ਐਸ. ਡੀ. ਐਮ. ਪੱਟੀ ਵਲੋਂ ਦਫ਼ਤਰ ਵਿਖੇ ਟਰੇਡ ਕਮਿਸ਼ਨ ਦੇ ਮੈਂਬਰਾਂ ਨਾਲ ਮੀਟਿੰਗ
ਪੱਟੀ, 20 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਪੰਜਾਬ ਵਪਾਰ ਕਮਿਸ਼ਨ ਹਲਕਾ ਪੱਟੀ ਦੇ ਚੇਅਰਮੈਨ ਰਮਨ ਸਹਿਗਲ ਤੇ ਐਸ. ਡੀ.
ਪੱਟੀ, 20 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਪੰਜਾਬ ਵਪਾਰ ਕਮਿਸ਼ਨ ਹਲਕਾ ਪੱਟੀ ਦੇ ਚੇਅਰਮੈਨ ਰਮਨ ਸਹਿਗਲ ਤੇ ਐਸ. ਡੀ. ਐਮ. ਪੱਟੀ ਅਮਨਦੀਪ ਵਲੋਂ ਸਥਾਨਕ ਐਸ. ਡੀ. ਐਮ. ਦਫ਼ਤਰ ਪੱਟੀ ਵਿਖੇ ਟ੍ਰੇਡ ਕਮਿਸ਼ਨ ਦੇ ਮੈਂਬਰਾਂ ਨਾਲ ਮਹੱਤਵਪੂਰਨ ਮੀਟਿੰਗ ਕੀਤੀ ਗਈ। ਬੈਠਕ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਰਮਨ ਸਹਿਗਲ ਤੇ ਐਸ. ਡੀ. ਐਮ. ਪੱਟੀ ਅਮਨਦੀਪ ਨੇ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਤਰਜੀਹੀ ਤੌਰ ’ਤੇ ਹੱਲ ਕਰਨ ਲਈ ਵਚਨਬੱਧ ਹੈ। ਵਪਾਰੀਆਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਵੱਖ-ਵੱਖ ਵਿਭਾਗਾਂ ਨਾਲ ਜੁੜੀਆਂ ਹੁੰਦੀਆਂ ਹਨ, ਜਿਨ੍ਹਾਂ ਦੇ ਨਿਪਟਾਰੇ ਲਈ ਪੰਜਾਬ ਸਰਕਾਰ ਵਲੋਂ ਹਰ ਇਕ ਜ਼ਿਲ੍ਹੇ ਅਤੇ ਹਲਕੇ ਵਿਚ ਵਪਾਰੀ ਵਿੰਗ ਸਥਾਪਤ ਕੀਤੇ ਗਏ ਹਨ। ਪੱਟੀ ਹਲਕੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਸੋਮਵਾਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੇ ਵੱਖ-ਵੱਖ ਵਿਭਾਗਾਂ ਵਲੋਂ ਵਪਾਰੀਆਂ ਨਾਲ ਬੈਠਕ ਕੀਤੀ ਜਾਂਦੀ ਹੈ ਅਤੇ ਆਪਸੀ ਤਾਲਮੇਲ ਨਾਲ ਮੁੱਦੇ ਹੱਲ ਕੀਤੇ ਜਾਂਦੇ ਹਨ। ਉਨ੍ਹਾਂ ਸਾਰੇ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਵਪਾਰੀਆਂ ਸੰਬੰਧੀ ਮਸਲਿਆਂ ਦੇ ਹੱਲ ਸਮਾਂਬੱਧ ਤਰੀਕੇ ਨਾਲ ਕੀਤੇ ਜਾਣ, ਤਾਂ ਜੋ ਉਨ੍ਹਾਂ ਨੂੰ ਕਿਸੇ ਖੱਜਲ ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਇਲਾਕੇ ਦੀ ਕਾਨੂੰਨੀ ਵਿਵਸਥਾ ਸੁਚਾਰੂ ਢੰਗ ਨਾਲ ਚੱਲੇ। ਇਸ ਤੋਂ ਇਲਾਵਾ ਦੁਕਾਨਦਾਰਾਂ ਦੇ ਬਿਜਲੀ ਵਿਭਾਗ, ਨਗਰ ਕੌਂਸਲਾਂ, ਜੀ. ਐੱਸ. ਟੀ. ਵਿਭਾਗ ਅਤੇ ਸ਼ਹਿਰ ਵਿਚ ਕੈਮਰੇ ਅਤੇ ਲਾਈਟਾਂ ਲਗਾਉਣ ਸੰਬੰਧੀ, ਸੀਵਰੇਜ ਸਿਸਟਮ ਤੇ ਹੋਰਨਾਂ ਵਿਭਾਗਾਂ ਨਾਲ ਜੁੜੇ ਮੁੱਦਿਆਂ ’ਤੇ ਵਿਚਾਰ ਚਰਚਾ ਕੀਤੀ ਗਈ। ਬਾਕੀ ਰਹਿੰਦੇ ਮੁੱਦੇ ਵੀ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਕੌਂਸਲਰ ਰਾਜਨਪ੍ਰੀਤ ਸਿੰਘ ਸੱਗੂ ਬਲਾਕ ਪ੍ਰਧਾਨ, ਟ੍ਰੇਡ ਕਮਿਸ਼ਨ ਮੈਂਬਰ ਮੋਹਿਤ ਅਰੋੜਾ ਪੱਟੀ, ਟ੍ਰੇਡ ਕਮਿਸ਼ਨ ਮੈਂਬਰ ਐਡਵੋਕੇਟ ਮਨਦੀਪ ਸਿੰਘ ਭੁੱਲਰ, ਟ੍ਰੇਡ ਕਮਿਸ਼ਨ ਮੈਂਬਰ ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ।