21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

70ਵੀਆਂ ਜ਼ਿਲ੍ਹਾ ਸਕੂਲ ਖੇਡਾਂ ਦਾ ਸ਼ਾਨਦਾਰ ਆਗਾਜ਼ ਰਜਿੰਦਰ ਕੌਰ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕੀਤਾ ਉਦਘਾਟਨ

ਤਰਨ ਤਾਰਨ, 21 ਅਗਸਤ (ਇਕਬਾਲ ਸਿੰਘ ਸੋਢੀ)-ਪੰਜਾਬ ਸਰਕਾਰ ਤੇ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਤਰਨ ਤਾਰਨ ਵਿਚ 70 ਵੀਆਂ ਜ਼ਿਲ੍ਹਾ ਸਕੂਲ ਖੇਡਾਂ ਦਾ ਸ਼ਾਨਦਾਰ ਆਗਾਜ਼ ਸੇਵਾ ਦੇਵੀ ਕਾਲਜ ਤਰਨ ਤਾਰਨ ਵਿਖੇ ਹੋਇਆ। ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਤੋਂ ਪਹੁੰਚੇ ਵਿਦਿਆਰਥੀਆਂ, ਕੋਚਾਂ ਤੇ ਅਧਿਆਪਕਾਂ ਦੀ ਹਾਜ਼ਰੀ ਨੇ ਉਦਘਾਟਨੀ ਸਮਾਗਮ ਨੂੰ ਉਤਸ਼ਾਹ ਨਾਲ ਭਰ ਦਿੱਤਾ।

Ad Position 21
No active advertisement
ਰਜਿੰਦਰ ਕੌਰ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਸਨਮਾਨ ਕਰਦੇ ਹੋਏ ਅਧਿਆਪਕ। ਤਸਵੀਰ–ਲਵਲੀ 22-08-2026
ਤਰਨ ਤਾਰਨ, 21 ਅਗਸਤ (ਇਕਬਾਲ ਸਿੰਘ ਸੋਢੀ)-ਪੰਜਾਬ ਸਰਕਾਰ ਤੇ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਤਰਨ ਤਾਰਨ ਵਿਚ 70 ਵੀਆਂ ਜ਼ਿਲ੍ਹਾ ਸਕੂਲ ਖੇਡਾਂ ਦਾ ਸ਼ਾਨਦਾਰ ਆਗਾਜ਼ ਸੇਵਾ ਦੇਵੀ ਕਾਲਜ ਤਰਨ ਤਾਰਨ ਵਿਖੇ ਹੋਇਆ। ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਤੋਂ ਪਹੁੰਚੇ ਵਿਦਿਆਰਥੀਆਂ, ਕੋਚਾਂ ਤੇ ਅਧਿਆਪਕਾਂ ਦੀ ਹਾਜ਼ਰੀ ਨੇ ਉਦਘਾਟਨੀ ਸਮਾਗਮ ਨੂੰ ਉਤਸ਼ਾਹ ਨਾਲ ਭਰ ਦਿੱਤਾ। ਇਹ ਖੇਡਾਂ ਰਾਜੀਵ ਕੁਮਾਰ ਛਾਬੜਾ ਜ਼ਿਲ੍ਹਾ ਸਿੱਖਿਆ ਅਫ਼ਸਰ ਤੇ ਰਜਿੰਦਰ ਕੌਰ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿ.) ਤਰਨ ਤਾਰਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਈਆਂ ਜਾ ਰਹੀਆਂ ਹਨ। ਸਮੁੱਚੇ ਪ੍ਰਬੰਧਾਂ ਦੀ ਅਗਵਾਈ ਜੁਗਰਾਜ ਸਿੰਘ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਵਲੋਂ ਕੀਤੀ ਗਈ। ਉਦਘਾਟਨੀ ਸਮਾਗਮ ਦੌਰਾਨ ਰਜਿੰਦਰ ਕੌਰ ਨੇ ਖੇਡਾਂ ਦੀ ਰਸਮੀ ਸ਼ੁਰੂਆਤ ਕਰਦਿਆਂ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਖੇਡਾਂ ਸਿਰਫ਼ ਜਿੱਤ-ਹਾਰ ਦਾ ਨਾਮ ਨਹੀਂ, ਸਗੋਂ ਅਨੁਸ਼ਾਸਨ, ਟੀਮ ਭਾਵਨਾ, ਸਹਿਣਸ਼ੀਲਤਾ ਅਤੇ ਆਤਮ-ਵਿਸ਼ਵਾਸ ਦਾ ਵੀ ਸਬਕ ਸਿਖਾਉਂਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਖੇਡ ਭਾਵਨਾ ਨਾਲ ਮੁਕਾਬਲਿਆਂ ਵਿਚ ਹਿੱਸਾ ਲੈਣ ਅਤੇ ਆਪਣੇ ਸਕੂਲ, ਮਾਪਿਆਂ ਅਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕਰਨ। ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜੁਗਰਾਜ ਸਿੰਘ ਨੇ ਦੱਸਿਆ ਕਿ ਖੇਡਾਂ ਦੌਰਾਨ ਵੱਖ-ਵੱਖ ਉਮਰ ਵਰਗਾਂ ਵਿਚ ਜ਼ੋਨ ਦੀਆਂ ਜੇਤੂ ਟੀਮਾਂ ਦੇ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਖਿਡਾਰੀਆਂ ਦੀ ਸਹੂਲਤ, ਸੁਰੱਖਿਆ ਅਤੇ ਨਿਰਪੱਖ ਮੁਕਾਬਲੇ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਉਦਘਾਟਨੀ ਸਮਾਰੋਹ ਵਿਚ ਖਿਡਾਰੀਆਂ ਨੇ ਪੂਰੇ ਜੋਸ਼ ਤੇ ਅਨੁਸ਼ਾਸਨ ਨਾਲ ਹਿੱਸਾ ਲਿਆ। ਮੈਦਾਨ ਵਿਚ ਖੇਡ ਭਾਵਨਾ ਤੇ ਉਤਸ਼ਾਹ ਦਾ ਵਿਲੱਖਣ ਮਾਹੌਲ ਦੇਖਣ ਨੂੰ ਮਿਲਿਆ। ਹਾਜ਼ਰ ਅਧਿਕਾਰੀਆਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਇਹ ਜ਼ਿਲ੍ਹਾ ਪੱਧਰੀ ਖੇਡਾਂ ਨਵੇਂ ਖਿਡਾਰੀਆਂ ਨੂੰ ਆਪਣੀ ਯੋਗਤਾ ਸਾਬਤ ਕਰਨ ਦਾ ਮੰਚ ਪ੍ਰਦਾਨ ਕਰਨਗੀਆਂ ਅਤੇ ਜ਼ਿਲ੍ਹਾ ਤਰਨ ਤਾਰਨ ਦੇ ਖੇਡ ਮਿਆਰ ਨੂੰ ਹੋਰ ਉੱਚਾ ਚੁੱਕਣ ਵਿਚ ਸਹਾਇਕ ਸਾਬਤ ਹੋਣਗੀਆਂ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦਾ ਵਿਕਾਸ ਸਿਰਫ ਭਾਜਪਾ ਹੀ ਕਰਵਾ ਸਕਦੀ ਹੈ- ਭੁੱਲਰ ਅਗਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ 2 ਨਸ਼ਾ ਤਸਕਰਾਂ ਦੇ ਘਰਾਂ ’ਤੇ ਚਲਾਇਆ ਬੁਲਡੋਜਰ
Ad Position 24