18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਡੀ.ਏ. ਦੇ ਮੁੱਦੇ ’ਤੇ ਪੰਜਾਬ ਸਰਕਾਰ ਦੇ ਅੜੀਅਲ ਰਵੱਈਏ ਖ਼ਿਲਾਫ਼ 27 ਨੂੰ ਸਮੂਹਿਕ ਛੁੱਟੀ ਲੈਣਗੇ ਮੁਲਾਜ਼ਮ

ਤਰਨ ਤਾਰਨ, 18 ਅਗਸਤ (ਪਰਮਜੀਤ ਜੋਸ਼ੀ)-ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬਕਾਇਆ ਮਹਿੰਗਾਈ ਭੱਤੇ (ਡੀ. ਏ.)

Ad Position 21
No active advertisement
ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਮੰਗ ਪੱਤਰ ਸੌਂਪਦੇ ਹੋਏ ਅਧਿਆਪਕ ਆਗੂ। ਤਸਵੀਰ: ਲਵਲੀ 19-08-2026
ਤਰਨ ਤਾਰਨ, 18 ਅਗਸਤ (ਪਰਮਜੀਤ ਜੋਸ਼ੀ)-ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬਕਾਇਆ ਮਹਿੰਗਾਈ ਭੱਤੇ (ਡੀ.ਏ.) ਸਮੇਤ ਹੋਰ ਜਾਇਜ਼ ਮੰਗਾਂ ਪ੍ਰਤੀ ਅਪਣਾਏ ਜਾ ਰਹੇ ਅੜੀਅਲ ਅਤੇ ਬੇਰੁਖੀ ਭਰੇ ਰਵੱਈਏ ਖਿਲਾਫ਼ ਪੰਜਾਬ ਦਾ ਸਮੁੱਚਾ ਮੁਲਾਜ਼ਮ ਵਰਗ ਹੁਣ ਸੜਕਾਂ ’ਤੇ ਉਤਰਨ ਲਈ ਮਜ਼ਬੂਰ ਹੋ ਗਿਆ ਹੈ। ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਸਮੂਹ ਅਧਿਆਪਕ ਜਥੇਬੰਦੀਆਂ ਪੰਜਾਬ ਨੇ ਐਲਾਨ ਕੀਤਾ ਹੈ ਕਿ ਆਉਂਦੀ 27 ਅਗਸਤ 2026 ਨੂੰ ਪੰਜਾਬ ਭਰ ਦੇ ਅਧਿਆਪਕ ਸਮੂਹਿਕ ਛੁੱਟੀ ਲੈ ਕੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਨਾਲ ਰੋਸ ਪ੍ਰਦਰਸ਼ਨਾਂ ਵਿਚ ਸ਼ਾਮਿਲ ਹੋਣਗੇ। ਜਥੇਬੰਦੀ ਦੇ ਆਗੂਆਂ ਨੇ ਦੱਸਿਆ ਕਿ ਸਾਂਝੀ ਤਾਲਮੇਲ ਕਮੇਟੀ ਵਲੋਂ 7 ਅਗਸਤ 2026 ਨੂੰ ਭੇਜੇ ਪੱਤਰ ਦੇ ਹਵਾਲੇ ਨਾਲ ਇਹ ਫੈਸਲਾ ਲਿਆ ਗਿਆ ਹੈ, ਕਿਉਂਕਿ ਵਾਰ-ਵਾਰ ਮੰਗ ਕਰਨ ਦੇ ਬਾਵਜੂਦ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਆਗੂਆਂ ਨੇ ਕਿਹਾ ਕਿ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਸਮੇਂ ਸਿਰ ਜਾਰੀ ਨਾ ਹੋਣਾ ਮੁਲਾਜ਼ਮਾਂ ਨਾਲ ਸਿੱਧਾ ਆਰਥਿਕ ਧੱਕਾ ਹੈ, ਜਦਕਿ ਮਹਿੰਗਾਈ ਦਿਨ-ਬ-ਦਿਨ ਵਧ ਰਹੀ ਹੈ ਅਤੇ ਮੁਲਾਜ਼ਮ ਵਰਗ ਲਈ ਘਰ ਚਲਾਉਣਾ ਵੀ ਔਖਾ ਹੁੰਦਾ ਜਾ ਰਿਹਾ ਹੈ। ਆਗੂਆਂ ਨੇ ਸਪੱਸ਼ਟ ਕੀਤਾ ਕਿ ਇਹ ਸੰਘਰਸ਼ ਕਿਸੇ ਇਕ ਵਰਗ ਦਾ ਨਹੀਂ ਸਗੋਂ ਅਧਿਆਪਕ, ਮੁਲਾਜ਼ਮ ਅਤੇ ਪੈਨਸ਼ਨਰ ਸਭਨਾਂ ਦੀਆਂ ਸਾਂਝੀਆਂ ਮੰਗਾਂ ਦਾ ਸੰਘਰਸ਼ ਹੈ ਅਤੇ ਸਮੂਹ ਵਰਗ ਇਸ ਵਿਚ ਇੱਕਜੁੱਟ ਹੋ ਕੇ ਸ਼ਾਮਿਲ ਹੋਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਸਰਕਾਰ ਨੇ 27 ਅਗਸਤ ਤੋਂ ਪਹਿਲਾਂ ਮੰਗਾਂ ਪ੍ਰਤੀ ਸੁਹਿਰਦਤਾ ਨਾ ਦਿਖਾਈ ਤਾਂ ਇਹ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਜਥੇਬੰਦੀ ਵਲੋਂ ਇਸ ਸੰਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਤਰਨ ਤਾਰਨ ਰਾਹੀਂ ਡਾਇਰੈਕਟਰ ਸਕੂਲ ਸਿੱਖਿਆ ਪੰਜਾਬ ਨੂੰ ਵੀ ਬਾਕਾਇਦਾ ਪੱਤਰ ਰਾਹੀਂ ਸੂਚਿਤ ਕਰ ਦਿੱਤਾ ਗਿਆ ਹੈ, ਤਾਂ ਜੋ ਪ੍ਰਸ਼ਾਸਨਿਕ ਪੱਧਰ ’ਤੇ ਕੋਈ ਭੰਬਲਭੂਸਾ ਨਾ ਰਹੇ। ਇਸ ਮੌਕੇ ਐਲੀਮੈਂਟਰੀ ਟੀਚਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਬੱਬੂ ਨੇ 6635 ਅਧਿਆਪਕਾਂ ਦੇ ਬਕਾਏ ਸੰਬੰਧੀ ਆ ਰਹੀ ਮੁਸ਼ਕਿਲ ਸੰਬੰਧੀ ਗੱਲਬਾਤ ਕੀਤੀ ਅਤੇ ਅਧਿਆਪਕਾਂ ਦੇ ਬਕਾਏ ਜਲਦੀ ਭੁਗਤਾਨ ਕਰਨ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਨੂੰ ਅਪੀਲ ਕੀਤੀ। ਇਸ ਮੌਕੇ ਗੁਰਮੀਤ ਸਿੰਘ ਭੁੱਲਰ ਸਟੇਟ ਜਨਰਲ ਸਕੱਤਰ ਮਾਸਟਰ ਕੈਡਰ ਯੂਨੀਅਨ ਪੰਜਾਬ, ਰਣਜੀਤ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਜੁਗਰਾਜ ਸਿੰਘ ਵਿੱਤ ਸਕੱਤਰ, ਗੁਰਵਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਐਲੀਮੈਂਟਰੀ ਟੀਚਰ ਯੂਨੀਅਨ, ਪ੍ਰਤਾਪ ਸਿੰਘ, ਸਰਬਜੀਤ ਸਿੰਘ ਡੀ.ਟੀ.ਐਫ., ਕੰਵਰਦੀਪ ਸਿੰਘ, ਅਮਰਦੀਪ ਜ਼ਿਲ੍ਹਾ ਜਨਰਲ ਸਕੱਤਰ, ਜਸਕੀਰਤ ਸਿੰਘ, ਰਵਿੰਦਰ ਸਿੰਘ 6635 ਜ਼ਿਲ੍ਹਾ ਪ੍ਰਧਾਨ, ਸਰਬਜੀਤ ਸਿੰਘ 2364 ਆਦਿ ਆਗੂ ਹਾਜ਼ਰ ਹੋਏ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ‘ਨਸ਼ਾ ਮੁਕਤ ਯੁਵਾ ਫਾਰ ਵਿਕਸਿਤ ਭਾਰਤ’ ਸਮਾਗਮ ’ਚ ਨੌਜਵਾਨਾਂ ਨੇ ਦਿੱਤਾ ਨਸ਼ਾ ਮੁਕਤੀ ਦਾ ਸੰਦੇਸ਼ ਅਗਲੀ ਖ਼ਬਰ ਰਮਨਦੀਪ ਕੌਰ ਸੇਰੋਂ, ਮੈਨੇਜਰ ਕਾਹਲਵਾਂ ਨੇ ਨਵ-ਨਿਯੁਕਤ ਮੀਤ ਪ੍ਰਧਾਨ ਔਲਖ ਨੂੰ ਕੀਤਾ ਸਨਮਾਨਿਤ
Ad Position 24