ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ
ਝਬਾਲ, 17 ਅਗਸਤ (ਸੁਖਦੇਵ ਸਿੰਘ)–ਮਾਝੇ ਦੇ ਪ੍ਰਸਿੱਧ ਇਤਿਹਾਸਕ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਭਾਦੋਂ ਦੇ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ ਗਿਆ। ਇਸ ਦਿਹਾੜੇ ‘ਤੇ ਵੱਡੀ ਗਿਣਤੀ ਵਿਚ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਈਆਂ ਅਤੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤੇ।
ਝਬਾਲ, 17 ਅਗਸਤ (ਸੁਖਦੇਵ ਸਿੰਘ)–ਮਾਝੇ ਦੇ ਪ੍ਰਸਿੱਧ ਇਤਿਹਾਸਕ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਭਾਦੋਂ ਦੇ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ ਗਿਆ। ਇਸ ਦਿਹਾੜੇ ‘ਤੇ ਵੱਡੀ ਗਿਣਤੀ ਵਿਚ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਈਆਂ ਅਤੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤੇ। ਹੈੱਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਨੇ ਹੁਕਮਨਾਮੇ ਦੀ ਕਥਾ ਵਿਚਾਰ ਕੀਤੀ ਅਤੇ ਸੰਗਤਾਂ ਨੂੰ ਅੰਮ੍ਰਿਤ ਛਕ ਕੇ ਬਾਣੀ ਤੇ ਬਾਣੇ ਦੇ ਧਾਰਨੀ ਹੋਣ ਲਈ ਹੋਣ ਲਈ ਪ੍ਰੇਰਿਤ ਕੀਤਾ । ਸ੍ਰੀ ਆਖੰਡ ਪਾਠ ਦੇ ਭੋਗ ਉਪਰੰਤ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਸਜਾਏ ਗਏ। ਜਿੱਥੇ ਕੌਂਮ ਦੇ ਪ੍ਰਸਿੱਧ ਰਾਗੀ, ਢਾਡੀ ਅਤੇ ਕਵੀਸ਼ਰ ਜਥਿਆਂ ਨੇ ਸੰਗਤਾਂ ਨੂੰ ਗੁਰ ਇਤਿਹਾਸ ਸੁਣਾਇਆ । ਇਸ ਮੌਕੇ ਮੀਰੀ ਪੀਰੀ ਹਾਲ ਵਿਖੇ ਪੰਜਾਂ ਪਿਆਰਿਆਂ ਵਲੋਂ ਤਿਆਰ ਕੀਤੇ ਗਏ ਅਮ੍ਰਿਤ ਦੇ ਬਾਟੇ ’ਚੋਂ 18 ਪ੍ਰਾਣੀ ਅਮ੍ਰਿਤ ਛਕ ਕੇ ਗੁਰੂ ਵਾਲੇ ਬਣੇ । ਇਸ ਮੌਕੇ ਮੈਨੇਜਰ ਧਰਵਿੰਦਰ ਸਿੰਘ, ਅਕਾਊਂਟੈਂਟ ਅਮਰਬੀਰ ਸਿੰਘ, ਬਾਬਾ ਬਿਕਰਮਜੀਤ ਸਿੰਘ, ਜਥੇਦਾਰ ਨਿਰਮਲ ਸਿੰਘ , ਗੁਰਜੀਤ ਸਿੰਘ ਪੰਜਵੜ੍ਹ, ਖਜ਼ਾਨਾਚੀ ਜਗਜੀਤ ਸਿੰਘ, ਗੁਰਭਾਗ ਸਿੰਘ ਗੰਡੀਵਿੰਡ ਆਦਿ ਹਾਜ਼ਰ ਸਨ