20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਝਬਾਲ ’ਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਬੁਰੀ ਤਰ੍ਹਾਂ ਫੇਲ੍ਹ

ਝਬਾਲ, 19 ਅਗਸਤ (ਸੁਖਦੇਵ ਸਿੰਘ)–ਝਬਾਲ ਵਿਖੇ ਸ਼ਰੇਆਮ ਨਸ਼ਾ ਦੀਆਂ ਪੁੜੀਆਂ ਵਿਕਣ ਦੀ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਜਿਸ ਤੋਂ ਬਾਅਦ ਇਲਾਕੇ ਵਿਚ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ‘ਤੇ ਗੰਭੀਰ ਸਵਾਲ ਖੜ੍ਹੇ ਹੋ ਗਏ ਹਨ।

Ad Position 21
No active advertisement
ਅਜੀਤ ਡੈਸਕ 20-08-2026

ਝਬਾਲ, 19 ਅਗਸਤ (ਸੁਖਦੇਵ ਸਿੰਘ)–ਝਬਾਲ ਵਿਖੇ ਸ਼ਰੇਆਮ ਨਸ਼ਾ ਦੀਆਂ ਪੁੜੀਆਂ ਵਿਕਣ ਦੀ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਜਿਸ ਤੋਂ ਬਾਅਦ ਇਲਾਕੇ ਵਿਚ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ‘ਤੇ ਗੰਭੀਰ ਸਵਾਲ ਖੜ੍ਹੇ ਹੋ ਗਏ ਹਨ। ਵਾਇਰਲ ਵੀਡੀਓ ਵਿਚ ਸਾਫ਼ ਤੌਰ ‘ਤੇ ਦਿਖ ਰਿਹਾ ਹੈ ਕਿ ਤਸਕਰਾਂ ਵਲੋਂ ਕਿਸ ਤਰ੍ਹਾਂ ਖੁੱਲ੍ਹੇਆਮ ਨਸ਼ੇ ਦੀਆਂ ਪੁੜੀਆਂ ਵੇਚੀਆਂ ਜਾ ਰਹੀਆਂ ਹਨ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਲਾਕੇ ਵਿਚ ਨਸ਼ਾ ਮੂੰਗਫਲੀ ਤੇ ਰਿਓੜੀਆਂ ਵਾਂਗ ਵੇਚਿਆ ਜਾ ਰਿਹਾ ਹੈ। ਜਿਸ ਕਾਰਨ ਨੌਜਵਾਨ ਪੀੜ੍ਹੀ ਤਬਾਹੀ ਦੇ ਕੰਢੇ ਪਹੁੰਚ ਗਈ ਹੈ। ਇਸ ਸਬੰਧੀ ਝਬਾਲ ਵਿਖੇ ਕੁਲ ਹਿੰਦ ਖੇਤ ਮਜਦੂਰ ਸਭਾ ਦੇ ਆਗੂ ਕਾਮਰੇਡ ਗੁਰਦੀਪ ਸਿੰਘ ਭਿੱਖੀਵਿੰਡ ਅਤੇ ਕਾਮਰੇਡ ਮਨਜੀਤ ਸਿੰਘ ਝਬਾਲ ਦੀ ਅਗਵਾਈ ਹੇਠ ਨਸਿਆ ਖ਼ਿਲਾਫ ਪਿੰਡ ਵਾਸੀਆਂ ਦੀ ਇਕੱਤਰਤਾ ਹੋਈ। ਇੱਕਤਰ ਹੋਏ ਲੋਕਾਂ ਨੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਕਸਬਾ ਝਬਾਲ ਵਿੱਚ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਥਾਣਾ ਝਬਾਲ ਅਧੀਨ ਪੈਂਦੇ ਕਈ ਪਿੰਡਾਂ ਅਤੇ ਬਜ਼ਾਰਾਂ ਵਿਚ ਨਸ਼ੇ ਦੀਆਂ ਪੁੜੀਆਂ ਸ਼ਰੇਆਮ ਵਿਕ ਰਹੀਆਂ ਹਨ।ਜਿਸ ਕਾਰਨ ਨੌਜਵਾਨ ਪੀੜ੍ਹੀ ਤਬਾਹੀ ਦੇ ਕੰਢੇ ’ਤੇ ਪਹੁੰਚ ਗਈ ਹੈ । ਇਸ ਸਬੰਧੀ ਕਮਿਊਨਿਸਟ ਆਗੂ ਮਨਜੀਤ ਸਿੰਘ ਨੇ ਪਿੰਡ ਝਬਾਲ ਵਿਖੇ ਸ਼ਰੇਆਮ ਵਿਕ ਰਹੇ ਨਸ਼ੇ ਦੀ ਵੀਡੀਓ ਦਿਖਾਉਂਦਿਆਂ ਦੱਸਿਆ ਕਿ ਅਨੇਕਾਂ ਵਾਰ ਹੀ ਉਹ ਥਾਣਾ ਝਬਾਲ ਸਮੇਤ ਐੱਸ.ਐੱਸ.ਪੀ. ਤਰਨ ਤਾਰਨ ਨੂੰ ਨਸ਼ੇ ਦੀ ਵਿਕਰੀ ਰੋਕਣ ਲਈ ਲਿਖ਼ਤੀ ਦਰਖਾਸਤਾਂ ਦੇ ਚੁੱਕੇ ਹਨ। ਪਰ ਨਸ਼ਾ ਤਸਕਰਾਂ ਖਿਲਾਫ ਕੋਈ ਵੀ ਠੋਸ ਕਾਰਵਾਈ ਨਹੀਂ ਕੀਤੀ ਗਈ । ਜਿਸ ਕਰਕੇ ਨਸ਼ਾ ਤਸਕਰਾਂ ਦੇ ਹੌਸਲੇ ਬੁਲੰਦ ਹਨ । ਕਮਿਊਨਿਸਟ ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੁਲਿਸ ਪ੍ਰਸ਼ਾਸਨ ਨੇ ਨਸ਼ਾ ਤਸਕਰਾਂ ਖਿਲਾਫ਼ ਕੋਈ ਸਖ਼ਤ ਕਾਰਵਾਈ ਨਾ ਕੀਤੀ ਅਤੇ ਵਾਇਰਲ ਵੀਡੀਓ ਵਿਚ ਦਿਖ ਰਹੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਨਾ ਕੀਤਾ ਤਾਂ ਕੁਲ ਹਿੰਦ ਖੇਤ ਮਜ਼ਦੂਰ ਸਭਾ ਸਮੇਤ ਕਮਿਊਨਿਸਟ ਪਾਰਟੀ ਦੀਆਂ ਜਥੇਬੰਦੀਆਂ ਨੂੰ ਨਾਲ ਲੈ ਕੇ ਥਾਣਾ ਝਬਾਲ ਦਾ ਘਿਰਾਓ ਕਰਕੇ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਬਲਕਾਰ ਸਿੰਘ ਭੱਟੀ, ਮਾਸਟਰ ਬਲਦੇਵ ਸਿੰਘ, ਕਾਮਰੇਡ ਕੁਲਦੀਪ ਸਿੰਘ, ਕਾਮਰੇਡ ਮੇਜਰ ਸਿੰਘ, ਹਰਜੀ ਤ ਕੌਰ, ਬਲਬੀਰ ਕੌਰ, ਮੈਂਬਰ ਪੰਚਾਇਤ ਪ੍ਰਗਟ ਸਿੰਘ, ਮੈਂਬਰ ਸੀਤਾ, ਚਰਨ ਸਿੰਘ ਭੱਟੀ ਸਮੇਤ ਪਿੰਡ ਵਾਸੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਪਿਸਟਲ ਅਤੇ ਨਸ਼ੀਲੇ ਪਦਾਰਥਾਂ ਸਮੇਤ 12 ਵਿਅਕਤੀ ਗਿ੍ਫ਼ਤਾਰ-ਐੱਸ.ਐੱਸ.ਪੀ. ਲਾਂਬਾ ਅਗਲੀ ਖ਼ਬਰ ਅਣਪਛਾਤਿਆਂ ਵਲੋਂ ਵਿਅਕਤੀ ਪਾਸੋਂ ਕੀਤੀ ਗਈ ਲੁੱਟ-ਖੋਹ
Ad Position 24