ਸੀ. ਐਚ. ਸੀ. ਕਸੇਲ ਵਿਖੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਬੂਟੇ ਲਗਾਏ
ਝਬਾਲ, 19 ਅਗਸਤ (ਸੁਖਦੇਵ ਸਿੰਘ)-ਸਿਵਲ ਸਰਜਨ ਤਰਨ ਤਾਰਨ ਡਾ. ਸੰਦੀਪ ਧਵਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ.
ਝਬਾਲ, 19 ਅਗਸਤ (ਸੁਖਦੇਵ ਸਿੰਘ)-ਸਿਵਲ ਸਰਜਨ ਤਰਨ ਤਾਰਨ ਡਾ. ਸੰਦੀਪ ਧਵਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਅਮਿਤਾ ਸੌਂਧੀ ਦੀ ਦੇਖ-ਰੇਖ ਹੇਠ ਸੀ.ਐਚ.ਸੀ. ਕਸੇਲ ਵਿਖੇ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਬੂਟੇ ਲਗਾਏ ਗਏ। ਇਸ ਮੌਕੇ ਹਸਪਤਾਲ ਦੇ ਵਿਹੜੇ ਅਤੇ ਆਲੇ-ਦੁਆਲੇ ਫਲਦਾਰ ਅਤੇ ਛਾਂਦਾਰ ਬੂਟੇ ਲਗਾਉਂਦਿਆਂ ਡਾ. ਅਮਿਤਾ ਸੌਂਧੀ ਨੇ ਕਿਹਾ ਕਿ ਗੁਰੂ ਰਵਿਦਾਸ ਨੇ ਸਾਨੂੰ ਕੁਦਰਤ ਨਾਲ ਜੁੜੇ ਰਹਿਣ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਬੂਟੇ ਲਗਾਉਣਾ ਸਾਡੇ ਵਲੋਂ ਵਾਤਾਵਰਣ ਦੀ ਸੰਭਾਲ ਲਈ ਇਕ ਛੋਟਾ ਜਿਹਾ ਯਤਨ ਹੈ । ਉਨ੍ਹਾਂ ਦੱਸਿਆਂ ਕਿ ਸੀ.ਐਚ.ਸੀ. ਕਸੇਲ ਅਧੀਨ ਆਉਂਦੇ ਸਬ ਸੈਂਟਰਾਂ ਵਿਖੇ ਬੂਟੇ ਲਗਾਉਣ ਲਈ ਸਰਕਾਰੀ ਨਰਸਰੀ ਕਲਸ ਤੋਂ ਲਗਪਗ 300 ਬੂਟੇ ਪ੍ਰਾਪਤ ਕੀਤੇ ਗਏ ਹਨ । ਇਸ ਮੌਕੇ ਡਾ. ਜਤਿੰਦਰ ਕੌਰ ਅਤੇ ਡਾ. ਗੁਰਪ੍ਰਤਾਪ ਸਿੰਘ ਨੇ ਵਿਸ਼ਵ ਵਿਚ ਵਧ ਰਹੇ ਪ੍ਰਦੂਸ਼ਣ ਨੂੰ ਰੋਕਣ ਲਈ ਲੋਕਾਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਅਪੀਲ ਕੀਤੀ। ਇਸ ਮੌਕੇ ਡਾ. ਸੰਦੀਪ ਸਿੰਘ, ਚੀਫ ਫਾਰਮਾਸਿਸਟ ਮਨਮੋਹਣ ਸਿੰਘ, ਬੀ.ਈ.ਈ. ਸਤਪਾਲ ਸਿੰਘ, ਐਸ.ਆਈ. ਗੁਰਵਿੰਦਰ ਸਿੰਘ, ਐਸ.ਆਈ. ਪਰਮਿੰਦਰ ਸਿੰਘ, ਜਗਰੂਪ ਸਿੰਘ, ਰੇਡੀਓਗ੍ਰਾਫਰ ਅਮਨਜੀਤ ਸਿੰਘ, ਤੇਜਿੰਦਰ ਸਿੰਘ, ਰਮਨ ਕੁਮਾਰ ਭਕਨਾ, ਰਜਿੰਦਰ ਸਿੰਘ, ਗੁਰਬਿੰਦਰ ਸਿੰਘ, ਫਾਰਮਾਸਿਸਟ ਨਵਦੀਪ ਸਿੰਘ, ਜੁਗਰਾਜ ਸਿੰਘ, ਮਨਜੀਤ ਸਿੰਘ, ਸਾਹਿਲ ਮੱਟੂ, ਪਰਮਜੀਤ ਸਿੰਘ ਪੰਜਵੜ੍ਹ ਅਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।