21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਅਲਪਾਈਨ ਸਕੂਲ ਦੇ ਵਿਦਿਆਰਥੀਆਂ ਨੇ 70ਵੀਂ ਜ਼ਿਲ੍ਹਾ ਪੰਜਾਬ ਖੇਡਾਂ ’ਚ ਹਾਸਿਲ ਕੀਤਾ ਤੀਜਾ ਸਥਾਨ

ਤਰਨ ਤਾਰਨ, 20 ਅਗਸਤ (ਹਰਿੰਦਰ ਸਿੰਘ)-70ਵੀਂ ਜ਼ਿਲ੍ਹਾ ਪੰਜਾਬ ਖੇਡਾਂ (2026-27) ਦੇ ਅੰਡਰ-17 ਬਾਸਕਟਬਾਲ ਟੂਰਨਾਮੈਂਟ ਵਿਚ ਦੀ ਅਲਪਾਈਨ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਿਲ ਕੀਤਾ ਹੈ। ਇਹ ਟੂਰਨਾਮੈਂਟ ਦੀ ਬ੍ਰਿਟਿਸ਼ ਸਕੂਲ ਪੱਟੀ ਵਿਖੇ ਕਰਵਾਇਆ।

Ad Position 21
No active advertisement
ਅਜੀਤ ਡੈਸਕ 21-08-2026
ਤਰਨ ਤਾਰਨ, 20 ਅਗਸਤ (ਹਰਿੰਦਰ ਸਿੰਘ)-70ਵੀਂ ਜ਼ਿਲ੍ਹਾ ਪੰਜਾਬ ਖੇਡਾਂ (2026-27) ਦੇ ਅੰਡਰ-17 ਬਾਸਕਟਬਾਲ ਟੂਰਨਾਮੈਂਟ ਵਿਚ ਦੀ ਅਲਪਾਈਨ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਿਲ ਕੀਤਾ ਹੈ। ਇਹ ਟੂਰਨਾਮੈਂਟ ਦੀ ਬ੍ਰਿਟਿਸ਼ ਸਕੂਲ ਪੱਟੀ ਵਿਖੇ ਕਰਵਾਇਆ। ਇਸ ਖੇਡ ਮੁਕਾਬਲੇ ਵਿਚ ਅਲਪਾਈਨ ਸਕੂਲ ਦੀ ਟੀਮ ਦੇ ਖਿਡਾਰੀਆਂ ਕੀਰਤ ਸਿੰਘ, ਮਨਕੀਰਤ ਸਿੰਘ, ਜਸਕਰਨਦੀਪ ਸਿੰਘ, ਗੁਰਨੂਰ ਸਿੰਘ ਅਤੇ ਨਵਜੀਤ ਸਿੰਘ ਨੇ ਵਧੀਆ ਖੇਡ ਦਾ ਮੁਜ਼ਾਹਰਾ ਕਰਦੇ ਹੋਏ ਆਪਣੀ ਟੀਮ ਨੂੰ ਜਿੱਤ ਦੁਆਈ। ਸਕੂਲ ਦੀ ਪ੍ਰਿੰਸੀਪਲ ਬੀਬੀ ਲਖਵਿੰਦਰ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੀ ਹੌਸਲਾ ਅਫਜਾਈ ਕੀਤੀ। ਉਨ੍ਹਾਂ ਨੇ ਬੱਚਿਆਂ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਭਵਿੱਖ ਵਿਚ ਹੋਰ ਵੀ ਵੱਧ ਚੜ੍ਹ ਕੇ ਮਿਹਨਤ ਕਰਨ ਅਤੇ ਖੇਡਾਂ ਦੇ ਖੇਤਰ ਵਿਚ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਬੰਦ ਦੇ ਸੱਦੇ ਦਾ ਅਕਾਲੀ ਦਲ ਅੰਮ੍ਰਿਤਸਰ ਵਲੋਂ ਸਮਰਥਨ ਐੱਸ.ਡੀ.ਐੱਮ. ਸੌਂਪਿਆ ਮੰਗ ਪੱਤਰ ਅਗਲੀ ਖ਼ਬਰ ਕੁੱਲ ਹਿੰਦ ਕਿਸਾਨ ਸਭਾ ਪਹਿਲੀ ਸਤੰਬਰ ਤੋਂ ਚੰਡੀਗੜ੍ਹ ਮੋਰਚੇ ਵਿਚ ਵੱਡੀ ਪੱਧਰ ’ਤੇ ਸ਼ਾਮਿਲ ਹੋਵੇਗੀ - ਮਹਾਂਬੀਰ ਸਿੰਘ ਗਿ...
Ad Position 24