17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਪਹੂਵਿੰਡ ’ਚ ਮੋਬਾਈਲ ਟਾਵਰ ਲਾਉਣ ਦਾ ਵਿਰੋਧ * ਕਿਸਾਨ ਆਗੂਆਂ ਨੇ ਰੁਕਵਾਇਆ ਕੰਮ * ਸੰਘਣੀ ਆਬਾਦੀ ’ਚ ਟਾਵਰ ਲਾਉਣ ’ਤੇ ਪਿੰਡ ਵਾਸੀਆਂ ਵਲੋਂ ਇਤਰਾਜ਼

ਭਿੱਖੀਵਿੰਡ, 17 ਅਗਸਤ (ਬੌਬੀ)- ਪਿੰਡ ਪਹੂਵਿੰਡ ਦੇ ਸੰਘਣੀ ਆਬਾਦੀ ਵਾਲੇ ਰਿਹਾਇਸ਼ੀ ਖੇਤਰ ’ਚ ਮੋਬਾਈਲ ਟਾਵਰ ਲਗਾਉਣ ਨੂੰ ਲੈ ਕੇ ਪਿੰਡ ਵਾਸੀਆਂ ਅਤੇ ਸੰਬੰਧਿਤ ਧਿਰ ਵਿਚਕਾਰ ਵਿਵਾਦ ਪੈਦਾ ਹੋ ਗਿਆ ਹੈ । ਟਾਵਰ ਲਗਾਉਣ ’ਤੇ ਇਤਰਾਜ਼ ਜਤਾਉਂਦੇ ਹੋਏ ਪਿੰਡ ਵਾਸੀਆਂ ਵਲੋਂ ਵੱਖ-ਵੱਖ ਸਰਕਾਰੀ ਵਿਭਾਗਾਂ ਕੋਲ ਦਰਖਾਸਤਾਂ ਦੇਣ ਦਾ ਦਾਅਵਾ ਕੀਤਾ ਗਿਆ ਹੈ ।

Ad Position 21
No active advertisement
ਅਜੀਤ ਡੈਸਕ 18-08-2026
ਭਿੱਖੀਵਿੰਡ, 17 ਅਗਸਤ (ਬੌਬੀ)- ਪਿੰਡ ਪਹੂਵਿੰਡ ਦੇ ਸੰਘਣੀ ਆਬਾਦੀ ਵਾਲੇ ਰਿਹਾਇਸ਼ੀ ਖੇਤਰ ’ਚ ਮੋਬਾਈਲ ਟਾਵਰ ਲਗਾਉਣ ਨੂੰ ਲੈ ਕੇ ਪਿੰਡ ਵਾਸੀਆਂ ਅਤੇ ਸੰਬੰਧਿਤ ਧਿਰ ਵਿਚਕਾਰ ਵਿਵਾਦ ਪੈਦਾ ਹੋ ਗਿਆ ਹੈ । ਟਾਵਰ ਲਗਾਉਣ ’ਤੇ ਇਤਰਾਜ਼ ਜਤਾਉਂਦੇ ਹੋਏ ਪਿੰਡ ਵਾਸੀਆਂ ਵਲੋਂ ਵੱਖ-ਵੱਖ ਸਰਕਾਰੀ ਵਿਭਾਗਾਂ ਕੋਲ ਦਰਖਾਸਤਾਂ ਦੇਣ ਦਾ ਦਾਅਵਾ ਕੀਤਾ ਗਿਆ ਹੈ । ਇਸ ਦੇ ਬਾਵਜੂਦ ਕੰਮ ਮੁੜ ਸ਼ੁਰੂ ਹੋਣ ’ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਨੇ ਮੌਕੇ ’ਤੇ ਪਹੁੰਚ ਕੇ ਟਾਵਰ ਲਗਾਉਣ ਦਾ ਕੰਮ ਰੁਕਵਾ ਦਿੱਤਾ। ਪਿੰਡ ਵਾਸੀ ਪਰਮਜੀਤ ਸਿੰਘ ਨੇ ਦੱਸਿਆ ਕਿ ਰਿਹਾਇਸ਼ੀ ਖੇਤਰ ਵਿਚ ਐੱਮ.ਐੱਚ.ਜੈੱਡ. 900 ਮੋਬਾਈਲ ਟਾਵਰ ਲਗਾਉਣ ਦਾ ਕੰਮ ਕੀਤਾ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਟਾਵਰ ਲਗਾਉਣ ਸਬੰਧੀ ਇਤਰਾਜ਼ ਦਰਜ ਕਰਵਾਉਂਦਿਆਂ ਥਾਣਾ ਭਿੱਖੀਵਿੰਡ, ਡੀ.ਐੱਸ.ਪੀ. ਦਫ਼ਤਰ ਭਿੱਖੀਵਿੰਡ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਨੂੰ ਲਿਖਤੀ ਦਰਖਾਸਤਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਸਬੰਧੀ ਡੀ.ਐੱਸ.ਪੀ. ਭਿੱਖੀਵਿੰਡ ਅਤੁਲ ਸੋਨੀ ਨਾਲ ਵੀ ਮੀਟਿੰਗ ਹੋਈ ਸੀ । ਉਨ੍ਹਾਂ ਮੁਤਾਬਕ ਮੀਟਿੰਗ ਦੌਰਾਨ ਦੋਵਾਂ ਧਿਰਾਂ ਵਿਚ ਸਹਿਮਤੀ ਹੋਣ ਤੱਕ ਟਾਵਰ ਲਗਾਉਣ ਦਾ ਕੰਮ ਰੋਕਣ ਦੀ ਗੱਲ ਕਹੀ ਗਈ ਸੀ। ਪਰ ਬਾਅਦ ਵਿਚ ਕੰਮ ਦੁਬਾਰਾ ਸ਼ੁਰੂ ਹੋਣ ’ਤੇ ਉਨ੍ਹਾਂ ਨੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ੋਨ ਪ੍ਰਧਾਨ ਤੇ ਜ਼ਿਲ੍ਹਾ ਆਗੂ ਦਿਲਬਾਗ ਸਿੰਘ ਪਹੂਵਿੰਡ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਜਥੇਬੰਦੀ ਦੇ ਆਗੂ ਅਤੇ ਵਰਕਰ ਮੌਕੇ ’ਤੇ ਪਹੁੰਚੇ ਅਤੇ ਟਾਵਰ ਲਗਾਉਣ ਦਾ ਕੰਮ ਰੁਕਵਾ ਦਿੱਤਾ। ਇਸ ਮੌਕੇ ਜ਼ਿਲ੍ਹਾ ਆਗੂ ਦਿਲਬਾਗ ਸਿੰਘ ਪਹੂਵਿੰਡ ਨੇ ਕਿਹਾ ਕਿ ਸੰਘਣੀ ਆਬਾਦੀ ਵਿਚ ਮੋਬਾਈਲ ਟਾਵਰ ਲਗਾਉਣ ਨੂੰ ਲੈ ਕੇ ਪਿੰਡ ਵਾਸੀਆਂ ਵਲੋਂ ਇਤਰਾਜ਼ ਪ੍ਰਗਟ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਐੱਸ.ਡੀ.ਐੱਮ. ਭਿੱਖੀਵਿੰਡ, ਡਿਪਟੀ ਕਮਿਸ਼ਨਰ ਤਰਨ ਤਾਰਨ, ਐੱਸ.ਐੱਸ.ਪੀ. ਤਰਨ ਤਾਰਨ, ਡੀ.ਐੱਸ.ਪੀ. ਭਿੱਖੀਵਿੰਡ ਅਤੇ ਐੱਸ.ਐੱਚ.ਓ. ਭਿੱਖੀਵਿੰਡ ਨੂੰ ਲਿਖਤੀ ਦਰਖਾਸਤਾਂ ਦਿੱਤੀਆਂ ਜਾ ਚੁੱਕੀਆਂ ਹਨ। ਦਿਲਬਾਗ ਸਿੰਘ ਨੇ ਦੋਸ਼ ਲਾਇਆ ਕਿ ਵੱਖ-ਵੱਖ ਅਧਿਕਾਰੀਆਂ ਨੂੰ ਦਰਖਾਸਤਾਂ ਦੇਣ ਦੇ ਬਾਵਜੂਦ ਮਾਮਲੇ ਦਾ ਹਾਲੇ ਤੱਕ ਕੋਈ ਢੁਕਵਾਂ ਹੱਲ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਲੋਕਾਂ ਦੇ ਇਤਰਾਜ਼ਾਂ ਅਤੇ ਸਬੰਧਤ ਧਿਰਾਂ ਦਾ ਪੱਖ ਸੁਣਨ ਤੋਂ ਬਾਅਦ ਹੀ ਟਾਵਰ ਲਗਾਉਣ ਸਬੰਧੀ ਅਗਲੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮਾਮਲਾ ਹੱਲ ਕੀਤੇ ਬਿਨਾਂ ਮੁੜ ਟਾਵਰ ਲਗਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਤਾਂ ਜਥੇਬੰਦੀ ਵਲੋਂ ਇਸਦਾ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ’ਤੇ ਕਿਸੇ ਕਿਸਮ ਦਾ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਵੀ ਜਥੇਬੰਦੀ ਚੁੱਪ ਨਹੀਂ ਬੈਠੇਗੀ ਅਤੇ ਲੋੜ ਪੈਣ ’ਤੇ ਧਰਨੇ ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ । ਇਸ ਸਬੰਧੀ ਥਾਣਾ ਭਿੱਖੀਵਿੰਡ ਦੇ ਐੱਸ.ਐੱਚ.ਓ. ਹਰਪ੍ਰੀਤ ਸਿੰਘ ਵਿਰਕ ਨਾਲ ਸੰਪਰਕ ਕਰਕੇ ਜਦੋਂ ਰਿਹਾਇਸ਼ੀ ਇਲਾਕੇ ਵਿਚ ਮੋਬਾਈਲ ਟਾਵਰ ਲਗਾਉਣ ਸਬੰਧੀ ਮਿਲੀ ਦਰਖਾਸਤ ਅਤੇ ਪੁਲਿਸ ਵਲੋਂ ਕੀਤੀ ਗਈ ਕਾਰਵਾਈ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਇਸ ਮਾਮਲੇ ਵਿਚ ਕੋਈ ਪੱਖ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਹੈਰੋਇਨ, ਡਰੱਗ ਮਨੀ ਅਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ 21 ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਲਾਂਬਾ ਅਗਲੀ ਖ਼ਬਰ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਤਰਨ ਤਾਰਨ ਨੂੰ ‘ਪਵਿੱਤਰ ਸ਼ਹਿਰ’ ਐਲਾਨਣ ਸੰਬੰਧੀ ਸੌਂਪਿਆ ਮੰਗ ਪੱਤਰ
Ad Position 24