17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਰੱਖੜ ਪੁੰਨਿਆਂ ਵਾਲੇ ਦਿਨ ਭਾਜਪਾ ਵਲੋਂ ਕਰਵਾਈ ਜਾ ਰਹੀ ਕਾਨਫ਼ਰੰਸ ਵਿਰੋਧੀਆਂ ਦੇ ਭਰਮ ਭੁਲੇਖੇ ਦੂਰ ਕਰੇਗੀ - ਸੂਬਾ ਸਕੱਤਰ ਮੰਨਾ

ਮੀਆਂਵਿੰਡ, 17 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)- ਭਾਜਪਾ ਦੇ ਸੂਬਾ ਸਕੱਤਰ ਸਾਬਕਾ ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਮਨਜੀਤ ਸਿੰਘ ਮੰਨਾ ਦੀ ਅਗਵਾਈ ਹੇਠ ਰੱਖੜ ਪੁੰਨਿਆ ਵਾਲੇ ਦਿਨ ਭਾਰਤੀ ਜਨਤਾ ਪਾਰਟੀ ਵਲੋਂ ਕਰਵਾਈ ਜਾ ਰਹੀ ਕਾਨਫਰੰਸ ਸੰਬੰਧੀ ਮਨਜੀਤ ਸਿੰਘ ਮੰਨਾ ਵਲੋਂ ਹਲਕੇ ਦੇ ਸਰਕਲ ਜਲਾਲਾਬਾਦ ’ਚ ਪੈਂਦੇ ਦੇ ਪਿੰਡ ਭਲਾਈਪੁਰ ਡੋਗਰਾਂ ਵਿਖੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਪਹੁੰਚੀ ਹੋਈ ਸੰਗਤਾਂ ਨੂੰ ਰੈਲੀ ਵਿਚ ਸ਼ਮੂਲੀਅਤ ਕਰਨ ਲਈ ਬੇਨਤੀ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਮੰਨਾ ਨੇ ਕਿਹਾ ਕਿ ਭਾਜਪਾ ਵਲੋਂ ਬਾਬਾ ਬਕਾਲਾ ਸਾਹਿਬ ਵਿਖੇ ਪਹਿਲੀ ਵਾਰ ਕਾਨਫਰੰਸ ਕਰਵਾਈ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 18-08-2026
ਮੀਆਂਵਿੰਡ, 17 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)- ਭਾਜਪਾ ਦੇ ਸੂਬਾ ਸਕੱਤਰ ਸਾਬਕਾ ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਮਨਜੀਤ ਸਿੰਘ ਮੰਨਾ ਦੀ ਅਗਵਾਈ ਹੇਠ ਰੱਖੜ ਪੁੰਨਿਆ ਵਾਲੇ ਦਿਨ ਭਾਰਤੀ ਜਨਤਾ ਪਾਰਟੀ ਵਲੋਂ ਕਰਵਾਈ ਜਾ ਰਹੀ ਕਾਨਫਰੰਸ ਸੰਬੰਧੀ ਮਨਜੀਤ ਸਿੰਘ ਮੰਨਾ ਵਲੋਂ ਹਲਕੇ ਦੇ ਸਰਕਲ ਜਲਾਲਾਬਾਦ ’ਚ ਪੈਂਦੇ ਦੇ ਪਿੰਡ ਭਲਾਈਪੁਰ ਡੋਗਰਾਂ ਵਿਖੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਪਹੁੰਚੀ ਹੋਈ ਸੰਗਤਾਂ ਨੂੰ ਰੈਲੀ ਵਿਚ ਸ਼ਮੂਲੀਅਤ ਕਰਨ ਲਈ ਬੇਨਤੀ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਮੰਨਾ ਨੇ ਕਿਹਾ ਕਿ ਭਾਜਪਾ ਵਲੋਂ ਬਾਬਾ ਬਕਾਲਾ ਸਾਹਿਬ ਵਿਖੇ ਪਹਿਲੀ ਵਾਰ ਕਾਨਫਰੰਸ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਸ ਦਿਨ ਕਾਨਫਰੰਸ ਵਿਚ ਹੋਣ ਵਾਲਾ ਇਕੱਠ ਵਿਰੋਧੀ ਧਿਰਾਂ ਵਲੋਂ ਪਾਰਟੀ ਵਿਰੁੱਧ ਕੀਤੇ ਜਾ ਰਹੇ ਕੂੜ ਪ੍ਰਚਾਰ ਨੂੰ ਜੱਗ ਜਾਹਿਰ ਕਰੇਗਾ। ਉਨ੍ਹਾਂ ਸੱਤਾ ਧਾਰੀ ਪਾਰਟੀ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪੰਜਾਬ ਨੂੰ ਲੁੱਟ ਰਹੀ ਪਾਰਟੀ ਦੇ ਦਿਨ ਖ਼ਤਮ ਹੋ ਚੁੱਕੇ ਹਨ, ਕਿਉਂਕਿ ਪੰਜਾਬ ਦੇ ਲੋਕ ਹੁਣ ਜਾਣ ਚੁੱਕੇ ਹਨ ਕਿ ਜੇਕਰ ਕੋਈ ਪਾਰਟੀ ਪੰਜਾਬ ਦਾ ਭਲਾ ਕਰ ਸਕਦੀ ਹੈ ਤਾਂ ਉਹ ਸਿਰਫ਼ ਭਾਜਪਾ ਹੀ ਹੈ।। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਦੇ ਲੋਕ ਆਪਣੀ ਪਸੰਦੀਦਾ ਪਾਰਟੀ ਭਾਜਪਾ ਨੂੰ ਸੱਤਾ ਸੌਂਪਣਗੇ ਅਤੇ ਪੰਜਾਬ ਵਿਚ ਸਾਂਤੀਪੂਰਵਕ ਮਹੌਲ ਹੋਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਤਰਨ ਤਾਰਨ ਦੇ ਸਾਬਕਾ ਚੇਅਰਮੈਨ ਰਣਜੀਤ ਸਿੰਘ ਮੀਆਂਵਿੰਡ, ਸਰਕਲ ਪ੍ਰਧਾਨ ਸਰਬਰਿੰਦਰ ਸਿੰਘ ਬੋਬੀ ਬੋਦੇਵਾਲ, ਜਨਰਲ ਸੈਕਟਰੀ ਰਾਕੇਸ਼ ਟਾਂਗਰੀ, ਪੀ.ਏ. ਹਰਪ੍ਰੀਤ ਸਿੰਘ ਹੈਪੀ ਖੱਖ, ਅੰਗਰੇਜ਼ ਸਿੰਘ ਵਡਾਲਾ, ਡਿਪਟੀ ਬਦੇਸ਼ਾ, ਜੱਜ ਬਦੇਸ਼ਾ, ਰਵੀ ਬਦੇਸ਼ਾ, ਪਿੰਦਰ ਦੌਲੋਨੰਗਲ, ਰਵੀ ਟਪਿਆਲਾ, ਗਾਂਧੀ ਭਿੰਡਰ, ਬਰਕਤ ਸਰਲੀ, ਕਸ਼ਮੀਰ ਸਿੰਘ, ਪਾਲ ਸਿੰਘ, ਹਰਭੇਜ ਸਿੰਘ, ਰਾਜੂ ਟੇਲਰ, ਬਲਵਿੰਦਰ ਸਿੰਘ, ਹਨੀ ਸਿੰਘ, ਹਰਸੰਤਬੀਰ ਸਿੰਘ, ਅਕਾਸ਼ਦੀਪ ਸਿੰਘ, ਜੁਗਰਾਜ ਸਿੰਘ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਤਰਨ ਤਾਰਨ ਨੂੰ ‘ਪਵਿੱਤਰ ਸ਼ਹਿਰ’ ਐਲਾਨਣ ਸੰਬੰਧੀ ਸੌਂਪਿਆ ਮੰਗ ਪੱਤਰ ਅਗਲੀ ਖ਼ਬਰ ਆਜ਼ਾਦੀ ਦਿਵਸ ਦੇ ਜਸ਼ਨ ਦੌਰਾਨ ਸਟੇਡੀਅਮ ਦੇ ਥੱਲੇ ਕਮਰਿਆਂ ’ਚ ਖਿੱਲਰਿਆ ਮਿਲਿਆ ਨਸ਼ੇ ਦਾ ਸਾਮਾਨ ਨਸ਼ਿਆਂ ਵਿਰੁੱਧ ਭਾਸ਼ਣਾ...
Ad Position 24