20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਸਾਬਕਾ ਵਿਧਾਇਕ ਜਲਾਲਉਸਮਾ ਨੇ ਸਾਥੀਆਂ ਸਮੇਤ ਜਥੇਦਾਰ ਭਲਾਈਪੁਰ ਦੀ ਸਿਹਤ ਦਾ ਹਾਲ ਜਾਣਿਆ

ਮੀਆਂਵਿੰਡ, 19 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)- ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਅਕਾਲੀ ਆਗੂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਮਰਜੀਤ ਸਿੰਘ ਭਲਾਈਪੁਰ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚਲ ਰਹੇ ਸਨ। ਜੋ ਆਪਣਾ ਇਲਾਜ ਸ੍ਰੀ ਗੁਰੂ ਰਾਮਦਾਸ ਹਸਪਤਾਲ ਅੰਮ੍ਰਿਤਸਰ ਵਿਖੇ ਕਰਵਾ ਰਹੇ ਸਨ, ਜਿਨ੍ਹਾਂ ਨੂੰ ਬੀਤੇ ਕੱਲ੍ਹ ਹਸਪਤਾਲ ’ਚੋਂ ਛੁੱਟੀ ਮਿਲ ਗਈ ਸੀ ।

Ad Position 21
No active advertisement
ਅਜੀਤ ਡੈਸਕ 20-08-2026
ਮੀਆਂਵਿੰਡ, 19 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)- ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਅਕਾਲੀ ਆਗੂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਮਰਜੀਤ ਸਿੰਘ ਭਲਾਈਪੁਰ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚਲ ਰਹੇ ਸਨ। ਜੋ ਆਪਣਾ ਇਲਾਜ ਸ੍ਰੀ ਗੁਰੂ ਰਾਮਦਾਸ ਹਸਪਤਾਲ ਅੰਮ੍ਰਿਤਸਰ ਵਿਖੇ ਕਰਵਾ ਰਹੇ ਸਨ, ਜਿਨ੍ਹਾਂ ਨੂੰ ਬੀਤੇ ਕੱਲ੍ਹ ਹਸਪਤਾਲ ’ਚੋਂ ਛੁੱਟੀ ਮਿਲ ਗਈ ਸੀ । ਉਨ੍ਹਾਂ ਦੀ ਸਿਹਤ ਦਾ ਹਾਲ ਜਾਣਨ ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾ ਆਪਣੇ ਸਾਥੀਆਂ ਨਾਲ ਪਿੰਡ ਭਲਾਈਪੁਰ ਪਹੁੰਚੇ, ਜਿੱਥੇ ਉਨ੍ਹਾਂ ਜਥੇਦਾਰ ਭਲਾਈਪੁਰ ਨਾਲ ਗੱਲਬਾਤ ਕਰਕੇ ਉਨ੍ਹਾਂ ਨਾਲ ਕੁਝ ਪਲ ਬਤਾਏ ਅਤੇ ਪਰਮਾਤਮਾ ਅੱਗੇ ਉਨ੍ਹਾਂ ਦੇ ਜਲਦ ਠੀਕ ਹੋਣ ਦੀ ਕਾਮਨਾ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਜਲਾਲਉਸਮਾ ਨੇ ਕਿਹਾ ਕਿ ਉਨ੍ਹਾਂ ਨੂੰ ਆਸ ਹੈ ਕਿ ਜਥੇਦਾਰ ਭਲਾਈਪੁਰ ਜਲਦ ਤੋਂ ਜਲਦ ਠੀਕ ਹੋ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਕਰਵਾਈ ਜਾ ਰਹੀ ਕਾਨਫਰੰਸ ਸਬੰਧੀ ਪਿੰਡਾਂ ਵਿਚ ਕੀਤੀਆਂ ਜਾ ਰਹੀਆਂ ਮੀਟਿੰਗਾਂ ਵਿਚ ਸ਼ਾਮਿਲ ਹੋਣਗੇ। ਇਸ ਮੌਕੇ ਸਰਕਲ ਪ੍ਰਧਾਨ ਪਲਵਿੰਦਰ ਸਿੰਘ ਮੀਆਂਵਿੰਡ, ਸੀਨੀਅਰ ਆਗੂ ਸਾਬਕਾ ਸਰਪੰਚ ਕਸ਼ਮੀਰ ਸਿੰਘ ਗਗੜੇਵਾਲ, ਸਰਪੰਚ ਸਰਵਣ ਸਿੰਘ ਤਖਤੂਚੱਕ, ਮਾਸਟਰ ਬਲਜਿੰਦਰ ਸਿੰਘ ਬੱਬੂ ਮੀਆਂਵਿੰਡ, ਮੈਂਬਰ ਰਣਜੀਤ ਸਿੰਘ ਮੀਆਂਵਿੰਡ, ਜਥੇਦਾਰ ਸਰਦੂਲ ਸਿੰਘ ਮੀਆਂਵਿੰਡ, ਪ੍ਰਿੰਸੀਪਲ ਦਿਲਬਾਗ ਸਿੰਘ ਮਾਨ, ਸਾਬਕਾ ਸਰਪੰਚ ਕੁਲਵੰਤ ਸਿੰਘ ਭਲਾਈਪੁਰ, ਸਾਬਕਾ ਸਰਪੰਚ ਬਲਬੀਰ ਸਿੰਘ ਭਲੋਜਲਾ, ਐੱਸ.ਸੀ. ਸੈਲ ਦੇ ਸਰਕਲ ਪ੍ਰਧਾਨ ਹੀਰਾ ਸਿੰਘ ਗਗੜੇਵਾਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਸਕੰਵਰ ਸਿੰਘ ਜੱਸਾ ਪੱਟੀ ਹਲਕਾ ਇੰਚਾਰਜ ਪੱਟੀ ਨੇ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਗਲੀ ਖ਼ਬਰ ਕਾਮਰੇਡ ਚਰਨ ਸਿੰਘ ਨੂੰ ਸਦਮਾ, ਪੁੱਤਰ ਦੀ ਮੌਤ
Ad Position 24