20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਜ਼ਿਲ੍ਹਾ ਪੱਧਰੀ ਖੇਡਾਂ ਵਿਚ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਦੀ ਸ਼ਾਨਦਾਰ ਪ੍ਰਾਪਤੀ

ਗੋਇੰਦਵਾਲ ਸਾਹਿਬ, 19 ਅਗਸਤ (ਸਕੱਤਰ ਸਿੰਘ ਅਟਵਾਲ)- 70ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਤਰਨ ਤਾਰਨ ਜ਼ਿਲ੍ਹੇ ਵਿਚ ਬੜੇ ਉਤਸ਼ਾਹ, ਖੇਡ ਭਾਵਨਾ ਅਤੇ ਸੁਚੱਜੇ ਪ੍ਰਬੰਧਾਂ ਨਾਲ ਸਫਲਤਾਪੂਰਵਕ ਕਰਵਾਈਆਂ ਗਈਆਂ। ਇਹ ਖੇਡਾਂ ਸਪੋਰਟਸ ਕੋਆਰਡੀਨੇਟਰ ਜੁਗਰਾਜ ਸਿੰਘ ਅਤੇ ਏ.

Ad Position 21
No active advertisement
ਚੇਅਰਪਰਸਨ ਬਲਜੀਤ ਕੌਰ ਰੰਧਾਵਾ, ਪ੍ਰਿੰਸੀਪਲ ਮੈਡਮ ਰਵਿੰਦਰ ਕੌਰ ਮਦਾਨ ਯਾਦਗਾਰੀ ਤਸਵੀਰ ਖਿਚਵਾਉਣ ਸਮੇਂ ਵਿਦਿਆਰਥੀ। ਤਸਵੀਰ: ਅਟਵਾਲ 20-08-2026
ਗੋਇੰਦਵਾਲ ਸਾਹਿਬ, 19 ਅਗਸਤ (ਸਕੱਤਰ ਸਿੰਘ ਅਟਵਾਲ)- 70ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਤਰਨ ਤਾਰਨ ਜ਼ਿਲ੍ਹੇ ਵਿਚ ਬੜੇ ਉਤਸ਼ਾਹ, ਖੇਡ ਭਾਵਨਾ ਅਤੇ ਸੁਚੱਜੇ ਪ੍ਰਬੰਧਾਂ ਨਾਲ ਸਫਲਤਾਪੂਰਵਕ ਕਰਵਾਈਆਂ ਗਈਆਂ। ਇਹ ਖੇਡਾਂ ਸਪੋਰਟਸ ਕੋਆਰਡੀਨੇਟਰ ਜੁਗਰਾਜ ਸਿੰਘ ਅਤੇ ਏ.ਈ.ਓ. ਮਨਿੰਦਰ ਸਿੰਘ ਦੀ ਯੋਗ ਰਹਿਨੁਮਾਈ ਅਤੇ ਅਗਵਾਈ ਹੇਠ ਕੀਤੀਆਂ ਗਈਆਂ। ਇਨ੍ਹਾਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਤਰਨ ਤਾਰਨ ਜ਼ਿਲ੍ਹੇ ਦੇ ਲਗਪਗ ਦਸ ਜ਼ੋਨਾਂ ਤੋਂ ਵੱਖ-ਵੱਖ ਖੇਡਾਂ ਦੇ ਖਿਡਾਰੀਆਂ ਨੇ ਪੂਰੇ ਜੋਸ਼, ਉਤਸ਼ਾਹ ਅਤੇ ਖੇਡ ਭਾਵਨਾ ਨਾਲ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ਦੌਰਾਨ ਗੋਇੰਦਵਾਲ ਸਾਹਿਬ ਜ਼ੋਨ ਦੀ ਅੰਡਰ-17 ਕ੍ਰਿਕਟ (ਲੜਕੇ) ਟੀਮ ਨੇ ਸ਼ਾਨਦਾਰ ਖੇਡ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ। ਟੀਮ ਦੇ ਖਿਡਾਰੀਆਂ ਨੇ ਪੂਰੀ ਮਿਹਨਤ, ਲਗਨ, ਅਨੁਸ਼ਾਸਨ ਅਤੇ ਟੀਮ ਭਾਵਨਾ ਦਾ ਪ੍ਰਦਰਸ਼ਨ ਕਰਦਿਆਂ ਆਪਣੇ ਜ਼ੋਨ ਦਾ ਨਾਮ ਮਾਣ ਨਾਲ ਰੌਸ਼ਨ ਕੀਤਾ। ਇਹ ਉਪਲਬਧੀ ਖਿਡਾਰੀਆਂ ਦੀ ਨਿਰੰਤਰ ਮਿਹਨਤ, ਅਭਿਆਸ ਅਤੇ ਅਧਿਆਪਕਾਂ ਦੀ ਯੋਗ ਅਗਵਾਈ ਦਾ ਨਤੀਜਾ ਹੈ । ਗੋਇੰਦਵਾਲ ਸਾਹਿਬ ਜ਼ੋਨ ਦੀ ਕ੍ਰਿਕਟ ਟੀਮ ਵਿਚ ਜ਼ੋਨ ਦੇ ਵੱਖ-ਵੱਖ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਨੇ ਭਾਗ ਲਿਆ। ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਦੇ ਵਿਦਿਆਰਥੀਆਂ ਨੇ ਵੀ ਟੀਮ ਦਾ ਹਿੱਸਾ ਬਣ ਕੇ ਆਪਣੀ ਕਾਬਲੀਅਤ ਅਤੇ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਨ੍ਹਾਂ ਦੀ ਮਿਹਨਤ, ਖੇਡ ਪ੍ਰਤੀ ਸਮਰਪਣ ਅਤੇ ਟੀਮ ਲਈ ਯੋਗਦਾਨ ਸ਼ਲਾਘਾਯੋਗ ਰਿਹਾ। ਇਸ ਮਾਣਮੱਤੀ ਪ੍ਰਾਪਤੀ ਦੇ ਮੌਕੇ ਸਕੂਲ ਦੀ ਚੇਅਰਪਰਸਨ ਮੈਡਮ ਬਲਜੀਤ ਕੌਰ ਰੰਧਾਵਾ ਨੇ ਸਮੂਹ ਖਿਡਾਰੀਆਂ ਅਤੇ ਸਰੀਰਕ ਸਿੱਖਿਆ ਵਿਭਾਗ ਨਾਲ ਜੁੜੇ ਅਧਿਆਪਕਾਂ ਨੂੰ ਹਾਰਦਿਕ ਵਧਾਈ ਦਿੱਤੀ। ਇਸ ਮੌਕੇ ’ਤੇ ਪ੍ਰਿੰਸੀਪਲ ਮੈਡਮ ਰਵਿੰਦਰ ਕੌਰ ਮਦਾਨ ਨੇ ਕਿਹਾ ਕਿ ਖੇਡਾਂ ਸਿਰਫ਼ ਸਰੀਰਕ ਤੰਦਰੁਸਤੀ ਦਾ ਸਾਧਨ ਹੀ ਨਹੀਂ, ਸਗੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦਾ ਮਹੱਤਵਪੂਰਨ ਹਿੱਸਾ ਹਨ।
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਸੁੱਖਾ ਸਿੰਘ ਨੇ ਹਾਈਵੇ ਐਨ.ਐਚ.-54 ’ਤੇ ਬੂਟੇ ਲਗਾਏ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਰੱਖੜ ਪੁੰਨਿਆਂ ’ਤੇ 28 ਨੂੰ ਬਾਬਾ ਬਕਾਲਾ ਸਾਹਿਬ ਵਿਖੇ ਕੀਤੀ ਜਾਵੇਗੀ ਮੀਰੀ-ਪੀਰੀ ਕਾਨਫਰ...
Ad Position 24