20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਪਿਸਟਲ ਅਤੇ ਨਸ਼ੀਲੇ ਪਦਾਰਥਾਂ ਸਮੇਤ 12 ਵਿਅਕਤੀ ਗਿ੍ਫ਼ਤਾਰ-ਐੱਸ.ਐੱਸ.ਪੀ. ਲਾਂਬਾ

ਤਰਨ ਤਾਰਨ, 19 ਅਗਸਤ (ਹਰਿੰਦਰ ਸਿੰਘ)— ਜ਼ਿਲ੍ਹਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਖ-ਵੱਖ ਜਗ੍ਹਾ ਉਪਰ ਕੀਤੀ ਕਾਰਵਾਈ ਦੌਰਾਨ ਪਿਸਤੌਲ ਅਤੇ ਨਸ਼ੀਲੇ ਪਦਾਰਥਾਂ ਸਮੇਤ 12 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਐੱਸ.

Ad Position 21
No active advertisement
ਐੱਸ.ਐੱਸ.ਪੀ. ਸੁਰਿੰਦਰ ਲਾਂਬਾ 20-08-2026
ਤਰਨ ਤਾਰਨ, 19 ਅਗਸਤ (ਹਰਿੰਦਰ ਸਿੰਘ)— ਜ਼ਿਲ੍ਹਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਖ-ਵੱਖ ਜਗ੍ਹਾ ਉਪਰ ਕੀਤੀ ਕਾਰਵਾਈ ਦੌਰਾਨ ਪਿਸਤੌਲ ਅਤੇ ਨਸ਼ੀਲੇ ਪਦਾਰਥਾਂ ਸਮੇਤ 12 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਗੁਰਵਿੰਦਰ ਸਿੰਘ ਨੇ ਗਸ਼ਤ ਦੌਰਾਨ ਅਮਨਦੀਪ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਪੱਖੋਕੇ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਵਲਟੋਹਾ ਦੇ ਏ.ਐੱਸ.ਆਈ. ਵਰਿਆਮ ਸਿੰਘ ਨੇ ਪਿੰਡ ਵਲਟੋਹਾ ਦੀਆਂ ਮੜੀਆਂ ਤੋਂ ਨਸ਼ੀਲੇ ਪਦਾਰਥਾਂ ਦਾ ਸੇਵਨ ਕਰ ਰਹੇ ਸੇਵਕ ਸਿੰਘ ਪੁੱਤਰ ਬਲਵਿੰਦਰ ਸਿੰਘ, ਵਿਜੇ ਕੁਮਾਰ ਪੁੱਤਰ ਨਿਰਮਲ ਸਿੰਘ ਵਾਸੀਅਨ ਵਲਟੋਹਾ, ਗੁਰਜੰਟ ਸਿੰਘ ਪੁੱਤਰ ਪ੍ਰਗਟ ਸਿੰਘ ਵਾਸੀ ਅਮਰੀਕੇ ਨੂੰ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਵੈਰੋਵਾਲ ਦੇ ਏ.ਐੱਸ.ਆਈ. ਸੁਖਬੀਰ ਸਿੰਘ ਨੇ ਗਸ਼ਤ ਦੌਰਾਨ ਗੁਰਜੀਤ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਸੱਕਿਆਂਵਾਲੀ, ਗੁਰਪ੍ਰੀਤ ਸਿੰਘ ਪੁੱਤਰ ਪ੍ਰਮਜੀਤ ਸਿੰਘ ਵਾਸੀ ਮੀਆਂਵਿੰਡ, ਵੀਰ ਸਿੰਘ ਪੁੱਤਰ ਕੁੰਦਨ ਸਿੰਘ ਵਾਸੀ ਕੋਟਲੀ ਸਰੂਖਾਂ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਹਰੀਕੇ ਦੇ ਐੱਸ.ਆਈ. ਰਣਜੀਤ ਸਿੰਘ ਨੇ ਗਸ਼ਤ ਦੌਰਾਨ ਸਾਜਨ ਸਿੰਘ ਪੁੱਤਰ ਲਖਵੰਤ ਸਿੰਘ ਵਾਸੀ ਹਰੀਕੇ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਵੈਰੋਂਵਾਲ ਦੇ ਏ.ਐੱਸ.ਆਈ. ਲਖਵਿੰਦਰ ਸਿੰਘ ਨੇ ਸੂਚਨਾ ਦੇ ਅਧਾਰ ’ਤੇ ਸ਼ਰਨਜੀਤ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਕੋਟਲੀ ਸਰੂਖਾਂ ਅਤੇ ਪ੍ਰਭਜੀਤ ਸਿੰਘ ਪੁੱਤਰ ਬੂੱਟਾ ਸਿੰਘ ਵਾਸੀ ਦਾਰਪੁਰ ਦੇ ਘਰ ਛਾਪੇਮਾਰੀ ਕਰਕੇ ਉਥੋਂ 9 ਹਜ਼ਾਰ ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਉਕਤ ਵਿਅਕਤੀਆਂ ਨੂੰ ਗਿ੍ਰਫ਼ਤਾਰ ਕੀਤਾ ਹੈ। ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੇ ਏ.ਐੱਸ.ਆਈ. ਜਸਵੰਤ ਸਿੰਘ ਨੇ ਗਸ਼ਤ ਦੌਰਾਨ ਪੁਲਿਸ ਸੂਆ ਪਹੂਵਿੰਡ ਤੋਂ ਦਵਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਮਾੜੀ ਗੌੜ ਸਿੰਘ ਨੂੰ ਕਾਬੂ ਕਰਕੇ ਇਸ ਪਾਸੋਂ ਇਕ ਪਿਸਟਲ ਦੇਸੀ ਸਮੇਤ ਮੈਗਜੀਨ ਅਤੇ 2 ਕਾਰਤੂਸ ਬਰਾਮਦ ਕੀਤੇ ਹਨ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਅਸਲਾ ਐਕਟ ਅਤੇ ਐੱਨ.ਡੀ.ਪੀ.ਐੱਸ.ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਪੁਲਿਸ ਰਿਮਾਂਡ ਲਈ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਮੋਦੀ ਰਾਜ ਦੌਰਾਨ ਮਹਿੰਗਾਈ ਵਿਚ ਹੋਇਆ ਵਾਧਾ- ਕਿਸਾਨ ਸਭਾ ਅਗਲੀ ਖ਼ਬਰ ਝਬਾਲ ’ਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਬੁਰੀ ਤਰ੍ਹਾਂ ਫੇਲ੍ਹ
Ad Position 24