18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਜ਼ਿਲ੍ਹਾ ਪੱਧਰੀ ‘ਨਸ਼ਾ ਮੁਕਤ ਯੁਵਾ ਫਾਰ ਵਿਕਸਿਤ ਭਾਰਤ’ ਸਮਾਗਮ ’ਚ ਨੌਜਵਾਨਾਂ ਨੇ ਦਿੱਤਾ ਨਸ਼ਾ ਮੁਕਤੀ ਦਾ ਸੰਦੇਸ਼

ਤਰਨ ਤਾਰਨ, 18 ਅਗਸਤ (ਇਕਬਾਲ ਸਿੰਘ ਸੋਢੀ)- ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵੱਲ ਇਕ ਮਹੱਤਵਪੂਰਨ ਕਦਮ ਚੁੱਕਦਿਆਂ ‘ਮੇਰਾ ਯੁਵਾ ਭਾਰਤ’ ਤਰਨ ਤਾਰਨ ਵਲੋਂ ਡਿਪਟੀ ਡਾਇਰੈਕਟਰ ਜਸਲੀਨ ਕੌਰ ਦੀ ਅਗਵਾਈ ਹੇਠ ਅਤੇ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ ਤਰਨ ਤਾਰਨ ਦੇ ਸਹਿਯੋਗ ਨਾਲ ਜ਼ਿਲ੍ਹਾ ਪੱਧਰੀ ‘ਨਸ਼ਾ ਮੁਕਤ ਯੁਵਾ ਫਾਰ ਵਿਕਸਿਤ ਭਾਰਤ’ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ, ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਅਤੇ ਰਾਸ਼ਟਰ ਨਿਰਮਾਣ ਵਿਚ ਉਨ੍ਹਾਂ ਦੀ ਸਰਗਰਮ ਭਾਗੀਦਾਰੀ ਨੂੰ ਉਤਸ਼ਾਹਿਤ ਕਰਨਾ ਸੀ।

Ad Position 21
No active advertisement
ਪਿ੍ੰਸੀਪਲ ਮਨੀਸ਼ਾ ਸੂਦ ਨਾਲ ਜੇਤੂ ਵਿਦਿਆਰਥਣਾਂ ਮੈਡਲ ਦਿਖਾਉਦਿਆਂ ਹੋਈਆਂ। ਤਸਵੀਰ: ਅਟਵਾਲ 19-08-2026
ਤਰਨ ਤਾਰਨ, 18 ਅਗਸਤ (ਇਕਬਾਲ ਸਿੰਘ ਸੋਢੀ)- ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵੱਲ ਇਕ ਮਹੱਤਵਪੂਰਨ ਕਦਮ ਚੁੱਕਦਿਆਂ ‘ਮੇਰਾ ਯੁਵਾ ਭਾਰਤ’ ਤਰਨ ਤਾਰਨ ਵਲੋਂ ਡਿਪਟੀ ਡਾਇਰੈਕਟਰ ਜਸਲੀਨ ਕੌਰ ਦੀ ਅਗਵਾਈ ਹੇਠ ਅਤੇ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ ਤਰਨ ਤਾਰਨ ਦੇ ਸਹਿਯੋਗ ਨਾਲ ਜ਼ਿਲ੍ਹਾ ਪੱਧਰੀ ‘ਨਸ਼ਾ ਮੁਕਤ ਯੁਵਾ ਫਾਰ ਵਿਕਸਿਤ ਭਾਰਤ’ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ, ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਅਤੇ ਰਾਸ਼ਟਰ ਨਿਰਮਾਣ ਵਿਚ ਉਨ੍ਹਾਂ ਦੀ ਸਰਗਰਮ ਭਾਗੀਦਾਰੀ ਨੂੰ ਉਤਸ਼ਾਹਿਤ ਕਰਨਾ ਸੀ। ਸਮਾਗਮ ਵਿਚ ਜ਼ਿਲ੍ਹੇ ਭਰ ਤੋਂ ਵਿਦਿਆਰਥੀਆਂ ਤੇ ਨੌਜਵਾਨਾਂ ਨੇ ਉਤਸ਼ਾਹ ਨਾਲ ਭਾਗ ਲਿਆ। ਸਮਾਗਮ ਦੀ ਸ਼ੁਰੂਆਤ ਪਤਵੰਤੇ ਮਹਿਮਾਨਾਂ ਦੀ ਆਮਦ, ਜੋਤੀ ਪ੍ਰਜਵਲਿਤ ਕਰਨ ਅਤੇ ਡਿਪਟੀ ਡਾਇਰੈਕਟਰ ਜਸਲੀਨ ਕੌਰ ਵਲੋਂ ਰਸਮੀ ਸਵਾਗਤੀ ਭਾਸ਼ਣ ਨਾਲ ਹੋਈ। ਉਨ੍ਹਾਂ ਨੇ ਨਸ਼ਾ ਮੁਕਤ ਵਾਤਾਵਰਨ ਦੀ ਸਿਰਜਣਾ ਲਈ ਸਾਂਝੇ ਯਤਨਾਂ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਾਡੇ ਨੌਜਵਾਨ ਵਿਕਸਿਤ ਭਾਰਤ ਦੀ ਰੀੜ੍ਹ ਦੀ ਹੱਡੀ ਹਨ। ਅਜਿਹੇ ਪ੍ਰੋਗਰਾਮਾਂ ਦਾ ਉਦੇਸ਼ ਨੌਜਵਾਨਾਂ ਨੂੰ ਜਾਗਰੂਕ ਜਿੰਮੇਵਾਰ ਅਤੇ ਸਸ਼ਕਤ ਬਣਾਉਣਾ ਅਤੇ ਨਸ਼ਾ ਮੁਕਤ ਭਾਰਤ ਦੀ ਸਿਰਜਣਾ ਪ੍ਰਤੀ ਉਨ੍ਹਾਂ ਦੀ ਮਜ਼ਬੂਤ ਵਚਨਬੱਧਤਾ ਯਕੀਨੀ ਬਣਾਉਣਾ ਹੈ । ਕਾਲਜ ਦੀ ਪ੍ਰਿੰਸੀਪਲ ਮੈਡਮ ਅਮਨਦੀਪ ਭੱਟੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ ਦੇਸ਼ ਦੇ ਭਵਿੱਖ ਨੂੰ ਸਿਰਜਣ ਵਿੱਚ ਨੌਜਵਾਨਾਂ ਦੀ ਅਹਿਮ ਭੂਮਿਕਾ ਉਜਾਗਰ ਕਰਦਿਆਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਅਨੁਸ਼ਾਸਿਤ, ਸਿਹਤਮੰਦ ਤੇ ਜ਼ਿੰਮੇਵਾਰ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ। ਸਮਾਗਮ ਦੌਰਾਨ ਵੱਖ-ਵੱਖ ਪ੍ਰਭਾਵਸ਼ਾਲੀ ਅਤੇ ਰਚਨਾਤਮਕ ਗਤੀਵਿਧੀਆਂ ਕਰਵਾਈਆਂ ਗਈਆਂ। ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਗਏ ਨੁੱਕੜ ਨਾਟਕ ਰਾਹੀਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ ਗਿਆ । ਇਸ ਤੋਂ ਇਲਾਵਾ ਬਹਿਸ, ਸਲੋਗਨ ਲਿਖਣ, ਪੇਂਟਿੰਗ, ਸਲੈਮ ਪੋਇਟਰੀ, ਲੋਕ ਸੰਗੀਤ, ਨਾਚ ਅਤੇ ਰੀਲ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਰਾਹੀਂ ਭਾਗੀਦਾਰਾਂ ਨੇ ਆਪਣੀ ਰਚਨਾਤਮਕਤਾ ਅਤੇ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਨਸ਼ਾ ਮੁਕਤ ਭਾਰਤ ਦਾ ਸੰਦੇਸ਼ ਦਿੱਤਾ। ਸਮਾਪਤੀ ਮੌਕੇ ਇਨਾਮ ਵੰਡ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਮੁੱਖ ਮਹਿਮਾਨ ਵਲੋਂ ਵੱਖ-ਵੱਖ ਮੁਕਾਬਲਿਆਂ ਦੇ ਜੇਤੂਆਂ ਨੂੰ ਸਨਮਾਨਿਤ ਕੀਤਾ ਗਿਆ। ਪ੍ਰੋਗਰਾਮ ਦੀ ਸਫ਼ਲਤਾ ਵਿਚ ਕਾਲਜ ਕੋਆਰਡੀਨੇਟਰ ਮੈਡਮ ਸਿਮਰਨ ਕੌਰ, ਮੈਡਮ ਮਨਦੀਪ ਕੌਰ, ਮੈਡਮ ਮਨਪ੍ਰੀਤ ਕੌਰ, ਐਨ.ਐਸ.ਐਸ. ਕੋਆਰਡੀਨੇਟਰਾਂ ਅਤੇ ਕਾਲਜ ਦੇ ਸਮੂਹ ਪ੍ਰਬੰਧਕਾਂ ਦਾ ਮਹੱਤਵਪੂਰਨ ਸਹਿਯੋਗ ਅਤੇ ਤਾਲਮੇਲ ਰਿਹਾ।
Ad Position 22
No active advertisement
ਪਿਛਲੀ ਖ਼ਬਰ ਖੇਮਕਰਨ ’ਚ ਨਗਰ ਪੰਚਾਇਤ ਵਲੋਂ ਆਜ਼ਾਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਡੀ.ਏ. ਦੇ ਮੁੱਦੇ ’ਤੇ ਪੰਜਾਬ ਸਰਕਾਰ ਦੇ ਅੜੀਅਲ ਰਵੱਈਏ ਖ਼ਿਲਾਫ਼ 27 ਨੂੰ ਸਮੂਹਿਕ ਛੁੱਟੀ ਲੈਣਗੇ ਮੁਲਾਜ਼ਮ
Ad Position 24