19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਗਜ਼ਟਿਡ ਛੁੱਟੀ ਕਰੇ ਪੰਜਾਬ ਸਰਕਾਰ-ਸੂਬੇ. ਹਰਜੀਤ ਸਿੰਘ

ਖਡੂਰ ਸਾਹਿਬ, 19 ਅਗਸਤ (ਰਸ਼ਪਾਲ ਸਿੰਘ ਕੁਲਾਰ)- ਗੁਰੂ ਕੇ ਬੇਟੇ ਸਮਾਜ ਸੁਧਾਰ ਮਿਸ਼ਨ ਅੰਮ੍ਰਿਤਸਰ ਪੰਜਾਬ ਦੇ ਵਫ਼ਦ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕਰਕੇ ਖ਼ਾਲਸਾ ਪੰਥ ਦੇ ਸ਼੍ਰੋਮਣੀ ਜਰਨੈਲ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਗਜਟਿਡ ਛੁੱਟੀ ਦੀ ਮੰਗ ਕਰਦਿਆਂ ਸੰਸਥਾ ਦੇ ਮੁਖੀ ਸੂਬੇਦਾਰ ਹਰਜੀਤ ਸਿੰਘ ਬਾਬਾ ਬਕਾਲਾ ਨੇ ਕਿਹਾ ਕਿ ਪਿਛਲੇ ਕਈ ਦਹਾਕਿਆਂ ਤੋਂ ਸਿੱਖ ਸੰਗਤਾਂ ਦੀ ਭਾਰੀ ਮੰਗ ਹੈ ਕਿ ਅਮਰ ਸਹੀਦ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਜੋ ਕਿ ਇਸ ਵਾਰ 5 ਸਤੰਬਰ ਨੂੰ ਖ਼ਾਲਸਾ ਪੰਥ ਵਲੋਂ ਬੜੀ ਹੀ ਸ਼ਰਧਾ ਭਾਵਨਾ ਨਾਲ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ, ਲਈ ਸਰਕਾਰ ਵਲੋਂ ਗਜਟਿਡ ਛੁੱਟੀ ਕੀਤੀ ਜਾਵੇ ਤਾਂ ਕਿ ਹਰ ਸਿੱਖ ਤਖ਼ਤ ਸ੍ਰੀ ਆਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਅਪਣੇ ਪਰਿਵਾਰਾਂ ਨਾਲ ਪਹੁੰਚ ਕੇ ਸ਼ਹੀਦਾਂ ਦੇ ਮਾਣਮੱਤੇ ਇਤਿਹਾਸ ਨਾਲ ਜੁੜ ਕੇ ਜਨਮ ਸਫ਼ਲਾ ਕਰ ਸਕਣ । ਗੱਲਬਾਤ ਕਰਦੇ ਹੋਏ ਸੂਬੇਦਾਰ ਹਰਜੀਤ ਸਿੰਘ ਬਾਬਾ ਬਕਾਲਾ ਨੇ ਕਿਹਾ ਕਿ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜਥੇਬੰਦੀ ਵਲੋਂ ਸੌਂਪੇ ਗਏ ਮੰਗ ਪੱਤਰ ਨੂੰ ਆਪਣੇ ਮੱਥੇ ਨਾਲ ਲਗਾ ਕੇ ਕਿਹਾ ਕਿ ਮੇਰੇ ਵੱਡੇ ਭਾਗ ਹਨ ਕਿ ਮੈਨੂੰ ਇਹ ਸੇਵਾ ਕਰਨ ਦਾ ਮੌਕਾ ਮਿਲਿਆ ਹੈ।

Ad Position 21
No active advertisement
ਅਜੀਤ ਡੈਸਕ 20-08-2026
ਖਡੂਰ ਸਾਹਿਬ, 19 ਅਗਸਤ (ਰਸ਼ਪਾਲ ਸਿੰਘ ਕੁਲਾਰ)- ਗੁਰੂ ਕੇ ਬੇਟੇ ਸਮਾਜ ਸੁਧਾਰ ਮਿਸ਼ਨ ਅੰਮ੍ਰਿਤਸਰ ਪੰਜਾਬ ਦੇ ਵਫ਼ਦ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕਰਕੇ ਖ਼ਾਲਸਾ ਪੰਥ ਦੇ ਸ਼੍ਰੋਮਣੀ ਜਰਨੈਲ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਗਜਟਿਡ ਛੁੱਟੀ ਦੀ ਮੰਗ ਕਰਦਿਆਂ ਸੰਸਥਾ ਦੇ ਮੁਖੀ ਸੂਬੇਦਾਰ ਹਰਜੀਤ ਸਿੰਘ ਬਾਬਾ ਬਕਾਲਾ ਨੇ ਕਿਹਾ ਕਿ ਪਿਛਲੇ ਕਈ ਦਹਾਕਿਆਂ ਤੋਂ ਸਿੱਖ ਸੰਗਤਾਂ ਦੀ ਭਾਰੀ ਮੰਗ ਹੈ ਕਿ ਅਮਰ ਸਹੀਦ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਜੋ ਕਿ ਇਸ ਵਾਰ 5 ਸਤੰਬਰ ਨੂੰ ਖ਼ਾਲਸਾ ਪੰਥ ਵਲੋਂ ਬੜੀ ਹੀ ਸ਼ਰਧਾ ਭਾਵਨਾ ਨਾਲ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ, ਲਈ ਸਰਕਾਰ ਵਲੋਂ ਗਜਟਿਡ ਛੁੱਟੀ ਕੀਤੀ ਜਾਵੇ ਤਾਂ ਕਿ ਹਰ ਸਿੱਖ ਤਖ਼ਤ ਸ੍ਰੀ ਆਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਅਪਣੇ ਪਰਿਵਾਰਾਂ ਨਾਲ ਪਹੁੰਚ ਕੇ ਸ਼ਹੀਦਾਂ ਦੇ ਮਾਣਮੱਤੇ ਇਤਿਹਾਸ ਨਾਲ ਜੁੜ ਕੇ ਜਨਮ ਸਫ਼ਲਾ ਕਰ ਸਕਣ । ਗੱਲਬਾਤ ਕਰਦੇ ਹੋਏ ਸੂਬੇਦਾਰ ਹਰਜੀਤ ਸਿੰਘ ਬਾਬਾ ਬਕਾਲਾ ਨੇ ਕਿਹਾ ਕਿ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜਥੇਬੰਦੀ ਵਲੋਂ ਸੌਂਪੇ ਗਏ ਮੰਗ ਪੱਤਰ ਨੂੰ ਆਪਣੇ ਮੱਥੇ ਨਾਲ ਲਗਾ ਕੇ ਕਿਹਾ ਕਿ ਮੇਰੇ ਵੱਡੇ ਭਾਗ ਹਨ ਕਿ ਮੈਨੂੰ ਇਹ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਭਾਈ ਜੈਤਾ ਜੀ ਦੇ ਜਨਮ ਦਿਹਾੜੇ ’ਤੇ ਛੁੱਟੀ ਕਰਨ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਇਸ ਮੌਕੇ ਜਥੇਬੰਦੀ ਵਲੋਂ ਬਲਜੀਤ ਸਿੰਘ ਮਜ਼ਦੂਰ ਦੀ ਲਿਖੀ ਇਤਿਹਾਸਕ ਪੁਸਤਕ ,ਪੰਥ ਪ੍ਰਸਤ, 1300 ਘੋੜ ਸਵਾਰਾਂ ਦਾ ਕਾਫ਼ਲਾ ਭੇਟ ਕਰਕੇ ਸਪੀਕਰ ਸਾਹਿਬ ਨੂੰ ਸਨਮਾਨਿਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਗਤਾਰ ਸਿੰਘ ਡੇਹਰੀਵਾਲ, ਜਗੀਰ ਸਿੰਘ ਭਲਾਈਪੁਰ, ਮਲਕੀਤ ਸਿੰਘ ਖਾਲਸਾ, ਬਿਕਰਮਜੀਤ ਸਿੰਘ ਸਰਲੀ, ਡਿਪਟੀ ਮਲਕੀਤ ਸਿੰਘ, ਗੁਰਮੀਤ ਸਿੰਘ ਵਡਾਲਾ, ਰਮਨਦੀਪ ਸਿੰਘ ਕਾਲੇਕੇ, ਪਵਨਦੀਪ ਸਿੰਘ ਕਾਲੇਕੇ, ਕੁਲਵੰਤ ਸਿੰਘ ਡੇਹਰੀਵਾਲ, ਮਨੋਹਰ ਸਿੰਘ ਬਾਬਾ ਬਕਾਲਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਵਤਾਰ ਸਿੰਘ ਬਿੱਲਾ ਸ਼ੇਰੋ ਨਾਲ਼ ਅਕਾਲੀ ਆਗੂਆਂ ਦੀ ਵਿਸ਼ੇਸ਼ ਮੁਲਾਕਾਤ ਅਗਲੀ ਖ਼ਬਰ 25 ਅਗਸਤ ਨੂੰ ਮੋਟਰਸਾਈਕਲ ਮਾਰਚ, 31 ਨੂੰ ਡੀ.ਸੀ. ਦਫ਼ਤਰ ਅੱਗੇ ਧਰਨਾ
Ad Position 24