ਸ਼੍ਰੋਮਣੀ ਅਕਾਲੀ ਦਲ (ਬ) ਦੀ ਰੈਲੀ ਸੰਬੰਧੀ ਪਿੰਡ ਮੱਲ੍ਹਾ ਵਿਖੇ ਸਾਬਕਾ ਵਿਧਾਇਕ ਜਲਾਲ ਉਸਮਾ ਵਲੋਂ ਮੀਟਿੰਗ
ਖਡੂਰ ਸਾਹਿਬ, 19 ਅਗਸਤ (ਰਸ਼ਪਾਲ ਸਿੰਘ ਕੁਲਾਰ)– ਬਾਬਾ ਬਕਾਲਾ ਸਾਹਿਬ ਦੇ ਜੋੜ ਮੇਲੇ ਮੌਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਕਰਵਾਈ ਜਾ ਰਹੀ ਵਿਸ਼ਾਲ ਕਾਨਫਰੰਸ ਸਬੰਧੀ ਹਲਕਾ ਇੰਚਾਰਜ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਸਾਬਕਾ ਵਿਧਾਇਕ ਦੀ ਅਗਵਾਈ ਹੇਠ ਪਿੰਡ ਮੱਲ੍ਹਾ ਵਿਖੇ ਸਰਕਲ ਪ੍ਰਧਾਨ ਸੁਖਵੰਤ ਸਿੰਘ ਮੱਲ੍ਹਾ ਦੇ ਗ੍ਰਹਿ ਵਿਖੇ ਭਾਰੀ ਮੀਟਿੰਗ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਦਾਰ ਜਲਾਲ ਉਸਮਾ ਨੇ ਕਿਹਾ ਕਿ ਸਾਚਾ ਗੁਰੂ ਲਾਧੋ ਰੇ ਅਤੇ ਰੱਖੜ ਪੁੰਨਿਆਂ ਦੇ ਮੇਲੇ ਮੌਕੇ ਬਾਬਾ ਬਕਾਲਾ ਸਾਹਿਬ ਕਾਨਫਰੰਸ ਵਿਚ ਅਕਾਲੀ ਵਰਕਰਾਂ ਦਾ ਰਿਕਾਰਡ ਤੋੜ ਇਕੱਠ ਹੋਵੇਗਾ ਅਤੇ ਇਸ ਰੈਲੀ ਨੂੰ ਸੰਬੋਧਨ ਕਰਨ ਵਾਸਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਅਤੇ ਹੋਰ ਵੀ ਬਹੁਤ ਸਾਰੇ ਆਗੂ ਪਹੁੰਚਣਗੇ।
ਖਡੂਰ ਸਾਹਿਬ, 19 ਅਗਸਤ (ਰਸ਼ਪਾਲ ਸਿੰਘ ਕੁਲਾਰ)– ਬਾਬਾ ਬਕਾਲਾ ਸਾਹਿਬ ਦੇ ਜੋੜ ਮੇਲੇ ਮੌਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਕਰਵਾਈ ਜਾ ਰਹੀ ਵਿਸ਼ਾਲ ਕਾਨਫਰੰਸ ਸਬੰਧੀ ਹਲਕਾ ਇੰਚਾਰਜ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਸਾਬਕਾ ਵਿਧਾਇਕ ਦੀ ਅਗਵਾਈ ਹੇਠ ਪਿੰਡ ਮੱਲ੍ਹਾ ਵਿਖੇ ਸਰਕਲ ਪ੍ਰਧਾਨ ਸੁਖਵੰਤ ਸਿੰਘ ਮੱਲ੍ਹਾ ਦੇ ਗ੍ਰਹਿ ਵਿਖੇ ਭਾਰੀ ਮੀਟਿੰਗ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਦਾਰ ਜਲਾਲ ਉਸਮਾ ਨੇ ਕਿਹਾ ਕਿ ਸਾਚਾ ਗੁਰੂ ਲਾਧੋ ਰੇ ਅਤੇ ਰੱਖੜ ਪੁੰਨਿਆਂ ਦੇ ਮੇਲੇ ਮੌਕੇ ਬਾਬਾ ਬਕਾਲਾ ਸਾਹਿਬ ਕਾਨਫਰੰਸ ਵਿਚ ਅਕਾਲੀ ਵਰਕਰਾਂ ਦਾ ਰਿਕਾਰਡ ਤੋੜ ਇਕੱਠ ਹੋਵੇਗਾ ਅਤੇ ਇਸ ਰੈਲੀ ਨੂੰ ਸੰਬੋਧਨ ਕਰਨ ਵਾਸਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਅਤੇ ਹੋਰ ਵੀ ਬਹੁਤ ਸਾਰੇ ਆਗੂ ਪਹੁੰਚਣਗੇ। ਇਸ ਮੌਕੇ ਉਨ੍ਹਾਂ ਵਰਕਰਾਂ ਨੂੰ ਲਾਮਬੰਦ ਕਰਦੇ ਹੋਏ ਕਿਹਾ ਕਿ ਵੱਡੇ ਪੱਧਰ ’ਤੇ ਆਪਣੇ ਆਪਣੇ ਪਿੰਡਾਂ ਤੋਂ ਕਾਫਲੇ ਲੈ ਕੇ ਰੈਲੀ ਵਿਚ ਸ਼ਾਮਿਲ ਹੋਣ ਤਾਂ ਜੋ 2027 ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਬਣ ਸਕੇ। ਇਸ ਮੌਕੇ ਜਥੇਦਾਰ ਹਰਦੇਵ ਸਿੰਘ ਨਾਗੋਕੇ ਸਰਕਲ ਪ੍ਰਧਾਨ, ਸੁਖਵੰਤ ਸਿੰਘ ਮੱਲਾ ਸਰਕਲ ਪ੍ਰਧਾਨ, ਜਥੇਦਾਰ ਨੋਰੰਗ ਸਿੰਘ ਨਾਗੋਕੇ ਸਰਕਲ ਪ੍ਰਧਾਨ, ਸਰਵਣ ਸਿੰਘ ਸਰਪੰਚ ਤੱਖਤੂਚੱਕ, ਅਜੈਬ ਸਿੰਘ ਠੇਕੇਦਾਰ, ਕੈਪਟਨ ਗੁਰਪਾਲ ਸਿੰਘ, ਨਿਸ਼ਾਨ ਸਿੰਘ, ਨਿਰਮਲ ਸਿੰਘ, ਗੁਰਜੰਟ ਸਿੰਘ, ਬਚਨ ਸਿੰਘ ਨੀਟਾ ਸੰਮਤੀ ਮੈਂਬਰ, ਲਖਵਿੰਦਰ ਸਿੰਘ ਬਿੱਲੂ ਸਰਲੀ. ਦਿਆਲ ਸਿੰਘ ਸਰਲੀ ਆਦਿ ਹਾਜ਼ਰ ਸਨ।