ਗੋਇੰਦਵਾਲ ਸਾਹਿਬ ਦੇ ਵਿਕਾਸ ਅਤੇ ਲੋਕ ਹਿੱਤਾਂ ਨਾਲ ਜੁੜੀਆਂ ਅਹਿਮ ਮੰਗਾਂ ਮੁੱਖ ਮੰਤਰੀ ਦਫ਼ਤਰ ਤੱਕ ਪਹੁੰਚਾਈਆਂ–ਸੇਵਕਪਾਲ ਸਿੰਘ
ਗੋਇੰਦਵਾਲ ਸਾਹਿਬ, 21 ਅਗਸਤ (ਸਕੱਤਰ ਸਿੰਘ ਅਟਵਾਲ)– ਗੋਇੰਦਵਾਲ ਸਾਹਿਬ ਦੇ ਲੋਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਲ ਲਈ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤਰਨ ਤਾਰਨ ਅਤੇ ਡਾਇਰੈਕਟਰ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਸੇਵਕਪਾਲ ਸਿੰਘ ਵਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਫ਼ਤਰ ਨੂੰ ਮੰਗ ਪੱਤਰ ਸੌਂਪਿਆ ਗਿਆ। ਮੰਗ ਪੱਤਰ ਵਿਚ ਮੁੱਖ ਤੌਰ ’ਤੇ ਗੋਇੰਦਵਾਲ ਸਾਹਿਬ ਫੇਜ਼-2 ਦੀ ਓ.
ਗੋਇੰਦਵਾਲ ਸਾਹਿਬ, 21 ਅਗਸਤ (ਸਕੱਤਰ ਸਿੰਘ ਅਟਵਾਲ)– ਗੋਇੰਦਵਾਲ ਸਾਹਿਬ ਦੇ ਲੋਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਲ ਲਈ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤਰਨ ਤਾਰਨ ਅਤੇ ਡਾਇਰੈਕਟਰ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਸੇਵਕਪਾਲ ਸਿੰਘ ਵਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਫ਼ਤਰ ਨੂੰ ਮੰਗ ਪੱਤਰ ਸੌਂਪਿਆ ਗਿਆ। ਮੰਗ ਪੱਤਰ ਵਿਚ ਮੁੱਖ ਤੌਰ ’ਤੇ ਗੋਇੰਦਵਾਲ ਸਾਹਿਬ ਫੇਜ਼-2 ਦੀ ਓ.ਟੀ.ਐੱਸ. ਸਕੀਮ ਦੀ ਮਿਆਦ ਵਧਾਉਣ ਅਤੇ ਪਲਾਟ ਹੋਲਡਰਾਂ ਨੂੰ ਵਿਆਜ ਵਿਚ ਰਾਹਤ ਦੇਣ ਦੀ ਮੰਗ ਕੀਤੀ ਗਈ ਹੈ, ਤਾਂ ਜੋ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੇ ਪਰਿਵਾਰਾਂ ਨੂੰ ਵੱਡੀ ਰਾਹਤ ਮਿਲ ਸਕੇ। ਇਸ ਤੋਂ ਇਲਾਵਾ ਗੋਇੰਦਵਾਲ ਸਾਹਿਬ ਫੋਕਲ ਪੁਆਇੰਟ ਨੂੰ ‘ਪੇਂਡੂ ਫੋਕਲ ਪੁਆਇੰਟ’ ਦਾ ਦਰਜਾ ਦੇ ਕੇ ਵਿਕਸਿਤ ਕਰਨ ਦੀ ਮੰਗ ਵੀ ਰੱਖੀ ਗਈ ਹੈ, ਜਿਸ ਨਾਲ ਉਦਯੋਗਾਂ ਨੂੰ ਉਤਸ਼ਾਹ ਮਿਲੇਗਾ ਅਤੇ ਇਲਾਕੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਮੰਗ ਪੱਤਰ ਵਿੱਚ ਗੋਇੰਦਵਾਲ ਸਾਹਿਬ ਵਿਚ ਆਧੁਨਿਕ ਖੇਡ ਸਟੇਡੀਅਮ ਦੀ ਉਸਾਰੀ ਦੀ ਮੰਗ ਵੀ ਕੀਤੀ ਗਈ ਹੈ, ਤਾਂ ਜੋ ਨੌਜਵਾਨਾਂ ਨੂੰ ਖੇਡਾਂ ਲਈ ਵਧੀਆ ਸਹੂਲਤਾਂ ਮਿਲ ਸਕਣ ਅਤੇ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਦੇ ਖੇਤਰ ਵਿਚ ਆਪਣਾ ਭਵਿੱਖ ਬਣਾ ਸਕਣ। ਇਸ ਮੌਕੇ ਸੇਵਕਪਾਲ ਸਿੰਘ ਨੇ ਕਿਹਾ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਤੇ ਲੋਕ ਪੱਖੀ ਸੋਚ ਅਧੀਨ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਹਰ ਖੇਤਰ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ।