ਹੈਰੋਇਨ, ਡਰੱਗ ਮਨੀ ਅਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ 21 ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਲਾਂਬਾ
ਤਰਨ ਤਾਰਨ, 17 ਅਗਸਤ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਦੀ ਪੁਲਿਸ ਵਲੋਂ ਹੈਰੋਇਨ, ਡਰੱਗ ਮਨੀ ਅਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ 21 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.
ਤਰਨ ਤਾਰਨ, 17 ਅਗਸਤ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਦੀ ਪੁਲਿਸ ਵਲੋਂ ਹੈਰੋਇਨ, ਡਰੱਗ ਮਨੀ ਅਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ 21 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਰਾਏ ਅਮਾਨਤ ਖਾਂ ਦੇ ਸਬ ਇੰਸਪੈਕਟਰ ਗੁਰਸੇਵਕ ਸਿੰਘ ਨੇ ਮੁਖਬਰ ਦੀ ਇਤਲਾਹ ‘ਤੇ ਪ੍ਰਿੰਸਦੀਪ ਸਿੰਘ ਪੁੱਤਰ ਨਿਸ਼ਾਨ ਸਿੰਘ ਵਾਸੀ ਕਸੇਲ ਨਾਮਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਇਕ ਪੰਨੀ ਪੇਪਰ, ਅਲੂਦ, ਸਿਲਵਰ ਪੇਪਰ ਦੀ ਬਣੀ ਹੋਈ ਪਾਈਪ ਅਤੇ ਇਕ ਲਾਈਟਰ ਬਰਾਮਦ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਦੇ ਏ.ਐਸ.ਆਈ ਹੀਰਾ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਬੰਦ ਭੱਠਾ ਝੰਡੇਰ ਤੋਂ ਇਕ ਵਿਅਕਤੀ ਨੂੰ ਸ਼ੱਕ ਦੇ ਅਧਾਰ ’ਤੇ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਫੜੇ ਗਏ ਵਿਅਕਤੀ ਦੀ ਪਛਾਣ ਸਾਹਿਲਦੀਪ ਸਿੰਘ ਉਰਫ਼ ਡੱਡੀ ਪੁੱਤਰ ਸੁਖਦੇਵ ਸਿੰਘ ਵਾਸੀ ਨੌਰੰਗਾਬਾਦ ਵਜੋਂ ਹੋਈ ਹੈ। ਥਾਣਾ ਝਬਾਲ ਦੇ ਸਬ ਇੰਸਪੈਕਟਰ ਬਲਵਿੰਦਰ ਸਿੰਘ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਦੇ ਸੰਬੰਧ ਵਿਚ ਪੁਲ ਨਹਿਰ ਜਗਤਪੁਰਾ ਮੌਜੂਦ ਸਨ ਤਾਂ ਉਨ੍ਹਾਂ ਨੇ ਤਲਵਿੰਦਰ ਸਿੰਘ ਉਰਫ ਬੀਬੀ ਪੁੱਤਰ ਅਵਤਾਰ ਸਿੰਘ ਵਾਸੀ ਢੰਡ ਨਾਮ ਵਿਅਕਤੀ ਨੂੰ ਸ਼ੱਕ ਦੇ ਅਧਾਰ ’ਤੇ ਕਾਬੂ ਕਰਕੇ ਉਸ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੇ ਏ.ਐਸ.ਆਈ. ਸੁਖਵਿੰਦਰ ਸਿੰਘ ਨੇ ਗਸ਼ਤ ਦੌਰਾਨ ਤਿੰਨ ਵਿਅਕਤੀਆਂ ਨੂੰ ਸ਼ੱਕ ਦੇ ਅਧਾਰ ’ਤੇ ਕਾਬੂ ਕਰਕੇ ਉਨ੍ਹਾਂ ਪਾਸੋਂ ਇਕ ਲਾਈਟਰ, 1- ਰੁਪਏ ਦਾ ਨੋਟ, ਇਕ ਸਿਲਵਰ ਪੰਨੀ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਵਿਅਕਤੀਆਂ ਦੀ ਪਛਾਣ ਦਿਲਬਾਗ ਸਿੰਘ ਪੁੱਤਰ ਲਖਬੀਰ ਸਿੰਘ ਵਾਸੀ ਮਾੜੀ ਨੌ ਅਬਾਦਲ, ਰਣਦੀਪ ਸ਼ਰਮਾ ਪੁੱਤਰ ਅੰਮ੍ਰਿਤਪਾਲ ਵਾਸੀ ਨਿੱਕੀ ਮੱਖੀ ਮਰਗਿੰਦਪੁਰਾ ਅਤੇ ਗੁਰਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਮਾੜੀ ਗੌੜ ਸਿੰਘ ਵਜੋਂ ਹੋਈ। ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਏ.ਐਸ.ਆਈ. ਗੁਰਪਾਲ ਸਿੰਘ ਗਸ਼ਤ ਦੇ ਸੰਬਧ ਵਿਚ ਥਾਣਾ ਸਦਰ ਪੱਟੀ ਤੋਂ ਪਿੰਡ ਭੱਗੂਪੁਰ, ਸੰਗਵਾਂ, ਜੋਤੀਸ਼ਾਹ, ਸਭਰਾ ਆਦਿ ਨੂੰ ਜਾ ਰਹੇ ਸਨ ਕਿ ਜਦ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਪੁਲ ਠੱਕਰਪੁਰਾ ਦੇ ਥੱਲੇ ਪੁੱਜੀ ਤਾਂ ਉਨ੍ਹਾਂ ਨੂੰ ਦੋ ਨੌਜਵਾਨ ਖੜ੍ਹੇ ਦਿਖਾਈ ਦਿੱਤੇ, ਜ਼ੋ ਪੁਲਿਸ ਪਾਰਟੀ ਨੂੰ ਦੇਖ ਕੇ ਖਿਸਕਣ ਲੱਗੇ ਤਾਂ ਇਕ ਨੌਜਵਾਨ ਨੇ ਆਪਣੀ ਪੈਂਟ ਦੀ ਜੇਬ ਵਿਚੋਂ ਇਕ ਮੋਮੀ ਲਿਫਾਫਾ ਕੱਢ ਕੇ ਸੜਕ ਦੇ ਕਿਨਾਰੇ ਝਾੜੀਆਂ ਵਿਚ ਸੁੱਟ ਦਿੰਤਾ ਅਤੇ ਦੂਜੇ ਨੌਜਵਾਨ ਨੇ ਵੀ ਆਪਣੀ ਪੈਂਟ ਦੀ ਜੇਬ ਵਿਚੋਂ ਇਕ ਮੋਮੀ ਲਿਫਾਫਾ ਝਾੜੀਆਂ ਵਿਚ ਸੁੱਟ ਦਿੱਤਾ। ਪੁਲਿਸ ਪਾਰਟੀ ਵੱਲੋਂ ਸ਼ੱਕ ਪੈਣ ’ਤੇ ਜਦ ਉਕਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਵਲੋਂ ਸੁੱਟੇ ਲਿਫਾਫਿਆਂ ਦੀ ਜਾਂਚ ਕੀਤੀ ਤਾਂ ਉਨ੍ਹਾਂ ਵਿਚੋਂ ਮੋਹਣ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਜਮਾਲਪੁਰ ਨਾਮਕ ਨੌਜਵਾਨ ਵਲੋਂ ਸੁੱਟੇ ਲਿਫਾਫੇ ਵਿਚੋਂ 10ਗ੍ਰਾਮ ਹੈਰੋਇਨ ਬਰਾਮਦ ਹੋਈ, ਜਦਕਿ ਦੂਸਰੇ ਨੌਜਵਾਨ ਅਜੈ ਸਿੰਘ ਪੁੱਤਰ ਸੁੱਖਾ ਸਿੰਘ ਵਾਸੀ ਘਰਿਆਲਾ ਵਲੋਂ ਸੁੱਟੇ ਗਏ ਲਿਫਾਫੇ ਵਿਚੋਂ 1200 ਰੁਪਏ ਭਾਰਤੀ ਕਰੰਸੀ ਡਰੱਗ ਮਨੀ ਬਰਾਮਦ ਹੋਈ। (ਬਾਕੀ ਸਫ਼ਾ 6 ’ਤੇ)