ਸੰਸਾਰ ਬੈਂਕ ਪਾਣੀ ਪ੍ਰਾਜੈਕਟ ਵਿਰੁੱਧ ਝਬਾਲ ਤੋਂ ਬੀ.ਕੇ.ਯੂ. ਉਗਰਾਹਾਂ ਦਾ ਜਥਾ ਮੱਜੂਪੁਰਾ ਲਈ ਰਵਾਨਾ
ਝਬਾਲ, 20 ਅਗਸਤ (ਸੁਖਦੇਵ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪੱਧਰੀ ਸੱਦੇ ’ਤੇ ਪਿੰਡ ਮੱਜੂਪੁਰਾ (ਸੰਗਤਪੁਰਾ ਰੋਡ) ਵਿਖੇ ਸਰਕਾਰ ਵਲੋਂ ਲਗਾਏ ਜਾ ਰਹੇ ਸੰਸਾਰ ਬੈਂਕ (ਵਰਲਡ ਬੈਂਕ) ਪਾਣੀ ਪ੍ਰਾਜੈਕਟ ਦੇ ਵਿਰੋਧ ਵਿਚ ਲਗਾਏ ਇਕ ਰੋਜ਼ਾ ਮੋਰਚੇ ਵਿਚ ਸ਼ਾਮਿਲ ਹੋਣ ਲਈ ਜ਼ਿਲ੍ਹਾ ਪ੍ਰਧਾਨ ਗੁਰਬਾਜ ਸਿੰਘ ਸਿੱਧਵਾਂ, ਬਾਬਾ ਬਲਜਿੰਦਰ ਸਿੰਘ ਕਾਲਾ, ਸੁਖਬੀਰ ਸਿੰਘ ਗੱਗੋਬੂਹਾ ਅਤੇ ਬਲਾਕ ਪ੍ਰਧਾਨ ਧਿਆਨ ਸਿੰਘ ਫ਼ੌਜੀ ਦੀ ਅਗਵਾਈ ਹੇਠ ਝਬਾਲ ਤੋਂ ਕਿਸਾਨਾਂ ਦਾ ਜਥਾ ਰਵਾਨਾ ਹੋਇਆ। ਇਸ ਮੌਕੇ ਪ੍ਰਧਾਨ ਗੁਰਬਾਜ ਸਿੰਘ ਸਿੱਧਵਾਂ ਅਤੇ ਸੁਖਬੀਰ ਸਿੰਘ ਗੱਗੋਬੂਹਾ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਕਿਸਾਨ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਹੈ।
ਝਬਾਲ, 20 ਅਗਸਤ (ਸੁਖਦੇਵ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪੱਧਰੀ ਸੱਦੇ ’ਤੇ ਪਿੰਡ ਮੱਜੂਪੁਰਾ (ਸੰਗਤਪੁਰਾ ਰੋਡ) ਵਿਖੇ ਸਰਕਾਰ ਵਲੋਂ ਲਗਾਏ ਜਾ ਰਹੇ ਸੰਸਾਰ ਬੈਂਕ (ਵਰਲਡ ਬੈਂਕ) ਪਾਣੀ ਪ੍ਰਾਜੈਕਟ ਦੇ ਵਿਰੋਧ ਵਿਚ ਲਗਾਏ ਇਕ ਰੋਜ਼ਾ ਮੋਰਚੇ ਵਿਚ ਸ਼ਾਮਿਲ ਹੋਣ ਲਈ ਜ਼ਿਲ੍ਹਾ ਪ੍ਰਧਾਨ ਗੁਰਬਾਜ ਸਿੰਘ ਸਿੱਧਵਾਂ, ਬਾਬਾ ਬਲਜਿੰਦਰ ਸਿੰਘ ਕਾਲਾ, ਸੁਖਬੀਰ ਸਿੰਘ ਗੱਗੋਬੂਹਾ ਅਤੇ ਬਲਾਕ ਪ੍ਰਧਾਨ ਧਿਆਨ ਸਿੰਘ ਫ਼ੌਜੀ ਦੀ ਅਗਵਾਈ ਹੇਠ ਝਬਾਲ ਤੋਂ ਕਿਸਾਨਾਂ ਦਾ ਜਥਾ ਰਵਾਨਾ ਹੋਇਆ। ਇਸ ਮੌਕੇ ਪ੍ਰਧਾਨ ਗੁਰਬਾਜ ਸਿੰਘ ਸਿੱਧਵਾਂ ਅਤੇ ਸੁਖਬੀਰ ਸਿੰਘ ਗੱਗੋਬੂਹਾ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਕਿਸਾਨ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੰਸਾਰ ਬੈਂਕ ਦੇ ਨਾਂਅ ’ਤੇ ਲਗਾਇਆ ਜਾ ਰਿਹਾ ਪਾਣੀ ਪ੍ਰਾਜੈਕਟ ਅਸਲ ਵਿਚ ਪੰਜਾਬ ਦੇ ਪਾਣੀਆਂ ਨੂੰ ਕਾਰਪੋਰੇਟਰਾਂ ਦੇ ਹਵਾਲੇ ਕਰਨ ਦੀ ਸਾਜਿਸ਼ ਹੈ, ਜਿਸ ਨੂੰ ਕਿਸਾਨ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਨੇ ਭਾਰਤ-ਅਮਰੀਕਾ ਦਰਮਿਆਨ ਹੋ ਰਹੀ ਟਰੇਡ ਡੀਲ ਵਾਰਤਾ ਤੁਰੰਤ ਰੱਦ ਕਰਨ, ਪੰਜਾਬ ਸਰਕਾਰ ਵਲੋਂ ਲਿਆਂਦੀ ਗਈ ਲੈਂਡ ਪੂਲਿੰਗ ਨੀਤੀ ਤੁਰੰਤ ਵਾਪਸ ਲੈਣ ਅਤੇ ਕਿਸਾਨਾਂ ਦੀਆਂ ਬਕਾਇਆ ਸਾਰੀਆਂ ਮੰਗਾਂ ਜਿਵੇਂ ਕਰਜ਼ਾ ਮੁਕਤੀ, ਫ਼ਸਲਾਂ ਦੇ ਲਾਹੇਵੰਦ ਭਾਅ ਅਤੇ ਮੁਆਵਜ਼ਾ ਆਦਿ ਤੁਰੰਤ ਪੂਰੀਆਂ ਕੀਤੀਆਂ ਜਾਣ ਦੀ ਮੰਗ ਕੀਤੀ। ਇਸ ਮੌਕੇ ਜਸਵੰਤ ਸਿੰਘ ਸੋਹਲ, ਮੋਤਾ ਸਿੰਘ ਸੋਹਲ, ਸਾਹਬ ਸਿੰਘ, ਨਿਰਵੈਲ ਸਿੰਘ, ਸਰਬਦੇਵ ਸਿੰਘ, ਘੁੱਕ ਪ੍ਰਧਾਨ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।