19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

13 ਸਤੰਬਰ ਦੀ ਅਕਾਲੀ ਦਲ (ਬ) ਦੀ ਰੈਲੀ ’ਚ 20-25 ਹਜ਼ਾਰ ਤੋਂ ਵੱਧ ਲੋਕਾਂ ਦੇ ਪਹੁੰਚਣ ਦੀ ਵਿਵਸਥਾ ਹੋਵੇਗੀ

ਫਤਿਆਬਾਦ 19ਅਗਸਤ (ਹਰਵਿੰਦਰ ਸਿੰਘ ਧੂੰਦਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਦੇ ਸਾਰੇ ਹਲਕਿਆਂ ’ਚ ਰੈਲੀਆਂ ਕਰਨ ਦਾ ਫੈਸਲਾ ਕੀਤਾ ਸੀ, ਜੋ ਸਾਰੇ ਪੰਜਾਬ ਦੇ ਹਲਕਿਆਂ ’ਚ ਕਰਨੀਆਂ ਸਨ, ਪਰ ਵਿਰੋਧੀਆਂ ਵਲੋਂ ਸੁਖਬੀਰ ਸਿੰਘ ਬਾਦਲ ਦੇ ਇਸ ਪ੍ਰੋਗਰਾਮ ਨੂੰ ਤਾਰਪੀਡੋ ਕਰਨ ਲਈ ਸ੍ਰੀ ਹਜ਼ੂਰ ਸਾਹਿਬ ਦੇ ਇਕ ਗੁਰਦੁਆਰਾ ਸਾਹਿਬ ਵਿਖੇ ਜਦੋਂ ਉਹ ਪਰਿਵਾਰ ਸਮੇਤ ਦਰਸ਼ਨ ਕਰਨ ਲਈ ਗਏ ਤਾਂ ਇਕ ਵਿਅਕਤੀ, ਜੋ ਕਿ ਨਿਹੰਗ ਸਿੰਘ ਦੇ ਭੇਸ ’ਚ ਸੀ, ਵਲੋਂ ਕਿਰਚ ਮਾਰ ਕੇ ਉਨ੍ਹਾਂ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ, ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ, ਪਰ ਉਨ੍ਹਾਂ ਵਲੋਂ ਕੀਤੇ ਐਲਾਨ ਬਾਰੇ ਉਨ੍ਹਾਂ ਦੇ ਪਰਿਵਾਰ ਵਲੋਂ ਫੈਸਲਾ ਕੀਤਾ ਗਿਆ ਕਿ ਰੈਲੀਆਂ ਦਾ ਪ੍ਰੋਗਰਾਮ ਜਾਰੀ ਰਹੇਗਾ । ਇਸ ਲਈ 15 ਅਗਸਤ ਤੋਂ ਸ਼ੁਰੂ ਕੀਤਾ ਰੈਲੀਆਂ ਦੇ ਪ੍ਰੋਗਰਾਮ ਨੂੰ ਜਾਰੀ ਰੱਖਿਆ ਗਿਆ, ਜਿਸ ਵਿਚ ਉਨ੍ਹਾਂ ਦੀ ਧਰਮ ਪਤਨੀ ਅਤੇ ਸਾਬਕਾ ਕੇਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਹੁਣ ਤੱਕ ਕੀਤੀਆਂ ਰੈਲੀਆਂ ਵਿਚ ਹਾਜ਼ਰੀ ਭਰੀ ।

Ad Position 21
No active advertisement
ਅਵਤਾਰ ਸਿੰਘ ਬਿੱਲਾ ਸੇਰੋਂ ਅਤੇ ਤੇਜਿੰਦਰ ਸਿੰਘ ਪ੍ਰਿੰਸ ਫਤਿਆਬਾਦ 20-08-2026
ਫਤਿਆਬਾਦ 19ਅਗਸਤ (ਹਰਵਿੰਦਰ ਸਿੰਘ ਧੂੰਦਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਦੇ ਸਾਰੇ ਹਲਕਿਆਂ ’ਚ ਰੈਲੀਆਂ ਕਰਨ ਦਾ ਫੈਸਲਾ ਕੀਤਾ ਸੀ, ਜੋ ਸਾਰੇ ਪੰਜਾਬ ਦੇ ਹਲਕਿਆਂ ’ਚ ਕਰਨੀਆਂ ਸਨ, ਪਰ ਵਿਰੋਧੀਆਂ ਵਲੋਂ ਸੁਖਬੀਰ ਸਿੰਘ ਬਾਦਲ ਦੇ ਇਸ ਪ੍ਰੋਗਰਾਮ ਨੂੰ ਤਾਰਪੀਡੋ ਕਰਨ ਲਈ ਸ੍ਰੀ ਹਜ਼ੂਰ ਸਾਹਿਬ ਦੇ ਇਕ ਗੁਰਦੁਆਰਾ ਸਾਹਿਬ ਵਿਖੇ ਜਦੋਂ ਉਹ ਪਰਿਵਾਰ ਸਮੇਤ ਦਰਸ਼ਨ ਕਰਨ ਲਈ ਗਏ ਤਾਂ ਇਕ ਵਿਅਕਤੀ, ਜੋ ਕਿ ਨਿਹੰਗ ਸਿੰਘ ਦੇ ਭੇਸ ’ਚ ਸੀ, ਵਲੋਂ ਕਿਰਚ ਮਾਰ ਕੇ ਉਨ੍ਹਾਂ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ, ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ, ਪਰ ਉਨ੍ਹਾਂ ਵਲੋਂ ਕੀਤੇ ਐਲਾਨ ਬਾਰੇ ਉਨ੍ਹਾਂ ਦੇ ਪਰਿਵਾਰ ਵਲੋਂ ਫੈਸਲਾ ਕੀਤਾ ਗਿਆ ਕਿ ਰੈਲੀਆਂ ਦਾ ਪ੍ਰੋਗਰਾਮ ਜਾਰੀ ਰਹੇਗਾ । ਇਸ ਲਈ 15 ਅਗਸਤ ਤੋਂ ਸ਼ੁਰੂ ਕੀਤਾ ਰੈਲੀਆਂ ਦੇ ਪ੍ਰੋਗਰਾਮ ਨੂੰ ਜਾਰੀ ਰੱਖਿਆ ਗਿਆ, ਜਿਸ ਵਿਚ ਉਨ੍ਹਾਂ ਦੀ ਧਰਮ ਪਤਨੀ ਅਤੇ ਸਾਬਕਾ ਕੇਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਹੁਣ ਤੱਕ ਕੀਤੀਆਂ ਰੈਲੀਆਂ ਵਿਚ ਹਾਜ਼ਰੀ ਭਰੀ । ਇਸ ਬਾਰੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯੂਥ ਵਿੰਗ ਦੇ ਪ੍ਰਧਾਨ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇਜਿੰਦਰ ਸਿੰਘ ਪ੍ਰਿੰਸ ਫਤਿਆਬਾਦ ਨੇ ਦੱਸਿਆ ਕਿ ਖਡੂਰ ਸਾਹਿਬ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ 13 ਸਤੰਬਰ ਨੂੰ ਹੋਵੇਗੀ, ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਸ਼ਾਮਿਲ ਹੋਵੇਗੀ। ਇਸ ਬਾਰੇ ਗੱਲਬਾਤ ਕਰਦਿਆਂ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਨੇ ਦੱਸਿਆ ਕਿ ਪਿਛਲੀ ਰੈਲੀ ਵਿਚ ਜੋ ਪਿੰਡ ਸੇਰੋਂ ਵਿਖੇ ਕੀਤੀ ਗਈ ਸੀ, ਜਿਸ ਵਿਚ ਕਰੀਬ ਦਸ ਹਜ਼ਾਰ ਦਾ ਇਕੱਠ ਕੀਤਾ ਜਾਵੇਗਾ। ਐਤਕੀਂ ਤਕਰੀਬਨ ਵੀਹ ਤੋਂ ਪੰਝੀ ਹਜ਼ਾਰ ਲੋਕਾਂ ਦੇ ਪਹੁੰਚਣ ਦਾ ਇੰਤਜਾਮ ਕੀਤਾ ਜਾ ਰਿਹਾ ਹੈ। ਇਸ ਮੌਕੇ ਪ੍ਰਿੰਸ ਫਤਿਆਬਾਦ ਨੇ ਕਿਹਾ ਕਿ ਹਲਕਾ ਖਡੂਰ ਸਾਹਿਬ ਦੀ ਹਲਕਾ ਇੰਚਾਰਜ ਰਮਨਦੀਪ ਕੌਰ ਸੇਰੋਂ ਵੱਡੀ ਲੀਡ ਨਾਲ ਜਿੱਤ ਕੇ ਇਹ ਸੀਟ ਸੁਖਬੀਰ ਸਿੰਘ ਬਾਦਲ ਦੀ ਝੋਲੀ ਵਿਚ ਪਾਉਣਗੇ।
Ad Position 22
No active advertisement
ਪਿਛਲੀ ਖ਼ਬਰ ਬਾਬਾ ਦੀਪ ਸਿੰਘ ਪਬਲਿਕ ਸਕੂਲ ਨੇ ਸੀ.ਬੀ.ਐਸ.ਈ. ਕਲੱਸਟਰ ਅਥਲੈਟਿਕ ਚੈਂਪੀਅਨਸ਼ਿਪ ’ਚ ਮਾਰੀਆਂ ਮੱਲਾਂ ਅਗਲੀ ਖ਼ਬਰ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪਿੰਡ ਜੀਦਾ (ਬਠਿੰਡਾ) ਵਿਖੇ ਨਿਉਰ ਮਾਈਨਰ ਦੇ ਨਹਿਰੀ ਮੋਘੇ ਦਾ ਕੀਤਾ ਉਦਘਾਟਨ
Ad Position 24