20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਜਸਕੰਵਰ ਸਿੰਘ ਜੱਸਾ ਪੱਟੀ ਹਲਕਾ ਇੰਚਾਰਜ ਪੱਟੀ ਨੇ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪੱਟੀ, 19 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)–ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਨੌਜਵਾਨਾਂ ਅਤੇ ਮਹਿਲਾਵਾਂ ਨੂੰ ਰੁਜ਼ਗਾਰ ਦੇਣ ਦੇ ਕੀਤੇ ਗਏ ਵਾਅਦਿਆਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਕੜੀ ਤਹਿਤ ਅੱਜ ਵਿਧਾਨ ਸਭਾ ਹਲਕਾ ਪੱਟੀ ਦੇ ਇੰਚਾਰਜ ਅਤੇ ਚੇਅਰਮੈਨ ਖੇਡ ਭਲਾਈ ਬੋਰਡ ਜਸਕੰਵਰ ਸਿੰਘ (ਜੱਸਾ ਪੱਟੀ) ਨੇ ਰੈਸਟ ਹਾਊਸ ਪੱਟੀ ਵਿਖੇ ਆਂਗਣਵਾੜੀ ਵਰਕਰਾਂ ਵਜੋਂ ਚੁਣੀਆਂ ਗਈਆਂ 19 ਨਵ-ਨਿਯੁਕਤ ਲੜਕੀਆਂ ਨੂੰ ਖ਼ੁਦ ਨਿਯੁਕਤੀ ਪੱਤਰ ਸੌਂਪੇ।

Ad Position 21
No active advertisement
ਅਜੀਤ ਡੈਸਕ 20-08-2026
ਪੱਟੀ, 19 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)–ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਨੌਜਵਾਨਾਂ ਅਤੇ ਮਹਿਲਾਵਾਂ ਨੂੰ ਰੁਜ਼ਗਾਰ ਦੇਣ ਦੇ ਕੀਤੇ ਗਏ ਵਾਅਦਿਆਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਕੜੀ ਤਹਿਤ ਅੱਜ ਵਿਧਾਨ ਸਭਾ ਹਲਕਾ ਪੱਟੀ ਦੇ ਇੰਚਾਰਜ ਅਤੇ ਚੇਅਰਮੈਨ ਖੇਡ ਭਲਾਈ ਬੋਰਡ ਜਸਕੰਵਰ ਸਿੰਘ (ਜੱਸਾ ਪੱਟੀ) ਨੇ ਰੈਸਟ ਹਾਊਸ ਪੱਟੀ ਵਿਖੇ ਆਂਗਣਵਾੜੀ ਵਰਕਰਾਂ ਵਜੋਂ ਚੁਣੀਆਂ ਗਈਆਂ 19 ਨਵ-ਨਿਯੁਕਤ ਲੜਕੀਆਂ ਨੂੰ ਖ਼ੁਦ ਨਿਯੁਕਤੀ ਪੱਤਰ ਸੌਂਪੇ। ਉਨ੍ਹਾਂ ਨੂੰ ਵਧਾਈ ਦਿੰਦਿਆਂ ਜਸਕੰਵਰ ਸਿੰਘ ਜੱਸਾ ਪੱਟੀ ਨੇ ਕਿਹਾ ਕਿ ਮਾਨ ਸਰਕਾਰ ਸੂਬੇ ਦੀਆਂ ਧੀਆਂ ਅਤੇ ਭੈਣਾਂ ਨੂੰ ਆਤਮ-ਨਿਰਭਰ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਲਗਾਤਾਰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਆਪਣਾ ਵਾਅਦਾ ਪੂਰਾ ਕੀਤਾ ਹੈ ਅਤੇ ਹੁਣ ਤੱਕ ਲਗਭਗ 70 ਹਜ਼ਾਰ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ‘ਤੇ ਪੱਕੀਆਂ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਇਸ ਮੌਕੇ ਭੈਣਾਂ ਨੇ ਇਕੱਠੇ ਹੋ ਕੇ ਚੇਅਰਮੈਨ ਤੇ ਪਾਰਟੀ ਹਲਕਾ ਇੰਚਾਰਜ ਜੱਸਾ ਪੱਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਆਖਿਆ ਕਿ ਸਰਕਾਰ ਵਲੋਂ ਉਨ੍ਹਾਂ ਦੇ ਘਰਾਂ ਵਿਚ ਖੁਸ਼ੀਆਂ ਲਿਆਂਦੀਆਂ ਹਨ। ਇਸ ਮੌਕੇ ਸੀ.ਡੀ.ਪੀ.ਓ. ਪੱਟੀ ਨਿਵੇਦਿਤਾ ਕੁਮਾਰ, ਬੀ.ਈ.ਈ.ਓ, ਪੱਟੀ ਦਿਲਬਾਗ ਸਿੰਘ ਸ਼ਹਾਬਪੁਰ, ਸੀਨੀਅਰ ਸਹਾਇਕ ਹਰਦੇਵ ਸਿੰਘ, ਬਲਾਕ ਕੋਆਰਡੀਨੇਟਰ ਸੁਲੱਖਣ ਸਿੰਘ, ਕਲਰਕ ਅਮਨਦੀਪ ਸਿੰਘ, ਅੰਮ੍ਰਿਤਪਾਲ ਸਿੰਘ ਕਲਰਕ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਮਾਰ ਦੇਣ ਦੀ ਨੀਅਤ ਨਾਲ ਕੀਤੇ ਵਿਅਕਤੀ ’ਤੇ ਫਾਇਰ, ਮਾਮਲਾ ਦਰਜ ਅਗਲੀ ਖ਼ਬਰ ਸਾਬਕਾ ਵਿਧਾਇਕ ਜਲਾਲਉਸਮਾ ਨੇ ਸਾਥੀਆਂ ਸਮੇਤ ਜਥੇਦਾਰ ਭਲਾਈਪੁਰ ਦੀ ਸਿਹਤ ਦਾ ਹਾਲ ਜਾਣਿਆ
Ad Position 24