20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਰਾਜ-ਪੱਧਰੀ ਐੱਨ.ਜੀ.ਓ. ਕਾਨਫ਼ਰੰਸ ਵਿਚ ‘ਮਨੁੱਖਤਾ ਦੀ ਸੇਵਾ ਖੂਨਦਾਨ ਸੁਸਾਇਟੀ ਪੱਟੀ’ ਦਾ ਸਨਮਾਨ

ਪੱਟੀ, 20 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)–ਸਵੈ-ਇੱਛਤ ਖੂਨਦਾਨ ਨੂੰ ਉਤਸ਼ਾਹਿਤ ਕਰਨ ਅਤੇ ਖੂਨਦਾਨ ਰਾਹੀਂ ਮਨੁੱਖੀ ਜ਼ਿੰਦਗੀਆਂ ਬਚਾਉਣ ਲਈ ਲਗਾਤਾਰ ਕਾਰਜ ਕਰ ਰਹੀ ਮਨੁੱਖਤਾ ਦੀ ਸੇਵਾ ਖੂਨਦਾਨ ਸੁਸਾਇਟੀ ਪੱਟੀ ਨੂੰ ਰਾਜ-ਪੱਧਰੀ ਐੱਨ. ਜੀ.

Ad Position 21
No active advertisement
ਅਜੀਤ ਡੈਸਕ 21-08-2026
ਪੱਟੀ, 20 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)–ਸਵੈ-ਇੱਛਤ ਖੂਨਦਾਨ ਨੂੰ ਉਤਸ਼ਾਹਿਤ ਕਰਨ ਅਤੇ ਖੂਨਦਾਨ ਰਾਹੀਂ ਮਨੁੱਖੀ ਜ਼ਿੰਦਗੀਆਂ ਬਚਾਉਣ ਲਈ ਲਗਾਤਾਰ ਕਾਰਜ ਕਰ ਰਹੀ ਮਨੁੱਖਤਾ ਦੀ ਸੇਵਾ ਖੂਨਦਾਨ ਸੁਸਾਇਟੀ ਪੱਟੀ ਨੂੰ ਰਾਜ-ਪੱਧਰੀ ਐੱਨ.ਜੀ.ਓ. ਕਾਨਫ਼ਰੰਸ ਦੌਰਾਨ ਬਿਹਤਰੀਨ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ। ਪੰਜਾਬ ਮਿਉਂਸਪਲ ਭਵਨ ਚੰਡੀਗੜ੍ਹ ਵਿਖੇ ਹੋਈ ਇਸ ਕਾਨਫ਼ਰੰਸ ਵਿਚ ਪੰਜਾਬ ਭਰ ਤੋਂ ਖੂਨਦਾਨ ਦੇ ਖੇਤਰ ਵਿਚ ਕੰਮ ਕਰ ਰਹੀਆਂ ਸੰਸਥਾਵਾਂ ਅਤੇ ਸਬੰਧਤ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ। ਇਹ ਕਾਨਫ਼ਰੰਸ ਪੰਜਾਬ ਰਾਜ ਖੂਨ ਸੰਚਾਰ ਪ੍ਰੀਸ਼ਦ ਅਤੇ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਵਲੋਂ ਸਵੈ-ਇੱਛਤ ਖੂਨਦਾਨ ਨੂੰ ਹੋਰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕਰਵਾਈ ਗਈ। ਕਾਨਫ਼ਰੰਸ ਵਿਚ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮੌਕੇ ਖੂਨਦਾਨ ਦੇ ਖੇਤਰ ਵਿਚ ਸ਼ਲਾਘਾਯੋਗ ਸੇਵਾਵਾਂ ਨਿਭਾਉਣ ਵਾਲੀਆਂ ਸੰਸਥਾਵਾਂ ਅਤੇ ਸੇਵਾਦਾਰਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ। ਮਨੁੱਖਤਾ ਦੀ ਸੇਵਾ ਖੂਨਦਾਨ ਸੁਸਾਇਟੀ ਪੱਟੀ ਨੂੰ ਸਨਮਾਨ ਪੱਤਰ ਪ੍ਰਦਾਨ ਕਰਦਿਆਂ ਖੂਨ ਸੰਚਾਰ ਸੇਵਾਵਾਂ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਵਿਚ ਸੁਰੱਖਿਅਤ ਖੂਨਦਾਨ ਦੀਆਂ ਪ੍ਰਥਾਵਾਂ ਨੂੰ ਉਤਸ਼ਾਹਿਤ ਕਰਨ ਵਿਚ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ ਗਈ। ਸੁਸਾਇਟੀ ਵਲੋਂ ਲੰਮੇ ਸਮੇਂ ਤੋਂ ਪੱਟੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਖੂਨਦਾਨ ਕੈਂਪ ਲਗਾਉਣ ਦੇ ਨਾਲ-ਨਾਲ ਲੋੜਵੰਦ ਮਰੀਜ਼ਾਂ ਲਈ ਖੂਨ ਦਾ ਪ੍ਰਬੰਧ ਕਰਨ ਅਤੇ ਨੌਜਵਾਨਾਂ ਨੂੰ ਸਵੈਇੱਛਤ ਖੂਨਦਾਨ ਲਈ ਪ੍ਰੇਰਿਤ ਕਰਨ ਦੇ ਕਾਰਜ ਕੀਤੇ ਜਾ ਰਹੇ ਹਨ। ਹਾਦਸਿਆਂ ਦੇ ਸ਼ਿਕਾਰ ਮਰੀਜ਼ਾਂ, ਗਰਭਵਤੀ ਔਰਤਾਂ, ਥੈਲੇਸੀਮੀਆ ਪੀੜਤ ਬੱਚਿਆਂ, ਗੰਭੀਰ ਬਿਮਾਰੀਆਂ ਨਾਲ ਜੂਝ ਰਹੇ ਮਰੀਜ਼ਾਂ ਅਤੇ ਐਮਰਜੈਂਸੀ ਵਿਚ ਖੂਨ ਦੀ ਲੋੜ ਵਾਲੇ ਲੋਕਾਂ ਲਈ ਸਮੇਂ ਸਿਰ ਖੂਨ ਮਿਲਣਾ ਜ਼ਿੰਦਗੀ ਬਚਾਉਣ ਵਿਚ ਸਹਾਇਕ ਹੁੰਦਾ ਹੈ। ਇਸ ਮੌਕੇ ਮਨੁੱਖਤਾ ਦੀ ਸੇਵਾ ਖੂਨਦਾਨ ਸੁਸਾਇਟੀ ਪੱਟੀ ਦੇ ਪ੍ਰਬੰਧਕ ਮਲਕੀਅਤ ਸਿੰਘ ਬੱਬਲ ਨੇ ਇਸ ਸਨਮਾਨ ਲਈ ਪੰਜਾਬ ਸਰਕਾਰ, ਪੰਜਾਬ ਰਾਜ ਖੂਨ ਸੰਚਾਰ ਪ੍ਰੀਸ਼ਦ, ਸਿਹਤ ਵਿਭਾਗ ਅਤੇ ਸਾਰੇ ਸਹਿਯੋਗੀਆਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਮੋਬਾਈਲ ਰਿਪੇਅਰ ਦੀ ਦੁਕਾਨ ’ਚੋਂ ਚੋਰੀ ਕਰਨ ਵਾਲੇ 2 ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਤਰਨ ਤਾਰਨ ਵਿਖੇ 70ਵੇਂ ਜ਼ਿਲ੍ਹਾ ਕ੍ਰਿਕਟ ਟੂਰਨਾਮੈਂਟ ਸੰਪੰਨ
Ad Position 24