
ਅਜੀਤ ਡੈਸਕ 18-08-2026
ਝਬਾਲ, 17 ਅਗਸਤ (ਸਰਬਜੀਤ ਸਿੰਘ)- ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਨਿਸ਼ਾਨੇ ਲਾਉਂਦਿਆਂ ਇੱਥੇ ਗੱਲਬਾਤ ਦੌਰਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੇ ਕਿਹਾ ਕਿ ਪੰਜਾਬ ’ਚ ਅੱਜ ਤੱਕ ਜਿਹੜਾ ਵੀ ਵੱਡਾ ਵਿਕਾਸ ਹੋਇਆ ਹੈ, ਉਹ ਅਕਾਲੀ ਦਲ ਦੀਆਂ ਸਰਕਾਰਾਂ ਦੇ ਸਮੇਂ ਹੀ ਹੋਇਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰਾਂ ਨੇ ਸੂਬੇ ਦੇ ਵਿਕਾਸ ਲਈ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਦੇ ਨਾਲ-ਨਾਲ ਲੋਕਾਂ ਦੀਆਂ ਸਹੂਲਤਾਂ ਲਈ ਕਈ ਅਹਿਮ ਪ੍ਰਾਜੈਕਟ ਲਿਆਂਦੇ ਸਨ । ਰਣੀਕੇ ਨੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਅੱਜ ਪੰਜਾਬ ਵਿਚ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ ਅਤੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਵਿਚ ਜੰਗਲ ਰਾਜ ਵਰਗੇ ਹਾਲਾਤ ਬਣੇ ਹੋਏ ਹਨ ਅਤੇ ਕਿਸੇ ਦੀ ਕਿਧਰੇ ਕੋਈ ਸੁਣਵਾਈ ਨਾ ਹੋਣ ਕਰਕੇ ਲੋਕ ਸੂਬਾ ਸਰਕਾਰ ਤੋਂ ਪੂਰੀ ਤਰ੍ਹਾਂ ਤੰਗ ਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ ਦਲ ਦੀ ਸਰਕਾਰ ਦੇ ਸਮੇਂ ਹੋਏ ਵਿਕਾਸ ਕਾਰਜਾਂ ਅਤੇ ਲੋਕ-ਹਿਤੈਸ਼ੀ ਨੀਤੀਆਂ ਨੂੰ ਅੱਜ ਵੀ ਯਾਦ ਕਰਦੇ ਹਨ ।
Ad Position 22
No active advertisement
ਪਿਛਲੀ ਖ਼ਬਰ ਆਜ਼ਾਦੀ ਦਿਵਸ ਦੇ ਜਸ਼ਨ ਦੌਰਾਨ ਸਟੇਡੀਅਮ ਦੇ ਥੱਲੇ ਕਮਰਿਆਂ ’ਚ ਖਿੱਲਰਿਆ ਮਿਲਿਆ ਨਸ਼ੇ ਦਾ ਸਾਮਾਨ ਨਸ਼ਿਆਂ ਵਿਰੁੱਧ ਭਾਸ਼ਣਾ... ਅਗਲੀ ਖ਼ਬਰ ਫਤਿਆਬਾਦ ਦੇ ਕੋਲ ਸਕਾਰਪੀਓ ਗੱਡੀ ਨੇ ਮੋਟਰਸਾਈਕਲ ਸਵਾਰਾਂ ਨੂੰ ਮਾਰੀ ਟੱਕਰ ਇਕ ਨੌਜਵਾਨ ਦੀ ਮੌਤ, ਇਕ ਗੰਭੀਰ ਜ਼ਖ਼ਮੀ
Ad Position 24