20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਬਾਬਾ ਦੀਪ ਸਿੰਘ ਪਬਲਿਕ ਸਕੂਲ ਨੇ ਸੀ.ਬੀ.ਐਸ.ਈ. ਕਲੱਸਟਰ ਅਥਲੈਟਿਕ ਚੈਂਪੀਅਨਸ਼ਿਪ ’ਚ ਮਾਰੀਆਂ ਮੱਲਾਂ

ਚੋਹਲਾ ਸਾਹਿਬ, 19 ਅਗਸਤ (ਬਲਵਿੰਦਰ ਸਿੰਘ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਾਬਾ ਦੀਪ ਸਿੰਘ ਪਬਲਿਕ ਸਕੂਲ ਡੇਹਰਾ ਸਾਹਿਬ ਦੇ ਵਿਦਿਆਰਥੀਆਂ ਨੇ 19ਵੀਂ ਸੀ. ਬੀ.

Ad Position 21
No active advertisement
ਅਜੀਤ ਡੈਸਕ 20-08-2026
ਚੋਹਲਾ ਸਾਹਿਬ, 19 ਅਗਸਤ (ਬਲਵਿੰਦਰ ਸਿੰਘ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਾਬਾ ਦੀਪ ਸਿੰਘ ਪਬਲਿਕ ਸਕੂਲ ਡੇਹਰਾ ਸਾਹਿਬ ਦੇ ਵਿਦਿਆਰਥੀਆਂ ਨੇ 19ਵੀਂ ਸੀ.ਬੀ.ਐਸ.ਈ. ਕਲੱਸਟਰ ਐਥਲੈਟਿਕ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਛੇ ਸਿਲਵਰ ਅਤੇ ਇਕ ਕਾਂਸੇ ਦਾ ਤਗਮਾ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ। ਇਹ ਚੈਂਪੀਅਨਸ਼ਿਪ ਪ੍ਰਤਾਪ ਵਰਲਡ ਸਕੂਲ ਪਠਾਨਕੋਟ ਵਿਖੇ ਕਰਵਾਈ ਗਈ, ਜਿਸ ਵਿਚ ਵੱਖ-ਵੱਖ ਸਕੂਲਾਂ ਦੇ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਬਾਬਾ ਦੀਪ ਸਿੰਘ ਪਬਲਿਕ ਸਕੂਲ ਦੇ ਐਥਲੀਟਾਂ ਨੇ ਆਪਣੀ ਖੇਡ ਪ੍ਰਤਿਭਾ ਅਤੇ ਮਿਹਨਤ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੁਕਾਬਲਿਆਂ ਵਿਚ ਆਪਣੀ ਮਜ਼ਬੂਤ ਹਾਜ਼ਰੀ ਦਰਜ ਕਰਵਾਈ। ਸਕੂਲ ਦੇ ਖਿਡਾਰੀ ਸਰਬੰਸ ਸਿੰਘ ਨੇ ਤਿੰਨ ਸਿਲਵਰ ਤਗਮੇ, ਦਿਲਰਾਜ ਸਿੰਘ ਨੇ ਇਕ ਸਿਲਵਰ, ਮਨਮੋਹਨ ਸਿੰਘ ਨੇ ਇਕ ਸਿਲਵਰ, ਜਦਕਿ ਜਸਰਾਜ ਸਿੰਘ ਨੇ ਇਕ ਸਿਲਵਰ ਅਤੇ ਇੱਕ ਕਾਂਸੇ ਦਾ ਤਗਮਾ ਹਾਸਲ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਗੁਰਪ੍ਰਤਾਪ ਸਿੰਘ ਕਾਹਲਵਾਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਕਾਮਯਾਬੀ ਉਨ੍ਹਾਂ ਦੀ ਲਗਨ, ਸਖ਼ਤ ਮਿਹਨਤ ਅਤੇ ਅਨੁਸ਼ਾਸਨ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸਕੂਲ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਆਪਣੀ ਪ੍ਰਤਿਭਾ ਨਿਖਾਰਨ ਲਈ ਹਰ ਸੰਭਵ ਮੌਕਾ ਅਤੇ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਐਮ.ਡੀ. ਕਾਹਲਵਾਂ ਨੇ ਇਸ ਕਾਮਯਾਬੀ ਲਈ ਜੇਤੂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਵਧਾਈ ਦਿੰਦਿਆਂ ਸਮੂਹ ਸਟਾਫ ਅਤੇ ਐਥਲੈਟਿਕ ਕੋਚ ਜਗਜੀਤ ਸਿੰਘ ਦੀ ਮਿਹਨਤ ਦੀ ਵੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਮਾਤਾ ਚਿੰਤਪੁਰਨੀ ਦੀ ਝੰਡਾ ਯਾਤਰਾ ਵਿਚ ਜ਼ਿਲ੍ਹਾ ਪ੍ਰਧਾਨ ਰਾਜਬੀਰ ਭੁੱਲਰ ਨੇ ਸਾਥੀਆਂ ਸਮੇਤ ਲਵਾਈ ਹਾਜ਼ਰੀ ਅਗਲੀ ਖ਼ਬਰ 13 ਸਤੰਬਰ ਦੀ ਅਕਾਲੀ ਦਲ (ਬ) ਦੀ ਰੈਲੀ ’ਚ 20-25 ਹਜ਼ਾਰ ਤੋਂ ਵੱਧ ਲੋਕਾਂ ਦੇ ਪਹੁੰਚਣ ਦੀ ਵਿਵਸਥਾ ਹੋਵੇਗੀ
Ad Position 24