19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਪੰਜਾਬ ਦੀ ਤਰੱਕੀ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਜ਼ਰੂਰੀ- ਅਵਤਾਰ ਸਿੰਘ ਬਿੱਲਾ ਸੇਰੋਂ

ਤਰਨ ਤਾਰਨ, 19 ਅਗਸਤ (ਹਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਸੀਨੀਅਰ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋ ਨੇ ਕਿਹਾ ਕਿ ਪੰਜਾਬ ਦੀ ਤਰੱਕੀ, ਖੁਸ਼ਹਾਲੀ ਅਤੇ ਸਰਵਪੱਖੀ ਵਿਕਾਸ ਲਈ ਸੂਬੇ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੇ ਹਿੱਤਾਂ, ਕਿਸਾਨਾਂ, ਨੌਜਵਾਨਾਂ ਅਤੇ ਹਰ ਵਰਗ ਦੀ ਭਲਾਈ ਲਈ ਕੰਮ ਕੀਤਾ ਹੈ ।

Ad Position 21
No active advertisement
ਅਜੀਤ ਡੈਸਕ 20-08-2026
ਤਰਨ ਤਾਰਨ, 19 ਅਗਸਤ (ਹਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਸੀਨੀਅਰ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋ ਨੇ ਕਿਹਾ ਕਿ ਪੰਜਾਬ ਦੀ ਤਰੱਕੀ, ਖੁਸ਼ਹਾਲੀ ਅਤੇ ਸਰਵਪੱਖੀ ਵਿਕਾਸ ਲਈ ਸੂਬੇ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੇ ਹਿੱਤਾਂ, ਕਿਸਾਨਾਂ, ਨੌਜਵਾਨਾਂ ਅਤੇ ਹਰ ਵਰਗ ਦੀ ਭਲਾਈ ਲਈ ਕੰਮ ਕੀਤਾ ਹੈ । ਪੰਜਾਬ ਨੂੰ ਮਜ਼ਬੂਤ ਆਰਥਿਕਤਾ, ਬਿਹਤਰ ਬੁਨਿਆਦੀ ਢਾਂਚੇ, ਰੁਜ਼ਗਾਰ ਦੇ ਵੱਧ ਮੌਕਿਆਂ ਅਤੇ ਨੌਜਵਾਨਾਂ ਦੇ ਸੁਨਹਿਰੀ ਭਵਿੱਖ ਦੀ ਲੋੜ ਹੈ । ਇਸ ਲਈ ਲੋਕਾਂ ਨੂੰ ਅਜਿਹੀ ਸਰਕਾਰ ਦੀ ਚੋਣ ਕਰਨੀ ਚਾਹੀਦੀ ਹੈ, ਜੋ ਪੰਜਾਬ ਦੇ ਹਿੱਤਾਂ ਨੂੰ ਸਭ ਤੋਂ ਉੱਪਰ ਰੱਖੇ । ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਮਿੱਟੀ ਨਾਲ ਜੁੜੀ ਪਾਰਟੀ ਹੈ ਅਤੇ ਪੰਜਾਬ ਦੇ ਹੱਕਾਂ ਲਈ ਹਮੇਸ਼ਾ ਡਟ ਕੇ ਆਵਾਜ਼ ਬੁਲੰਦ ਕਰਦੀ ਰਹੀ ਹੈ। ਉਨ੍ਹਾਂ ਵਰਕਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਪਿੰਡ-ਪਿੰਡ ਜਾ ਕੇ ਲੋਕਾਂ ਨਾਲ ਸੰਪਰਕ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਪੰਜਾਬ ਦੇ ਲੋਕ ਆਉਣ ਵਾਲੇ ਸਮੇਂ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਮਜ਼ਬੂਤ ਕਰਕੇ ਸੂਬੇ ਨੂੰ ਤਰੱਕੀ ਅਤੇ ਖੁਸ਼ਹਾਲੀ ਦੀ ਰਾਹ ‘ਤੇ ਲੈ ਕੇ ਜਾਣ ਵਿੱਚ ਆਪਣੀ ਭੂਮਿਕਾ ਨਿਭਾਉਣਗੇ ।
Ad Position 22
No active advertisement
ਪਿਛਲੀ ਖ਼ਬਰ ਸੀ. ਐਚ. ਸੀ. ਕਸੇਲ ਵਿਖੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਬੂਟੇ ਲਗਾਏ ਅਗਲੀ ਖ਼ਬਰ ਐੱਸ.ਟੀ.ਸੀ. ਮਸਤੂਆਣਾ ਸਾਹਿਬ ਦੇ ਦੋ ਵਾਲੀਬਾਲ ਖਿਡਾਰੀਆਂ ਦੀ ਭਾਰਤੀ ਅੰਡਰ-17 ਟੀਮ ’ਚ ਚੋਣ
Ad Position 24