18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਬਿੱਲਾ ਸੇਰੋਂ ਨੇ ਔਲਖ ਤੇ ਵਰਾਣਾ ਦਾ ਮੀਤ ਪ੍ਰਧਾਨ ਅਤੇ ਪੀ.ਏ.ਸੀ. ਕਮੇਟੀ ਦਾ ਮੈਂਬਰ ਬਣਨ ਤੋਂ ਬਾਅਦ ਕੀਤਾ ਸਨਮਾਨ

ਫਤਿਆਬਾਦ, 18 ਅਗਸਤ (ਹਰਵਿੰਦਰ ਸਿੰਘ ਧੂੰਦਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਬੀਤੇ ਦਿਨੀਂ ਪਾਰਟੀ ਦੇ ਮੀਤ ਪ੍ਰਧਾਨਾਂ ਅਤੇ ਰਾਜਸੀ ਮਾਮਲਿਆਂ ਦੀ ਕਮੇਟੀ (ਪੀ. ਏ.

Ad Position 21
No active advertisement
ਅਜੀਤ ਡੈਸਕ 19-08-2026
ਫਤਿਆਬਾਦ, 18 ਅਗਸਤ (ਹਰਵਿੰਦਰ ਸਿੰਘ ਧੂੰਦਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਬੀਤੇ ਦਿਨੀਂ ਪਾਰਟੀ ਦੇ ਮੀਤ ਪ੍ਰਧਾਨਾਂ ਅਤੇ ਰਾਜਸੀ ਮਾਮਲਿਆਂ ਦੀ ਕਮੇਟੀ (ਪੀ.ਏ.ਸੀ.) ਦੇ ਮੈਂਬਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਸੀ। ਇਸ ਐਲਾਨ ਤੋਂ ਬਾਅਦ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਨਾਲ ਸੰਬੰਧਿਤ ਦੋ ਸੀਨੀਅਰ ਅਕਾਲੀ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਮਿਲਣ ’ਤੇ ਅੱਜ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਤੇ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਅਤੇ ਸੀਨੀਅਰ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਵਲੋਂ ਕੁਲਦੀਪ ਸਿੰਘ ਔਲਖ ਅਤੇ ਸਿਕੰਦਰ ਸਿੰਘ ਵਰਾਣਾ ਨੂੰ ਸਨਮਾਨਿਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਕੁਲਦੀਪ ਸਿੰਘ ਔਲਖ ਨੂੰ ਦੂਜੀ ਵਾਰ ਸ਼੍ਰੋਮਣੀ ਅਕਾਲੀ ਦਲ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਜਦਕਿ ਸਿਕੰਦਰ ਸਿੰਘ ਵਰਾਣਾ ਨੂੰ ਪਾਰਟੀ ਦੀ ਰਾਜਸੀ ਮਾਮਲਿਆਂ ਦੀ ਕਮੇਟੀ (ਪੀ.ਏ.ਸੀ.) ਵਿਚ ਸ਼ਾਮਿਲ ਕੀਤਾ ਗਿਆ ਹੈ। ਦੋਵਾਂ ਆਗੂਆਂ ਦੀਆਂ ਨਿਯੁਕਤੀਆਂ ਨਾਲ ਹਲਕਾ ਚਡੂਰ ਸਾਹਿਬ ਦੇ ਅਕਾਲੀ ਵਰਕਰਾਂ ਵਿਚ ਵੀ ਖੁਸ਼ੀ ਹੈ। ਇਸ ਮੌਕੇ ਕੁਲਦੀਪ ਸਿੰਘ ਔਲਖ ਅਤੇ ਸਿਕੰਦਰ ਸਿੰਘ ਵਰਾਣਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਅਤੇ ਅਵਤਾਰ ਸਿੰਘ ਬਿੱਲਾ ਸੇਰੋਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਵਰਕਰਾਂ ਨਾਲ ਮਿਲ ਕੇ ਹੋਰ ਵੀ ਮਿਹਨਤ ਕੀਤੀ ਜਾਵੇਗੀ। ਇਸ ਮੌਕੇ ਤੇਜਿੰਦਰ ਸਿੰਘ ਪ੍ਰਿੰਸ, ਜਗਦੀਪ ਸਿੰਘ ਮਿੰਟੂ, ਬੀ.ਸੀ. ਵਿੰਗ ਪ੍ਰਧਾਨ ਕਸ਼ਮੀਰ ਸਿੰਘ, ਆਈ.ਟੀ. ਵਿੰਗ ਪ੍ਰਧਾਨ ਹਰਪ੍ਰੀਤ ਸਿੰਘ ਡਿਆਲ, ਸਰਕਲ ਪ੍ਰਧਾਨ ਤੇ ਜਨਰਲ ਸਕੱਤਰ ਯੂਥ ਅਕਾਲੀ ਦਲ ਕੁਲਦੀਪ ਸਿੰਘ ਲਾਹੌਰੀਆ, ਸੁਖਬੀਰ ਸਿੰਘ, ਸਤਨਾਮ ਸਿੰਘ ਤੇ ਗੁਰਮੁਖ ਸਿੰਘ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੱਟੀ ’ਚ ਮਾਤਾ ਚਿੰਤਪੁਰਨੀ ਦੇ ਸਾਵਣ ਮੇਲੇ ਦੀ ਸ਼ੁਰੂਆਤ ਅਗਲੀ ਖ਼ਬਰ ਖੇਮਕਰਨ ’ਚ ਨਗਰ ਪੰਚਾਇਤ ਵਲੋਂ ਆਜ਼ਾਦੀ ਦਿਹਾੜਾ ਮਨਾਇਆ
Ad Position 24