19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਤਰਨ ਤਾਰਨ ਪੁਲਿਸ ਵਲੋਂ ਡੇਢ ਕਿੱਲੋ ਹੈਰੋਇਨ ਸਮੇਤ ਇਕ ਤਸਕਰ ਗ੍ਰਿਫ਼ਤਾਰ

ਤਰਨ ਤਾਰਨ, 18 ਅਗਸਤ (ਹਰਿੰਦਰ ਸਿੰਘ)— ਸੀ. ਆਈ.

Ad Position 21
No active advertisement
ਹੈਰੋਇਨ ਸਮੇਤ ਕਾਬੂ ਕੀਤਾ ਤਸਕਰ ਸੀ.ਆਈ.ਏ.ਸਟਾਫ ਦੀ ਪੁਲਿਸ ਪਾਰਟੀ ਨਾਲ। ਤਸਵੀਰ—ਲਵਲੀ 19-08-2026
ਤਰਨ ਤਾਰਨ, 18 ਅਗਸਤ (ਹਰਿੰਦਰ ਸਿੰਘ)— ਸੀ.ਆਈ.ਏ.ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਗਸ਼ਤ ਦੌਰਾਨ ਡੇਢ ਕਿੱਲੋ ਹੈਰੋਇਨ ਸਮੇਤ ਇਕ ਤਸਕਰ ਨੂੰ ਗਿ੍ਫਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿਚ ਸਾਢੇ 7 ਕਰੋੜ ਰੁਪਏ ਦੱਸੀ ਜਾ ਰਹੀ ਹੈ । ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਡੀ.ਜੀ.ਪੀ. ਗੌਰਵ ਯਾਦਵ ਦੀ ਅਗਵਾਈ ਹੇਠ ਡੀ.ਆਈ.ਜੀ. ਫਿਰੋਜਪੁਰ ਰੇਂਜ ਸਨੇਹਦੀਪ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖਿਲਾਫ਼ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਐੱਸ.ਪੀ.(ਡੀ) ਰਿਪੁਤਾਪਨ ਸਿੰਘ ਅਤੇ ਡੀ.ਐੱਸ.ਪੀ. ( ਡੀ) ਸ਼ਿਵਦਰਸ਼ਨ ਸਿੰਘ ਦੀ ਨਿਗਰਾਨੀ ਹੇਂਠ ਇੰਸਪੈਕਟਰ ਰੁਪਿੰਦਰਪਾਲ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਤਰਨ ਤਾਰਨ ਵਲੋਂ ਨਸ਼ੇ ਦੀ ਤਸਕਰੀ ’ਤੇ ਕਾਬੂ ਪਾਉਣ ਲਈ ਵੱਖ-ਵੱਖ ਟੀਮਾਂ ਤਿਆਰ ਕੀਤੀਆਂ ਗਈਆਂ ਸਨ। ਜਿਸ ਤਹਿਤ ਸੀ.ਆਈ.ਏ ਸਟਾਫ ਦੀ ਟੀਮ ਇਲਾਕੇ ਵਿਚ ਗਸ਼ਤ ਕਰ ਰਹੀ ਸੀ। ਜਦ ਪੁਲਿਸ ਪਾਰਟੀ ਨੇੜੇ ਗੇਟ ਪਿੰਡ ਮਨਿਆਲਾ ਜੈ ਸਿੰਘ (ਕੱਚਾ ਪੱਕਾ) ਪੱਜੀ ਤਾਂ ਗੇਟ ਦੇ ਸਾਈਡ ਤੇ ਇਕ ਨੌਜਵਾਨ ਖੜਾ ਦਿਖਾਈ ਦਿੱਤਾ । ਜਿਸ ਦੇ ਹੱਥ ’ਚ ਇਕ ਬੈਗ ਸੀ । ਜਦੋਂ ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ ’ਤੇ ਉਸ ਵਿਅਕਤੀ ਦਾ ਨਾਮ ਪੁੱਛਿਆ ਤਾਂ ਉਸ ਨੇ ਆਪਣਾ ਨਾਂਅ ਬਲਵੰਤ ਸਿੰਘ ਉਰਫ ਫੁੱਮਣ ਸਿੰਘ ਪੁੱਤਰ ਮੁਖਤਾਰ ਸਿੰਘ ਵਾਸੀ ਪਹੁਵਿੰਡ ਥਾਣਾ ਭਿੱਖੀਵਿੰਡ ਦੱਸਿਆ। ਕਾਬੂ ਵਿਅਕਤੀ ਦੀ ਡੀ.ਐੱਸ.ਪੀ. ਭਿੱਖੀਵਿੰਡ ਅਤੁਲ ਸੋਨੀ ਦੀ ਹਾਜ਼ਰੀ ਵਿਚ ਤਲਾਸ਼ੀ ਲਈ ਗਈ ਤਾਂ ਉਸ ਪਾਸੋਂ 1 ਕਿੱਲੋ 500 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀ ਖਿਲਾਫ ਥਾਣਾ ਕੱਚਾ ਪੱਕਾ ਵਿਖੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਕਤ ਕਾਬੂ ਕੀਤੇ ਵਿਅਕਤੀ ਵੱਖ-ਵੱਖ ਤਸਕਰਾਂ ਪਾਸੋਂ ਹੈਰੋਇਨ ਦੀ ਤਸਕਰੀ ਕਰਕੇ ਆਸ-ਪਾਸ ਦੇ ਇਲਾਕਿਆਂ ਵਿਚ ਹੈਰੋਇਨ ਦੀ ਸਪਲਾਈ ਕਰਦਾ ਸੀ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਤਸਕਰ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ ।
Ad Position 22
No active advertisement
ਪਿਛਲੀ ਖ਼ਬਰ ਗੋਇੰਦਵਾਲ ਜੇਲ੍ਹ ’ਚੋਂ ਮੋਬਾਈਲ ਫੋਨ ਅਤੇ ਪਾਬੰਦੀਸ਼ੁਦਾ ਸਾਮਾਨ ਬਰਾਮਦ ਅਗਲੀ ਖ਼ਬਰ ਕਮਿਊਨਿਸਟ ਆਗੂਆਂ ਵਲੋਂ ਝਬਾਲ ਤੋਂ ਵੱਖ-ਵੱਖ ਪਿੰਡਾਂ ਲਈ ਜਥਾ ਮਾਰਚ ਰਵਾਨਾ
Ad Position 24