21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਪੰਜਾਬ ਬੰਦ ਦੇ ਸੱਦੇ ਦਾ ਅਕਾਲੀ ਦਲ ਅੰਮ੍ਰਿਤਸਰ ਵਲੋਂ ਸਮਰਥਨ ਐੱਸ.ਡੀ.ਐੱਮ. ਸੌਂਪਿਆ ਮੰਗ ਪੱਤਰ

ਤਰਨ ਤਾਰਨ, 20 ਅਗਸਤ (ਹਰਿੰਦਰ ਸਿੰਘ)— ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ 21 ਅਗਸਤ ਨੂੰ ਕੌਮੀ ਇਨਸਾਫ਼ ਮੋਰਚਾ ਮੋਹਾਲੀ ਦੇ ਸੱਦੇ ’ਤੇ ਪੰਜਾਬ ਬੰਦ ਨੂੰ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਤਰਨ ਤਾਰਨ ਜ਼ਿਲ੍ਹਾ ਜਥੇਬੰਦੀ ਵਲੋੋ ਐੱਸ.

Ad Position 21
No active advertisement
ਐੱਸ.ਡੀ.ਐੱਮ.ਤਰਨ ਤਾਰਨ ਨੂੰ ਮੰਗ ਪੱਤਰ ਸੌਂਪਦੇ ਹੋਏ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਮੀਆਂਪੁਰ, ਇੰਚਾਰਜ ਦਲਜੀਤ ਸਿੰਘ ਬਾਜਵਾ। ਤਸਵੀਰ - ਲਵਲੀ 21-08-2026
ਤਰਨ ਤਾਰਨ, 20 ਅਗਸਤ (ਹਰਿੰਦਰ ਸਿੰਘ)— ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ 21 ਅਗਸਤ ਨੂੰ ਕੌਮੀ ਇਨਸਾਫ਼ ਮੋਰਚਾ ਮੋਹਾਲੀ ਦੇ ਸੱਦੇ ’ਤੇ ਪੰਜਾਬ ਬੰਦ ਨੂੰ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਤਰਨ ਤਾਰਨ ਜ਼ਿਲ੍ਹਾ ਜਥੇਬੰਦੀ ਵਲੋੋ ਐੱਸ.ਡੀ.ਐੱਮ. ਤਰਨ ਤਾਰਨ ਨੂੰ ਯਾਦ ਪੱਤਰ ਸੌਂਪ ਕੇ ਪਾਰਟੀ ਦੇ ਫੈਸਲੇ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਮੀਆਂਪੁਰ ਅਤੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਦਲਜੀਤ ਸਿੰਘ ਬਾਜਵਾ ਨੇ ਕਿਹਾ ਕਿ ਪਾਰਟੀ ਵਲੋਂ 21 ਅਗਸਤ ਨੂੰ ਪੰਜਾਬ ਬੰਦ ਨੂੰ ਪੂਰਨ ਤੌਰ ’ਤੇ ਸਫਲ ਬਣਾਉਣ ਲਈ ਸਹਿਯੋਗ ਕੀਤਾ ਜਾਵੇਗਾ। ਆਗੂਆਂ ਨੇ ਲੋਕਾਂ ਅਤੇ ਵਪਾਰੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਬੰਦ ਦੌਰਾਨ ਆਵਾਜਾਈ, ਕਾਰੋਬਾਰੀ ਅਦਾਰੇ, ਵਿਦਿਅਕ ਸੰਸਥਾਵਾਂ ਅਤੇ ਦੁਕਾਨਾਂ ਆਦਿ ਬੰਦ ਰੱਖ ਕੇ ਬੰਦ ਨੂੰ ਸਫਲ ਬਣਾਉਣ ਵਿਚ ਸਹਿਯੋਗ ਦਿੱਤਾ ਜਾਵੇ। ਪਾਰਟੀ ਆਗੂਆਂ ਨੇ ਕਿਹਾ ਕਿ ਪੰਜਾਬ ਬੰਦ ਦੌਰਾਨ ਸ਼ਾਂਤੀਪੂਰਨ ਢੰਗ ਨਾਲ ਸਹਿਯੋਗ ਕਰਦੇ ਹੋਏ ਆਪਣੀ ਆਵਾਜ਼ ਬੁਲੰਦ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਲੁਟੇਰੇ ਔਰਤ ਦੀਆਂ ਕੰਨਾਂ ਦੀਆਂ ਵਾਲੀਆਂ ਲਾਹ ਕੇ ਹੋਏ ਫਰਾਰ ਅਗਲੀ ਖ਼ਬਰ ਅਲਪਾਈਨ ਸਕੂਲ ਦੇ ਵਿਦਿਆਰਥੀਆਂ ਨੇ 70ਵੀਂ ਜ਼ਿਲ੍ਹਾ ਪੰਜਾਬ ਖੇਡਾਂ ’ਚ ਹਾਸਿਲ ਕੀਤਾ ਤੀਜਾ ਸਥਾਨ
Ad Position 24