ਭਾਜਪਾ ਨੇ ਵੱਖ-ਵੱਖ ਅਹੁਦੇ ਦੇ ਕੇ ਮੰਨਾ ਦਾ ਸਿਆਸੀ ਕੱਦ ਉੱਚਾ ਕੀਤਾ - ਰਵੀਕਰਨ ਕਾਹਲੋਂ
ਮੀਆਂਵਿੰਡ, 18 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)-ਬੀਤੇ ਦਿਨੀਂ ਭਾਜਪਾ ਹਾਈਕਮਾਨ ਵਲੋਂ ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਮਨਜੀਤ ਸਿੰਘ ਮੰਨਾ ਨੂੰ ਪਾਰਟੀ ਦੇ ਪੰਜਾਬ ਸਕੱਤਰ ਨਿਯੁਕਤ ਕੀਤਾ ਗਿਆ ਸੀ ਤੇ ਹੁਣ ਜ਼ਿਲ੍ਹਾ ਕਪੂਰਥਲਾ ਤੋਂ ਭਾਜਪਾ ਦੇ ਇੰਚਾਰਜ ਲਾਇਆ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ’ਤੇ ਭਾਜਪਾ ਦੇ ਵੱਖ-ਵੱਖ ਆਗੂਆਂ ਵਲੋਂ ਉਨ੍ਹਾਂ ਦੇ ਗ੍ਰਹਿ ਪਹੁੰਚ ਕੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਮੀਆਂਵਿੰਡ, 18 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)-ਬੀਤੇ ਦਿਨੀਂ ਭਾਜਪਾ ਹਾਈਕਮਾਨ ਵਲੋਂ ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਮਨਜੀਤ ਸਿੰਘ ਮੰਨਾ ਨੂੰ ਪਾਰਟੀ ਦੇ ਪੰਜਾਬ ਸਕੱਤਰ ਨਿਯੁਕਤ ਕੀਤਾ ਗਿਆ ਸੀ ਤੇ ਹੁਣ ਜ਼ਿਲ੍ਹਾ ਕਪੂਰਥਲਾ ਤੋਂ ਭਾਜਪਾ ਦੇ ਇੰਚਾਰਜ ਲਾਇਆ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ’ਤੇ ਭਾਜਪਾ ਦੇ ਵੱਖ-ਵੱਖ ਆਗੂਆਂ ਵਲੋਂ ਉਨ੍ਹਾਂ ਦੇ ਗ੍ਰਹਿ ਪਹੁੰਚ ਕੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਰਵੀਕਰਨ ਸਿੰਘ ਕਾਹਲੋਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਲੋਂ ਮੰਨਾ ਦਾ ਸਿਆਸੀ ਕੱਦ ਹੋਰ ਉੱਚਾ ਕੀਤਾ ਹੈ, ਕਿਉਂਕਿ ਮੰਨਾ ਕੋਲ ਪਹਿਲਾਂ ਹੀ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਇੰਚਾਰਜ, ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਤੋਂ ਕਾਰਜ਼ਕਾਰੀ ਪ੍ਰਧਾਨ ਅਤੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਇੰਚਾਰਜ ਦੇ ਅਹੁਦੇ ਸਨ। ਉਨ੍ਹਾਂ ਕਿਹਾ ਕਿ ਮੰਨਾ ਦੀ ਮਿਹਨਤ ਅਤੇ ਇਮਾਨਦਾਰੀ ਦੇਖਦੇ ਹੋਏ ਪਾਰਟੀ ਵਲੋਂ ਉਨ੍ਹਾਂ ਨੂੰ ਵੱਡਾ ਮਾਣ ਸਤਿਕਾਰ ਦਿੱਤਾ ਗਿਆ ਹੈ। ਇਸ ਮੌਕੇ ਮੰਨਾ ਨੂੰ ਸਨਮਾਨਿਤ ਕਰਨ ਵਾਲਿਆਂ ਵਿਚ ਸੀਨੀਅਰ ਭਾਜਪਾ ਆਗੂ ਸਿਤਾਰਾ ਸਿੰਘ ਡਲੀਰੀ, ਜ਼ਿਲ੍ਹਾ ਤਰਨ ਤਾਰਨ ਦੇ ਮੀਤ ਪ੍ਰਧਾਨ ਅਤੇ ਮੁੱਖ ਬੁਲਾਰਾ ਅਮਰਪਾਲ ਸਿੰਘ ਖਹਿਰਾ, ਮੀਤ ਪ੍ਰਧਾਨ ਅਤੁਲ ਜੈਨ ਪੱਟੀ, ਮੀਤ ਪ੍ਰਧਾਨ ਕਿਸਾਨ ਮੋਰਚਾ ਕੁਲਵੰਤ ਸਿੰਘ ਭੈਲ, ਡਾ. ਸੁਸ਼ੀਲ ਦੇਵਗਨ ਅਟਾਰੀ, ਅਜੈਬੀਰਪਾਲ ਸਿੰਘ ਰੰਧਾਵਾ, ਜ਼ਿਲ੍ਹਾ ਸਕੱਤਰ ਪਵਨ ਦੇਵਗਨ ਚੋਹਲਾ ਸਾਹਿਬ ਆਦਿ ਹਾਜ਼ਰ ਸਨ।