ਸਾਬਕਾ ਵਿਧਾਇਕ ਭਲਾਈਪੁਰ ਦੀ ਅਗਵਾਈ ਹੇਠ ਪਿੰਡ ਘੱਗੇ ਵਿਖੇ ਮੀਟਿੰਗ ਹੋਈ
ਮੀਆਂਵਿੰਡ, 19 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)- ਰੱਖੜ ਪੁੰਨਿਆਂ ਵਾਲੇ ਦਿਨ ਬਾਬਾ ਬਕਾਲਾ ਸਾਹਿਬ ਵਿਖੇ ਕਾਂਗਰਸ ਪਾਰਟੀ ਵਲੋਂ ਕਰਵਾਈ ਜਾ ਰਹੀ ਕਾਨਫਰੰਸ ਸੰਬੰਧੀ ਪਿੰਡ ਘੱਗੇ ਵਿਖੇ ਹਲਕੇ ਦੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੀ ਅਗਵਾਈ ਹੇਠ ਸਾਬਕਾ ਸਰਪੰਚ ਸੰਦੀਪ ਸਿੰਘ ਦੇ ਗ੍ਰਹਿ ਵਿਖੇ ਮੀਟਿੰਗ ਹੋਈ । ਇਸ ਮੀਟਿੰਗ ਦੌਰਾਨ ਮੌਕੇ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਭਲਾਈਪੁਰ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਕਰਵਾਈ ਜਾ ਰਹੀ ਕਾਨਫਰੰਸ ਇਸ ਵਾਰ ਪਿਛਲੇ ਸਾਰੇ ਰਿਕਾਰਡ ਤੋੜ ਦੇਵੇਗੀ, ਕਿਉਂਕਿ ਕਾਨਫਰੰਸ ਨੂੰ ਕਾਮਯਾਬ ਬਣਾਉਣ ਲਈ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਲੋਂ ਆਪ ਮੁਹਾਰੇ ਲੋਕਾਂ ਨੂੰ ਕਾਨਫਰੰਸ ਵਿਚ ਸ਼ਾਮਿਲ ਹੋਣ ਦੀ ਬੇਨਤੀ ਕੀਤੀ ਜਾ ਰਹੀ ਹੈ।
ਮੀਆਂਵਿੰਡ, 19 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)- ਰੱਖੜ ਪੁੰਨਿਆਂ ਵਾਲੇ ਦਿਨ ਬਾਬਾ ਬਕਾਲਾ ਸਾਹਿਬ ਵਿਖੇ ਕਾਂਗਰਸ ਪਾਰਟੀ ਵਲੋਂ ਕਰਵਾਈ ਜਾ ਰਹੀ ਕਾਨਫਰੰਸ ਸੰਬੰਧੀ ਪਿੰਡ ਘੱਗੇ ਵਿਖੇ ਹਲਕੇ ਦੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੀ ਅਗਵਾਈ ਹੇਠ ਸਾਬਕਾ ਸਰਪੰਚ ਸੰਦੀਪ ਸਿੰਘ ਦੇ ਗ੍ਰਹਿ ਵਿਖੇ ਮੀਟਿੰਗ ਹੋਈ । ਇਸ ਮੀਟਿੰਗ ਦੌਰਾਨ ਮੌਕੇ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਭਲਾਈਪੁਰ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਕਰਵਾਈ ਜਾ ਰਹੀ ਕਾਨਫਰੰਸ ਇਸ ਵਾਰ ਪਿਛਲੇ ਸਾਰੇ ਰਿਕਾਰਡ ਤੋੜ ਦੇਵੇਗੀ, ਕਿਉਂਕਿ ਕਾਨਫਰੰਸ ਨੂੰ ਕਾਮਯਾਬ ਬਣਾਉਣ ਲਈ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਲੋਂ ਆਪ ਮੁਹਾਰੇ ਲੋਕਾਂ ਨੂੰ ਕਾਨਫਰੰਸ ਵਿਚ ਸ਼ਾਮਿਲ ਹੋਣ ਦੀ ਬੇਨਤੀ ਕੀਤੀ ਜਾ ਰਹੀ ਹੈ। ਇਸ ਮੌਕੇ ਸਾਬਕਾ ਸਰਪੰਚ ਸੰਦੀਪ ਸਿੰਘ ਨੇ ਭਲਾਈਪੁਰ ਨੂੰ ਵਿਸ਼ਵਾਸ ਦਵਾਇਆ ਕਿ ਉਹ ਵੱਡੇ ਕਾਫਲੇ ਨਾਲ ਕਾਨਫਰੰਸ ਵਿਚ ਸ਼ਾਮਿਲ ਹੋਣਗੇ। ਇਸ ਮੌਕੇ ਉਨ੍ਹਾਂ ਨਾਲ ਬਲਾਕ ਪ੍ਰਧਾਨ ਦਲੇਰ ਸਿੰਘ ਸਰਲੀ, ਸਾਬਕਾ ਸਰਪੰਚ ਗੁਰਦਿਆਲ ਸਿੰਘ, ਜੈਮਲ ਸਿੰਘ ਸ਼ਾਹ, ਦਿਲਪ੍ਰੀਤ ਸਿੰਘ ਕਾਲਾ ਗਗੜੇਵਾਲ, ਠੇਕੇਦਾਰ ਇੰਦਰਜੀਤ ਸਿੰਘ ਮੀਆਂਵਿੰਡ, ਪੀ.ਏ. ਜਗਦੀਪ ਸਿੰਘ ਮਾਨ, ਸਾਬਕਾ ਸਰਪੰਚ ਨੌਬੀ ਗਿੱਲ, ਡਾ. ਸੁਖਜੀਤ ਸਿੰਘ ਨਾਗੋਕੇ ਅਤੇ ਪਿੰਡ ਘੱਗੇ ਤੋਂ ਸਲਵਿੰਦਰ ਸਿੰਘ, ਨੰਬਰਦਾਰ ਬਲਵਿੰਦਰ ਸਿੰਘ, ਜਗਤਾਰ ਸਿੰਘ, ਸੁਖਦੇਵ ਸਿੰਘ, ਅਵਤਾਰ ਸਿੰਘ, ਡਰਾਈਵਰ ਮੰਗਲ ਸਿੰਘ, ਅਮਰੀਕ ਸਿੰਘ ਨੰਬਰਦਾਰ, ਸਰਬਜੀਤ ਸਿੰਘ ਆਦਿ ਹਾਜ਼ਰ ਸਨ।