ਤਰਨ ਤਾਰਨ, 20 ਅਗਸਤ (ਹਰਿੰਦਰ ਸਿੰਘ)—ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਦੀ ਨਾਮਵਰ ਸੰਸਥਾ ਮਹਾਰਾਜਾ ਰਣਜੀਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਰਨ ਤਾਰਨ ਵਲੋਂ 70 ਵੇਂ ਜ਼ਿਲ੍ਹਾ ਕ੍ਰਿਕਟ ਮੁਕਾਬਲੇ ਬੜੇ ਸੁਚੱਜੇ ਢੰਗ ਨਾਲ ਸੰਪੰਨ ਹੋਏ। ਜਿਕਰਯੋਗ ਹੈ ਕਿ 17,18, 19 ਅਤੇ 20 ਅਗਸਤ ਨੂੰ ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਵਿਚ ਅੰਡਰ 14,17,19 ਲੜਕੇ ਅਤੇ ਲ਼ੜਕੀਆਂ ਦੇ ਕ੍ਰਿਕਟ ਮੁਕਾਬਲੇ ਕਰਵਾਏ ਗਏ। ਇਸ ਵਿਚ 10 ਜੋਨਾਂ ਦੀਆਂ ਟੀਮਾਂ ਨੇ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ਦੀ ਸ਼ੁਰੂਆਤ ਸਕੂਲ ਪਿ੍ਰੰਸੀਪਲ ਕੰਵਲਜੀਤ ਕੌਰ ਵਲੋਂ ਕਰਵਾਈ ਗਈ। ਵੱਖ-ਵੱਖ ਜੋਨਾਂ ਦੀਆਂ ਟੀਮਾਂ ਨੇ ਵੱਖ-ਵੱਖ ਖਿਡਾਰੀਆਂ ਨੇ ਬੜੇ ਹੀ ਜੋਸ਼ ਨਾਲ ਆਪਣੇ ਬੱਲੇ ਅਤੇ ਬਾਲ ਦੇ ਜੌਹਰ ਦਿਖਾਏ। ਇਸ ਚਾਰ ਰੋਜਾ ਟੂਰਨਾਮੈਂਟ ਵਿਚ ਸਹਾਇਕ ਸਿੱਖਿਆ ਅਧਿਕਾਰੀ ਜੁਗਰਾਜ ਸਿੰਘ, ਲੈਕਚਰਾਰ ਫਿਜੀਕਲ ਐਜੂਕੇਸ਼ਨ ਮਨਜਿੰਦਰ ਸਿੰਘ, ਅਧਿਆਪਕ ਪ੍ਰੇਮ ਸਿੰਘ, ਰੁਪਿੰਦਰ ਕੌਰ, ਬਲਜਿੰਦਰ ਕੌਰ, ਜਸਵਿੰਦਰ ਕੌਰ ਆਦਿ ਨੇ ਸ਼ਿਰਕਤ ਕੀਤੀ। ਸਕੂਲ ਵਲੋਂ ਅਧਿਕਾਰੀਆਂ ਅਤੇ ਖਿਡਾਰੀਆਂ ਵਾਸਤੇ ਰਿਹਾਇਸ਼ ਅਤੇ ਖਾਣੇ ਦਾ ਪ੍ਰਬੰਧ ਕੀਤਾ ਗਿਆ। ਪਿ੍ਰੰਸੀਪਲ ਕੰਵਲਜੀਤ ਕੌਰ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਤਰਨ ਤਾਰਨ ਵਿਖ ੇਹੋਏ ਜੋਨਲ ਟੂਰਨਾਮੈਂਟ ਨਾਲ ਸਕੂਲ ਨੇ ਇਕ ਹੋਰ ਬੁਲੰਦੀ ਨੂੰ ਛੋਹਿਆ ਹੈ। ਉਨ੍ਹਾਂ ਇਸ ਟੂਰਨਾਮੈਂਟ ਵਿਚ ਹਾਜ਼ਰ ਸਾਰੇ ਹੀ ਸਹਿਯੋਗੀਆਂ ਦਾ ਤਹਿ ਦਿਲੋ ਧੰਨਵਾਦ ਕੀਤਾ।
ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਤਰਨ ਤਾਰਨ ਵਿਖੇ 70ਵੇਂ ਜ਼ਿਲ੍ਹਾ ਕ੍ਰਿਕਟ ਟੂਰਨਾਮੈਂਟ ਸੰਪੰਨ
ਤਰਨ ਤਾਰਨ, 20 ਅਗਸਤ (ਹਰਿੰਦਰ ਸਿੰਘ)—ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਦੀ ਨਾਮਵਰ ਸੰਸਥਾ ਮਹਾਰਾਜਾ ਰਣਜੀਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਰਨ ਤਾਰਨ ਵਲੋਂ 70 ਵੇਂ ਜ਼ਿਲ੍ਹਾ ਕ੍ਰਿਕਟ ਮੁਕਾਬਲੇ ਬੜੇ ਸੁਚੱਜੇ ਢੰਗ ਨਾਲ ਸੰਪੰਨ ਹੋਏ। ਜਿਕਰਯੋਗ ਹੈ ਕਿ 17,18, 19 ਅਤੇ 20 ਅਗਸਤ ਨੂੰ ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਵਿਚ ਅੰਡਰ 14,17,19 ਲੜਕੇ ਅਤੇ ਲ਼ੜਕੀਆਂ ਦੇ ਕ੍ਰਿਕਟ ਮੁਕਾਬਲੇ ਕਰਵਾਏ ਗਏ।
ਅਜੀਤ ਡੈਸਕ
21-08-2026