ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ
8 ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਲਾਂਬਾ
ਤਰਨ ਤਾਰਨ, 18 ਅਗਸਤ (ਹਰਿੰਦਰ ਸਿੰਘ)— ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਖਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਨਸ਼ੀਲੇ ਪਦਾਰਥਾਂ ਸਮੇਤ 8 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਗਈ ਹੈ। ਐੱਸ.
ਤਰਨ ਤਾਰਨ, 18 ਅਗਸਤ (ਹਰਿੰਦਰ ਸਿੰਘ)— ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਖਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਨਸ਼ੀਲੇ ਪਦਾਰਥਾਂ ਸਮੇਤ 8 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਗਈ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਵੈਰੋਂਵਾਲ ਦੇ ਏ.ਐੱਸ.ਆਈ. ਸੁਖਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਹਰਪਾਲ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਮੀਆਂਵਿੰਡ, ਸਰਬਜੀਤ ਸਿੰਘ ਪੁੱਤਰ ਦਲਬੀਰ ਸਿੰਘ ਵਾਸੀ ਮੀਆਂਵਿੰਡ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਰਾਏ ਅਮਾਨਤ ਖਾਂ ਦੇ ਏ.ਐੱਸ.ਆਈ. ਨਿਰਮਲ ਸਿੰਘ ਨੇ ਪਿੰਡ ਲਹੀਆਂ ਦੀ ਮੜੀਆਂ ਨਜ਼ਦੀਕ ਤੋਂ ਜਸ਼ਨਦੀਪ ਸਿੰਘ ਪੁੱਤਰ ਸਾਹਿਬ ਸਿੰਘ ਵਾਸੀ ਗੰਡੀਵਿੰਡ ਨੂੰ ਕਾਬੂ ਕਰਕੇ ਉਸ ਪਾਸੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਖੇਮਕਰਨ ਦੇ ਏ.ਐੱਸ.ਆਈ. ਦਿਲਬਾਗ ਸਿੰਘ ਨੇ ਪੁਲਿਸ ਪਾਰੀਟ ਸਮੇਤ ਇੱਟਾਂ ਵਾਲਾ ਭੱਠਾ ਭੂਰਾਕੋਹਨਾ ਤੋਂ ਵਿਜੇਪਾਲ ਸਿੰਘ ਪੁੱਤਰ ਪ੍ਰੀਤਮ ਸਿੰਘ, ਨਿਰਮਲ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀਅਨ ਮਸਤਗੜ, ਚੰਦ ਸਿੰਘ ਪੁੱਤਰ ਤਰਲੋਕ ਸਿੰਘ ਵਾਸੀ ਮਹਿੰਦੀਪੁਰ ਨੂੰ ਨਸ਼ਈਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਖਾਲੜਾ ਦੇ ਐੱਸ.ਆਈ. ਅਰਵਿੰਦ ਕੰਬੋਜ ਵਲੋਂ ਟੀ-ਪੁਆਇਾਂਟ ਨੇੜੇ ਸੂਆ ਉਦੋਕੇ ਤੋਂ ਸੁਖਵਿੰਦਰ ਸਿੰਘ ਪੁੱਤਰ ਸੂਬਾ ਸਿੰਘ ਵਾਸੀ ਭੈਣੀ ਮੱਸਾ ਸਿੰਘ ਨੂੰ ਕਾਬੂ ਕਰਕੇ ਉਸ ਪਾਸੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਐੱਸ.ਆਈ. ਵਰਿੰਦਰ ਸਿੰਘ ਨੇ ਗਸ਼ਤ ਦੌਰਾਨ ਗੁਰਅੰਮ੍ਰਿਤ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਸਰਹਾਲੀ ਕਲਾਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਸੀ.ਐਕਟ ਤਹਿਤ ਮਾਮਲੇ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।