ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਤਕਨੀਕੀ ਮੱਖੀ ਪਾਲਣ ਸੰਬੰਧੀ ਫਾਰਮ ਸਕੂਲ ਲਗਾਇਆ
ਤਰਨ ਤਾਰਨ, 18 ਅਗਸਤ (ਹਰਿੰਦਰ ਸਿੰਘ)-ਖੇਤੀਬਾੜੀ ਵਿਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਮੰਤਵ ਨਾਲ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਡਾ. ਤੇਜਬੀਰ ਸਿੰਘ ਭੰਗੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਲਾਕ ਖੇਤੀਬਾੜੀ ਅਫ਼ਸਰ ਡਾ.
ਪ
ਪਿੰਡ ਖਾਰਾ ਵਿਖੇ ਲਗਾਏ ਮੱਖੀ ਪਾਲਣ ਸੰਬੰਧੀ ਫਾਰਮ ਸਕੂਲ ਮੌਕੇ ਹਾਜ਼ਰ ਡਾ. ਕੰਵਲਜੀਤ ਸਿੰਘ ਏ.ਈ.ਓ. ਜਾਣਕਾਰੀ ਦਿੰਦੇ ਹੋਏ।
19-08-2026
ਤਰਨ ਤਾਰਨ, 18 ਅਗਸਤ (ਹਰਿੰਦਰ ਸਿੰਘ)-ਖੇਤੀਬਾੜੀ ਵਿਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਮੰਤਵ ਨਾਲ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਡਾ. ਤੇਜਬੀਰ ਸਿੰਘ ਭੰਗੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਲਾਕ ਖੇਤੀਬਾੜੀ ਅਫ਼ਸਰ ਡਾ. ਅਮਰਦੀਪ ਸਿੰਘ ਦੀ ਪ੍ਰਧਾਨਗੀ ਹੇਠ ਬਲਾਕ ਚੋਹਲਾ ਸਾਹਿਬ ਦੇ ਪਿੰਡ ਖਾਰਾ ਵਿਖੇ ਆਤਮਾ ਸਕੀਮ ਅਧੀਨ ਤਕਨੀਕੀ ਮੱਖੀ ਪਾਲਣ’ ਸੰਬੰਧੀ ਫਾਰਮ ਸਕੂਲ ਲਗਾਇਆ ਗਿਆ । ਇਹ ਫਾਰਮ ਸਕੂਲ ਪਿੰਡ ਖਾਰਾ ਦੇ ਅਗਾਂਹਵਧੂ ਕਿਸਾਨ ਸੁਖਵਿੰਦਰ ਸਿੰਘ ਖਾਰਾ, ਜੋ ਕਿ 70 ਬਕਸਿਆਂ ਨਾਲ ਮੌਜੂਦਾ ਸਮੇਂ ਸਫਲਤਾਪੂਰਵਕ ਮੱਖੀ ਪਾਲਣ ਕਰ ਰਹੇ ਹਨ, ਦੇ ਪ੍ਰਦਰਸ਼ਨੀ ਪਲਾਟ, ਖੇਤ ’ਤੇ ਲਗਾਇਆ ਗਿਆ। ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਨਿਭਾਅ ਰਹੇ ਡਾ. ਪ੍ਰਭਸਿਮਰਨ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਚੋਹਲਾ ਸਾਹਿਬ ਨੇ ਕਿਸਾਨਾਂ ਨੂੰ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ, ਸਬਸਿਡੀਆਂ ਅਤੇ ਸਰਕਾਰੀ ਸਹੂਲਤਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਖ਼ਾਲਸਾ ਕਾਲਜ ਅੰਮ੍ਰਿਤਸਰ ਟ੍ਰੇਨਿੰਗ ਸੈਂਟਰ ਤੋਂ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ ਡਾ. ਜਸਵਿੰਦਰ ਸਿੰਘ ਭਾਟੀਆ (ਖੇਤੀਬਾੜੀ ਸੂਚਨਾ ਅਫ਼ਸਰ) ਨੇ ਕਿਸਾਨਾਂ ਨੂੰ ਮੱਖੀ ਪਾਲਣ ਦੀਆਂ ਆਧੁਨਿਕ ਅਤੇ ਤਕਨੀਕੀ ਬਾਰੀਕੀਆਂ, ਮੱਖੀਆਂ ਦੀ ਸਾਂਭ-ਸੰਭਾਲ ਅਤੇ ਸ਼ਹਿਦ ਦੀ ਗੁਣਵੱਤਾ ਵਧਾਉਣ ਬਾਰੇ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ। ਡਾ. ਕੰਵਲਜੀਤ ਸਿੰਘ ਏ.ਈ.ਓ. ਨੇ ਕਿਸਾਨਾਂ ਨੂੰ ਗੰਡੋਇਆਂ ਦੀ ਖਾਦ ਤਿਆਰ ਕਰਨ ਦੇ ਤਰੀਕਿਆਂ ਅਤੇ ਖੇਤੀ ਵਿਚ ਇਸ ਦੀ ਵਰਤੋਂ ਦੇ ਲਾਭਾਂ ਬਾਰੇ ਵਿਸਥਾਰ ਨਾਲ ਦੱਸਿਆ। ਡਾ. ਇੰਦਰਪਾਲ ਸਿੰਘ ਬਲਾਕ ਟੈਕਨਾਲੋਜੀ ਮੈਨੇਜਰ ਨੇ ਰਿਵਾਇਤੀ ਫ਼ਸਲੀ ਚੱਕਰ ਵਿਚੋਂ ਨਿਕਲ ਕੇ ਸਹਾਇਕ ਧੰਦੇ ਅਪਣਾਉਣ ਅਤੇ ਖੇਤੀਬਾੜੀ ਵਿਚ ਵਿਭਿੰਨਤਾ ਲਿਆਉਣ ’ਤੇ ਜ਼ੋਰ ਦਿੱਤਾ। ਅਗਾਂਹਵਧੂ ਕਿਸਾਨ ਸੁਖਵਿੰਦਰ ਸਿੰਘ ਖਾਰਾ ਨੇ ਆਪਣੇ ਤਜ਼ਰਬੇ ਸਾਂਝੇ ਕਰਦਿਆਂ ਦੱਸਿਆ ਕਿ ਕਿਸ ਤਰ੍ਹਾਂ ਮੱਖੀ ਪਾਲਣ ਦੇ ਧੰਦੇ ਨੂੰ ਅਪਣਾ ਕੇ ਘੱਟ ਲਾਗਤ ਵਿਚ ਵਧੀਆ ਮੁਨਾਫ਼ਾ ਕਮਾਇਆ ਜਾ ਸਕਦਾ ਹੈ । ਇਸ ਮੌਕੇ ਖੇਤੀਬਾੜੀ ਵਿਭਾਗ ਦੇ ਖੇਤੀਬਾੜੀ ਉਪ-ਨਿਰੀਖਕ ਮੁਖਵਿੰਦਰ ਸਿੰਘ, ਹਰਜੀਤ ਸਿੰਘ, ਤਲਵਿੰਦਰ ਸਿੰਘ, ਰਣਜੀਤ ਸਿੰਘ ਤੋਂ ਇਲਾਵਾ ਸਹਾਇਕ ਟੈਕਨਾਲੋਜੀ ਮੈਨੇਜ਼ਰ ਅਸ਼ਵਨੀ ਕੁਮਾਰ, ਗੁਰਨਿਸ਼ਾਨ ਸਿੰਘ ਅਤੇ ਵੱਡੀ ਗਿਣਤੀ ਵਿਚ ਇਲਾਕੇ ਦੇ ਕਿਸਾਨ ਵੀ ਹਾਜ਼ਰ ਸਨ।